
Uttarakhand CM Punjab rally: ਪੰਜਾਬ 'ਚ ਲੋਕ ਸਭਾ ਚੋਣ ਪ੍ਰਚਾਰ ਖਤਮ ਹੋਣ 'ਚ ਹੁਣ 3 ਦਿਨ ਬਾਕੀ ਹਨ, ਸਾਰੀਆਂ ਪਾਰਟੀਆਂ ਦਾ ਲੱਗਿਆ ਅੱਡੀ ਚੋਟੀ ਦਾ ਜ਼ੋਰ
Uttarakhand CM Pushkar Dhami will thunder in Mohali and Nawanshahr News: ਪੰਜਾਬ 'ਚ ਲੋਕ ਸਭਾ ਚੋਣ ਪ੍ਰਚਾਰ ਖਤਮ ਹੋਣ 'ਚ ਹੁਣ 3 ਦਿਨ ਬਾਕੀ ਹਨ। ਅਜਿਹੇ 'ਚ ਇਸ ਲੜਾਈ ਨੂੰ ਜਿੱਤਣ ਲਈ ਸਾਰੀਆਂ ਪਾਰਟੀਆਂ ਨੇ ਆਪੋ-ਆਪਣੀਆਂ ਕੋਸ਼ਿਸ਼ਾਂ 'ਚ ਜੁੱਟੀਆਂ ਹੋਈਆਂ ਹਨ। ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੀ ਸਟਾਰ ਵਾਰ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ: Uttar Pradesh News: ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਵਿਆਹ ਦੀ ਗੱਲ ਕਰਨ ਪ੍ਰੇਮਿਕਾ ਦੇ ਘਰ ਪਹੁੰਚਿਆ ਤਾਂ ਕੀਤੀ ਕੁੱਟਮਾਰ..
ਭਾਜਪਾ ਦੇ ਸਟਾਰ ਪ੍ਰਚਾਰਕ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਅੱਜ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਪਾਰਟੀ ਉਮੀਦਵਾਰ ਸੁਭਾਸ਼ ਸ਼ਰਮਾ ਲਈ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਰਾਣਾ ਕੇ.ਪੀ ਵੀ ਪਾਰਟੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਦਿਨ ਭਰ 8 ਦੇ ਕਰੀਬ ਪ੍ਰੋਗਰਾਮ ਕਰਨਗੇ।
ਪੁਸ਼ਕਰ ਧਾਮੀ ਦੇ ਅੱਜ ਲੋਕ ਸਭਾ ਹਲਕੇ ਵਿਚ ਦੋ ਪ੍ਰੋਗਰਾਮ ਤੈਅ ਹਨ। ਇਸ ਦੌਰਾਨ ਉਹ ਸ਼ਾਮ ਨੂੰ ਨਵਾਂਸ਼ਹਿਰ ਦੇ ਬਲਾਚੌਰ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਨਗੇ। ਜਦੋਂਕਿ ਦੂਜੀ ਜਨਤਕ ਮੀਟਿੰਗ ਉਹ ਮੁਹਾਲੀ ਵਿੱਚ ਕਰਨਗੇ। ਉਨ੍ਹਾਂ ਦੇ ਪ੍ਰੋਗਰਾਮ ਉਨ੍ਹਾਂ ਇਲਾਕਿਆਂ ਵਿੱਚ ਤੈਅ ਕੀਤੇ ਗਏ ਹਨ ਜਿੱਥੇ ਉੱਤਰਾਖੰਡ ਦੇ ਜ਼ਿਆਦਾ ਲੋਕ ਰਹਿੰਦੇ ਹਨ।
ਇਹ ਵੀ ਪੜ੍ਹੋ: Haryana School Vacation: ਹਰਿਆਣਾ ਵਿਚ ਗਰਮੀ ਦਾ ਟੁੱਟਿਆ ਰਿਕਾਰਡ, ਸਾਰੇ ਸਕੂਲਾਂ 'ਚ ਛੁੱਟੀਆਂ ਦਾ ਕੀਤਾ ਐਲਾਨ
ਹਲਕੇ ਦੇ ਸਿਆਸੀ ਸਮੀਕਰਨ
ਸ੍ਰੀ ਆਨੰਦਪੁਰ ਸਾਹਿਬ ਹਲਕਾ 2008 ਵਿਚ ਬਣਿਆ ਸੀ। ਉਸ ਤੋਂ ਬਾਅਦ ਇੱਥੋਂ ਦੋ ਵਾਰ ਕਾਂਗਰਸ ਅਤੇ ਇੱਕ ਵਾਰ ਸ਼੍ਰੋਮਣੀ ਅਕਾਲੀ ਦਲ ਜਿੱਤਿਆ ਹੈ। ਇੱਥੋਂ ਦੇ ਸਾਬਕਾ ਸੰਸਦ ਮੈਂਬਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਹਨ, ਜੋ ਇਸ ਵੇਲੇ ਚੰਡੀਗੜ੍ਹ ਤੋਂ ਕਾਂਗਰਸ ਅਤੇ ਆਪ ਇੰਡੀਆ ਗਠਜੋੜ ਦੇ ਉਮੀਦਵਾਰ ਹਨ। ਇਸ ਹਲਕੇ ਵਿੱਚ ਕੁੱਲ 9 ਵਿਧਾਨ ਸਭਾ ਹਲਕੇ ਹਨ। 'ਆਪ' ਦੇ 7 ਹਲਕਿਆਂ 'ਚ ਵਿਧਾਇਕ ਹਨ।
ਇਹ ਵੀ ਪੜ੍ਹੋ: Mansa Mews: ਮਾਨਸਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਪ੍ਰਵਾਰ ਦਾ ਇਕਲੌਤਾ ਪੁੱਤ ਸੀ
ਇਸ ਦੇ ਨਾਲ ਹੀ ਇਨ੍ਹਾਂ ਹਲਕਿਆਂ ਦੇ ਦੋ ਵਿਧਾਇਕ ਸੂਬਾ ਸਰਕਾਰ ਵਿੱਚ ਮੰਤਰੀ ਹਨ। ਇਨ੍ਹਾਂ ਵਿੱਚ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਬੈਂਸ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਸ਼ਾਮਲ ਹਨ। ਜਦਕਿ ਵਿਧਾਇਕ ਜੈ ਕਿਸ਼ਨ ਰੌੜੀ ਵਿਧਾਨ ਸਭਾ ਦੇ ਡਿਪਟੀ ਸਪੀਕਰ ਹਨ।