Dismissed Woman Constable News: ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪ੍ਰਾਪਰਟੀ ਫ੍ਰੀਜ਼, ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ
Published : May 27, 2025, 10:52 am IST
Updated : May 27, 2025, 11:06 am IST
SHARE ARTICLE
 Dismissed woman constable Amandeep Kaur Property frozen
Dismissed woman constable Amandeep Kaur Property frozen

Dismissed Woman Constable News: 1 ਕਰੋੜ ਤੋਂ ਵੱਧ ਦੀ ਜਾਇਦਾਦ ਕੀਤੀ ਗਈ ਫ੍ਰੀਜ਼

 Dismissed woman constable Amandeep Kaur Property frozen: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਵਿੱਚ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਕਾਰਵਾਈ ਕਰਦਿਆਂ ਉਸ ਦੀ 1.35 ਕਰੋੜ ਰੁਪਏ ਤੋਂ ਵੱਧ ਦੀ ਚੱਲ ਅਤੇ ਅਚੱਲ ਜਾਇਦਾਦ ਫ੍ਰੀਜ਼ ਕਰ ਲਈ ਹੈ। ਇਹ ਕਾਰਵਾਈ 2 ਅਪ੍ਰੈਲ 2025 ਨੂੰ ਥਾਣਾ ਕੈਨਾਲ ਕਲੋਨੀ ਵਿਖੇ ਦਰਜ ਐਫ਼ਆਈਆਰ ਨੰਬਰ 65 ਦੇ ਤਹਿਤ ਕੀਤੀ ਗਈ ਹੈ, ਜੋ ਕਿ ਐਨਡੀਪੀਐਸ ਐਕਟ ਦੀ ਧਾਰਾ 21ਬੀ, 61 ਅਤੇ 85 ਦੇ ਤਹਿਤ ਦਰਜ ਹੈ।

ਪੁਲਿਸ ਨੇ ਉਸ ਦੇ ਘਰ ਦੇ ਬਾਹਰ ਨੋਟਿਸ ਚਿਪਕਾਇਆ ਗਿਆ ਹੈ। ਇਸ ਦੇ ਨਾਲ ਹੀ ਇਕ ਪਲਾਟ, ਇਕ ਥਾਰ ਗੱਡੀ, ਇਕ ਬੁਲੇਟ ਅਤੇ ਕੁਝ ਮੋਬਾਇਲ ਵੀ ਅਟੈਚ ਕੀਤੇ ਗਏ ਹਨ। ਇਸ ਮੁਹਿੰਮ ਦੀ ਅਗਵਾਈ ਕਰ ਰਹੇ ਡੀ.ਐਸ.ਪੀ. ਹਰਬੰਸ ਸਿੰਘ ਨੇ ਦੱਸਿਆ ਕਿ ਹੁਕਮਾਂ ਅਨੁਸਾਰ ਅਮਨਦੀਪ ਕੌਰ ਦੀ ਬਠਿੰਡਾ ਦੀ ਵਿਰਾਟ ਗਰੀਨ ਕਲੋਨੀ ਵਿਚ ਬਣੀ 99 ਲੱਖ ਰੁਪਏ ਦੀ ਕੋਠੀ ਨੂੰ ਫ੍ਰੀਜ਼ ਕਰ ਲਿਆ ਹੈ, ਜਿਸ ਤਹਿਤ ਕੋਠੀ ਉਪਰ ਫ਼ਰੀਜ ਦਾ ਨੋਟਿਸ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਸ ਦੀ ਥਾਰ ਗੱਡੀ ਸਮੇਤ ਬਾਕੀ ਸੰਬੰਧਿਤ ਜਾਇਦਾਦ ਨੂੰ ਫ੍ਰੀਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਸ ਨੂੰ ਵਿਜੀਲੈਂਸ ਵਲੋਂ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ।

ਦੱਸ ਦੇਈਏ ਕਿ ਪਿਛਲੇ ਦਿਨੀਂ ਬਠਿੰਡਾ ਪੁਲਿਸ ਨੇ ਇਕ ਮਹਿਲਾ ਕਾਂਸਟੇਬਲ ਨੂੰ ਉਸ ਵੇਲੇ ਹਿਰਾਸਤ ਵਿਚ ਲੈ ਲਿਆ ਸੀ ਜਦੋਂ ਉਹ ਆਪਣੀ ਥਾਰ ਗੱਡੀ ਵਿਚ ਸਵਾਰ ਹੋ ਕੇ ਜਾ ਰਹੀ ਸੀ। ਜਦੋਂ ਉਸ ਦੀ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 17.71 ਗ੍ਰਾਮ ਹੈਰੋਇਨ ਮਿਲੀ। ਇਸ ਖ਼ਬਰ ਤੋਂ ਬਾਅਦ ਉੱਚ ਅਧਿਕਾਰੀਆਂ ਨੇ ਉਸ ਨੂੰ ਬਰਖ਼ਾਸਤ ਕਰ ਦਿੱਤਾ।

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਮੂਲ ਰੂਪ ਵਿਚ ਮਾਨਸਾ ਵਿਚ ਤਾਇਨਾਤ ਸੀ ਤੇ ਉਸ ਵੇਲੇ ਬਠਿੰਡਾ ਪੁਲਿਸ ਲਾਈਨ ਵਿਚ ਡਿਊਟੀ 'ਤੇ ਸੀ। ਉਸ ਦਾ ਪਿੰਡ ਬਠਿੰਡਾ ਜ਼ਿਲ੍ਹੇ ਵਿਚ ਚੱਕ ਫਤਿਹ ਸਿੰਘ ਵਾਲਾ ਹੈ।
 

 

(For more news apart from ' Dismissed woman constable Amandeep Kaur Property frozen’ latest news latest news, stay tune to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement