Punjab Election: 30 ਮਈ ਸ਼ਾਮ ਤੋਂ ਚੋਣ ਜਲਸਿਆਂ ਸਮੇਤ ਇਲੈਕਟਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਲਾਗੂ ਹੋਵੇਗੀ ਪਾਬੰਦੀ
Published : May 27, 2024, 11:09 am IST
Updated : May 27, 2024, 11:26 am IST
SHARE ARTICLE
Punjab lok sabha Election News in punjabi
Punjab lok sabha Election News in punjabi

Punjab Election: ਐਗਜ਼ਿਟ ਪੋਲ ਤੇ ਓਪੀਨੀਅਨ ਪੋਲ ’ਤੇ ਵੀ ਰਹੇਗੀ ਪਾਬੰਦੀ

Punjab lok sabha Election News in punjabi  : ਐਸ.ਏ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਵਲੋਂ ਮਤਦਾਨ ਮੁਕੰਮਲ ਹੋਣ ਲਈ ਨਿਰਧਾਰਤ ਸਮੇਂ (6 ਵਜੇ ਸ਼ਾਮ) ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਲੋਕ ਪ੍ਰਤੀਨਿਧਤਾ ਕਾਨੂੰਨ 1951 ਦੀ ਧਾਰਾ 126 ਅਨੁਸਾਰ ਸਿਆਸੀ ਲਾਹੇ ਲਈ ਕੋਈ ਵੀ ਜਨਤਕ ਚੋਣ ਸਭਾ/ਜਲੂਸ ਕਰਨ ਤੇ ਮਨਾਹੀ ਹੋ ਜਾਵੇਗੀ। 

ਇਹ ਵੀ ਪੜ੍ਹੋ: Pakistan Weather News: ਪਾਕਿਸਤਾਨ 'ਚ ਵੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪਾਰਾ 51 ਡਿਗਰੀ ਤੋਂ ਪਹੁੰਚਿਆ ਪਾਰ 

ਇਸ ਤੋਂ ਬਿਨ੍ਹਾਂ ਇਲੈਕਟਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ ’ਤੇ ਵੀ ਰੋਕ ਲੱਗ ਜਾਵੇਗੀ। ਧਾਰਾ 126 ਅਤੇ 126 ਏ ਅਨੁਸਾਰ ਇਹ ਰੋਕ ਇਲੈਕਟਰਾਨਿਕ ਮੀਡੀਆ ਜਾਂ ਪ੍ਰਿੰਟ ਮੀਡੀਆ ’ਚ ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ’ਤੇ ਵੀ ਲਾਗੂ ਹੋਵੇਗੀ। ਉਨ੍ਹਾਂ ਦਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਉਮਦੀਵਾਰ/ਪਾਰਟੀ ਵਲੋਂ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ.ਐਮ.ਐਸ ਜਾਂ ਪ੍ਰੀ-ਰਿਕਾਰਡਡ ਐਸ.ਐਮ. ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿਤਾ ਜਾ ਸਕੇਗਾ, ਜੋ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟਰਾਨਿਕ ਮੀਡੀਆ ਦੀ ਪ੍ਰੀਭਾਸ਼ਾ ਘੇਰੇ ਵਿਚ ਆਉਂਦਾ ਹੈ। 

ਇਹ ਵੀ ਪੜ੍ਹੋ:  Jalandhar News : ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਪਲਟਿਆ ਤੇਲ ਨਾਲ ਭਰਿਆ ਟੈਂਕਰ, ਸੜਕ ਤੇ ਹੋਇਆ ਤੇਲ ਹੀ ਤੇਲ

ਉਨ੍ਹਾਂ ਦਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ 23 ਮਈ ਨੂੰ ਜਾਰੀ ਚੋਣ ਅਮਲ ਦੇ ਅਖ਼ੀਰਲੇ 48 ਘੰਟਿਆਂ ਦੇ ‘ਸਟੈਂਡਰਡ ਅਪਰੇਟਿੰਗ ਪ੍ਰੋਸੀਜਰ’ ਮੁਤਾਬਕ ਚੋਣ ਪ੍ਰਚਾਰ ਲਈ ਤੈਅ ਸਮਾਂ-ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ, ਰੇਡੀਉ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਿਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ। ਉਨ੍ਹਾਂ ਕਿਹਾ ਕਿ 31 ਮਈ ਅਤੇ 1 ਜੂਨ ਨੂੰ ਛਪਣ ਵਾਲੀਆਂ ਅਖ਼ਬਾਰਾਂ ਵਿਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ

ਸਿਆਸੀ ਪਾਰਟੀਆਂ ਅਤੇ ਉਮੀਦਵਾਰ ਅਪਣੇ ਇਸ਼ਤਿਹਾਰ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ’ਚ ਕਾਰਜਸ਼ੀਲ ਮੀਡੀਆ ਕਰਮੀਆਂ/ ਮੀਡੀਆ ਹਾਊਸਜ਼ ਨੂੰ ਚੋਣ ਕਮਿਸ਼ਨ ਦੀਆਂ ਉਕਤ ਹਦਾਇਤਾਂ ਅਤੇ ਜਨ ਪ੍ਰਤੀਨਿਧੀ ਐਕਟ, 1951 ਦੀ ਧਾਰਾ 126 ਅਤੇ 126 ਏ ਤਹਿਤ ਤੈਅ ਕੀਤੀਆਂ ਸੀਮਾਵਾਂ ਦੀ ਪੂਰਣ ਰੂਪ ਵਿਚ ਪਾਲਣ ਕਰਨ ’ਚ ਸਹਿਯੋਗ ਦੇਣ ਦੇਣ ਦੀ ਅਪੀਲ ਕੀਤੀ ਹੈ। ਇਸੇ ਤਰ੍ਹਾਂ ਆਖ਼ਰੀ 48 ਘੰਟਿਆਂ ਦੌਰਾਨ ਸਬੰਧਤ ਹਲਕੇ ਤੋਂ ਬਾਹਰ ਤੋਂ ਚੋਣ ਪ੍ਰਚਾਰ ਲਈ ਆਏ ਸਮਰਥਕਾਂ ਨੂੰ ਵੀ ਵਾਪਸ ਜਾਣਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਾਰੇ ਬਾਹਰੀ ਲੋਕ ਹਲਕੇ ਤੋਂ ਬਾਹਰ ਚਲੇ ਜਾਣ, ਇਸ ਲਈ ਪੁਲਿਸ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਅਜਿਹੇ ਬਾਹਰੀ ਲੋਕਾਂ ਦੇ ਸੰਭਾਵਿਤ ਠਹਿਰਾਉ ਵਾਲੀ ਥਾਂ ਤੇ ਪੂਰੀ ਚੌਕਸੀ ਰੱਖੀ ਜਾਵੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjab lok sabha Election News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement