Bomb blast in Punjab: ਅੰਮ੍ਰਿਤਸਰ ਦੀ ਰਿਹਾਇਸ਼ੀ ਕਲੋਨੀ ’ਚ ਹੋਇਆ ਬੰਬ ਧਮਾਕਾ

By : PARKASH

Published : May 27, 2025, 12:34 pm IST
Updated : May 27, 2025, 12:34 pm IST
SHARE ARTICLE
Bomb blast in Punjab: Bomb blast in Amritsar residential colony
Bomb blast in Punjab: Bomb blast in Amritsar residential colony

Bomb blast in Punjab: ਬੰਬ ਲਿਜਾਣ ਵਾਲੇ ਵਿਅਕਤੀ ਦੀ ਧਮਾਕੇ ’ਚ ਹੋਈ ਮੌਤ

 

Bomb blast in Amritsar residential colony: ਪੰਜਾਬ ਦੇ ਅੰਮ੍ਰਿਤਸਰ ਵਿੱਚ ਮੰਗਲਵਾਰ ਸਵੇਰੇ ਮਜੀਠਾ ਰੋਡ ਬਾਈਪਾਸ ’ਤੇ ਇੱਕ ਰਿਹਾਇਸ਼ੀ ਕਲੋਨੀ ਵਿੱਚ ਬੰਬ ਧਮਾਕਾ ਹੋਇਆ, ਜਿਸ ਵਿੱਚ ਇੱਕ ਵਿਅਕਤੀ ਦੇ ਹੱਥ ਅਤੇ ਪੈਰ ਚੀਥੜਿਆਂ ਵਾਂਗ ਉੱਡ ਗਏ। ਉਸਦਾ ਸਾਰਾ ਸਰੀਰ ਜ਼ਖ਼ਮੀ ਹੋ ਗਿਆ। ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਦੀ ਮੌਤ ਹੋ ਗਈ।

ਲੋਕਾਂ ਨੇ ਕਿਹਾ ਕਿ ਇੱਥੇ ਬੰਬ ਫਟਿਆ ਹੈ। ਹਾਲਾਂਕਿ, ਪੁਲਿਸ ਨੇ ਪਹਿਲਾਂ ਇਸਦੀ ਪੁਸ਼ਟੀ ਨਹੀਂ ਕੀਤੀ ਸੀ। ਜਦੋਂ ਕਿ ਬਾਅਦ ਵਿੱਚ ਐਸਐਸਪੀ ਮਨਿੰਦਰ ਸਿੰਘ ਨੇ ਮੰਨਿਆ ਕਿ ਇਹ ਇੱਕ ਬੰਬ ਧਮਾਕਾ ਸੀ। ਉਨ੍ਹਾਂ ਅੱਤਵਾਦੀ ਹਮਲੇ ਦਾ ਖਦਸ਼ਾ ਵੀ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ। ਜ਼ਖ਼ਮੀ ਵਿਅਕਤੀ ਹਥਿਆਰਾਂ ਦੀ ਖੇਪ ਲੈਣ ਆਇਆ ਸੀ। ਇਸ ਦੌਰਾਨ ਇੱਕ ਧਮਾਕਾ ਹੋਇਆ ਅਤੇ ਉਸ ਦੇ ਖ਼ੁਦ  ਦੇ ਹੀ ਚਿਥੜੇ ਉਡ ਗਏ। ਮੌਕੇ ’ਤੇ ਅੱਗ ਵੀ ਲੱਗ ਗਈ, ਜਿਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਅੱਗ ਧਮਾਕੇ ਕਾਰਨ ਲੱਗੀ ਹੋਵੇਗੀ।

ਇਹ ਧਮਾਕਾ ਮਜੀਠਾ ਰੋਡ ਬਾਈਪਾਸ ’ਤੇ ਸਥਿਤ ‘ਡੀਸੈਂਟ ਐਵੇਨਿਊ’ ਕਲੋਨੀ ਦੇ ਬਾਹਰ ਹੋਇਆ। ਇੱਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਸਵੇਰੇ ਅਚਾਨਕ ਧਮਾਕਾ ਹੋਇਆ। ਧਮਾਕਾ ਕਾਫ਼ੀ ਜ਼ੋਰਦਾਰ ਸੀ। ਜਦੋਂ ਅਸੀਂ ਉਸਦੀ ਆਵਾਜ਼ ਸੁਣੀ ਅਤੇ ਉਸ ਵੱਲ ਭੱਜੇ, ਤਾਂ ਅਸੀਂ ਉੱਥੇ ਇੱਕ ਵਿਅਕਤੀ ਨੂੰ ਦਰਦ ਨਾਲ ਕੁਰਲਾਉਂਦਿਆਂ ਦੇਖਿਆ। ਉਸ ਵਿਅਕਤੀ ਦੇ ਹੱਥ ਅਤੇ ਲੱਤਾਂ ਉੱਡ ਗਈਆਂ ਸਨ। ਇਸ ਤੋਂ ਪਤਾ ਲੱਗਦਾ ਹੈ ਕਿ ਇਹ ਬੰਬ ਸੀ ਕਿਉਂਕਿ ਮੌਕੇ ’ਤੇ ਹੋਰ ਕੁਝ ਵੀ ਮੌਜੂਦ ਨਹੀਂ ਸੀ। ਮੌਕੇ ’ਤੇ ਕੁਝ ਝਾੜੀਆਂ ਨੂੰ ਵੀ ਅੱਗ ਲੱਗੀ ਹੋਈ ਸੀ, ਜੋ ਕਿ ਬੰਬ ਧਮਾਕੇ ਕਾਰਨ ਲੱਗੀ ਹੋ ਸਕਦੀ ਹੈ। ਇਹ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ। ਜ਼ਖ਼ਮੀ ਨੂੰ ਗੁਰੂ ਨਾਨਕ ਦੇਵ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।

ਇਸ ਦੌਰਾਨ, ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਵਿਅਕਤੀ ਨਿਸ਼ਚਤ ਤੌਰ 'ਤੇ ਕਿਸੇ ਅੱਤਵਾਦੀ ਸੰਗਠਨ ਦੁਆਰਾ ਰੱਖੇ ਗਏ ਹਥਿਆਰਾਂ ਦੀ ਖੇਪ ਲੈਣ ਲਈ ਇੱਥੇ ਆਇਆ ਸੀ। ਇਹ ਧਮਾਕਾ ਇੱਕ ਖੰਭੇ ਦੇ ਨੇੜੇ ਹੋਇਆ। ਹੋ ਸਕਦਾ ਹੈ ਕਿ ਅੱਤਵਾਦੀਆਂ ਨੇ ਇਸ ਖੰਭੇ ਨੂੰ ਆਪਣਾ ਟਿਕਾਣਾ ਬਣਾਇਆ ਹੋਵੇ ਅਤੇ ਇੱਥੇ ਹਥਿਆਰਾਂ ਦੀ ਖੇਪ ਲੁਕਾਈ ਹੋਵੇ। ਡੀਆਈਜੀ ਅਨੁਸਾਰ ਮ੍ਰਿਤਕ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ। ਉਸਦੀ ਜੇਬ ਵਿੱਚੋਂ ਕੁਝ ਸਬੂਤ ਮਿਲੇ ਹਨ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਉਹ ਕਿਸੇ ਅੱਤਵਾਦੀ ਸੰਗਠਨ ਲਈ ਕੰਮ ਕਰ ਰਿਹਾ ਸੀ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਕਿਸ ਸੰਗਠਨ ਨਾਲ ਜੁੜਿਆ ਹੋਇਆ ਹੈ।

(For more news apart from Amritsar Latest News, stay tuned to Rozana Spokesman)

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement