Punjab Weather Update: ਪੰਜਾਬ 'ਚ ਟੁੱਟੇਗਾ ਗਰਮੀ ਦਾ 46 ਸਾਲ ਪੁਰਾਣਾ ਰਿਕਾਰਡ, ਅੱਜ ਤਾਪਮਾਨ 48 ਡਿਗਰੀ ਤੋਂ ਹੋ ਸਕਦਾ ਹੈ ਪਾਰ 
Published : May 27, 2024, 8:55 am IST
Updated : May 27, 2024, 8:55 am IST
SHARE ARTICLE
File Photo
File Photo

ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਭਾਵੇਂ ਗਰਮੀ ਵਧ ਰਹੀ ਹੈ

Punjab Weather Update: ਚੰਡੀਗੜ੍ਹ - ਪੰਜਾਬ ਵਿਚ ਨੌਤਪਾ ਦੇ ਦੂਜੇ ਦਿਨ ਤਾਪਮਾਨ ਵਿਚ 2.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 5 ਡਿਗਰੀ ਵੱਧ ਪਾਇਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਸਕਦਾ ਹੈ, ਜਿਸ ਦਾ 46 ਸਾਲ ਪੁਰਾਣਾ ਰਿਕਾਰਡ ਅੱਜ ਟੁੱਟਣ ਦੀ ਸੰਭਾਵਨਾ ਹੈ। 

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਫਰੀਦਕੋਟ ਵਿਚ ਬੀਤੀ ਸ਼ਾਮ ਤਾਪਮਾਨ 47.4 ਡਿਗਰੀ ਦਰਜ ਕੀਤਾ ਗਿਆ, ਜੋ ਕਿ 21 ਮਈ 1978 ਦੇ ਤਾਪਮਾਨ ਨਾਲੋਂ ਸਿਰਫ਼ 0.3 ਡਿਗਰੀ ਘੱਟ ਹੈ। ਇਸ ਦਿਨ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿਚ 47.7 ਡਿਗਰੀ ਦਰਜ ਕੀਤਾ ਗਿਆ ਸੀ। ਜੇਕਰ ਨੌਟਪਾ ਦੇ ਤੀਜੇ ਦਿਨ ਵੀ ਗਰਮੀ ਦਾ ਕਹਿਰ ਬਰਕਰਾਰ ਰਹਿੰਦਾ ਹੈ ਤਾਂ ਅੱਜ 46 ਸਾਲ ਪੁਰਾਣਾ ਰਿਕਾਰਡ ਟੁੱਟ ਜਾਵੇਗਾ। 

ਜਦੋਂ ਕਿ ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਟਿਆਲਾ ਦਾ ਤਾਪਮਾਨ 45.7, ਅੰਮ੍ਰਿਤਸਰ ਦਾ 45.2 ਅਤੇ ਲੁਧਿਆਣਾ ਦਾ ਤਾਪਮਾਨ 44.8 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਭਾਵੇਂ ਗਰਮੀ ਵਧ ਰਹੀ ਹੈ ਪਰ ਆਉਣ ਵਾਲੇ ਕੁਝ ਦਿਨਾਂ 'ਚ ਵੈਸਟਰਨ ਡਿਸਟਰਬੈਂਸ ਦੇ ਵੀ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦਾ ਅਸਰ ਮਾਝਾ ਖੇਤਰ ਵਿਚ ਦੇਖਣ ਨੂੰ ਮਿਲੇਗਾ। ਅੰਮ੍ਰਿਤਸਰ ਦਾ ਤਾਪਮਾਨ ਜੋ ਅੱਜ 45.2 ਡਿਗਰੀ ਦਰਜ ਕੀਤਾ ਗਿਆ ਸੀ, 30 ਮਈ ਤੋਂ ਬਾਅਦ 1 ਤੋਂ 2 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਇਹੀ ਬਦਲਾਅ ਪਠਾਨਕੋਟ ਵਿਚ ਵੀ ਦੇਖਣ ਨੂੰ ਮਿਲੇਗਾ।  

SHARE ARTICLE

ਏਜੰਸੀ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement