Kapurthala Encounter News: ਕਪੂਰਥਲਾ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਠਭੇੜ, ਪੁਲਿਸ ਦੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਜ਼ਖ਼ਮੀ
Published : May 27, 2025, 11:37 am IST
Updated : May 27, 2025, 11:42 am IST
SHARE ARTICLE
Kapurthala Encounter News in punjabi
Kapurthala Encounter News in punjabi

Kapurthala Encounter News: ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹੋ ਰਹੇ ਸਨ ਫ਼ਰਾਰ

Kapurthala Encounter News in punjabi : ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਦੋ ਬਦਮਾਸ਼ ਜ਼ਖ਼ਮੀ ਹੋ ਗਏ। ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਲਤਾਨਪੁਰ ਦੇ ਪਿੰਡ ਲਾਟੀਵਾਲ ਦੇ ਰਹਿਣ ਵਾਲੇ ਦੋ ਅਪਰਾਧੀ ਹਾਕਮ ਸਿੰਘ ਅਤੇ ਜੋਗਾ ਸਿੰਘ ਢਿੱਲਵਾਂ ਇਲਾਕੇ ਵਿੱਚ ਕੋਈ ਅਪਰਾਧ ਕਰਨ ਦੇ ਇਰਾਦੇ ਨਾਲ ਘੁੰਮ ਰਹੇ ਹਨ।

ਸੂਚਨਾ ਦੇ ਆਧਾਰ 'ਤੇ, ਪੁਲਿਸ ਟੀਮ ਨੇ ਢਿਲਵਾਂ ਮੰਡੀ ਵਿਖੇ ਨਾਕਾਬੰਦੀ ਕੀਤੀ। ਜਦੋਂ ਪੁਲਿਸ ਨੇ ਦੋ ਬਾਈਕ ਸਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ, ਦੋਵੇਂ ਅਪਰਾਧੀ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋ ਗਏ।

ਪੁਲਿਸ ਨੇ ਮੌਕੇ ਤੋਂ ਦੋ ਪਿਸਤੌਲ, ਤਿੰਨ ਕਾਰਤੂਸ ਅਤੇ ਇੱਕ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਬਰਾਮਦ ਕੀਤਾ ਹੈ। ਐਸਐਸਪੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਲੁੱਟ-ਖੋਹ ਦੇ ਕਈ ਮਾਮਲੇ ਦਰਜ ਹਨ। ਇਸ ਵੇਲੇ ਦੋਵੇਂ ਜ਼ਖ਼ਮੀ ਅਪਰਾਧੀ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

(For more news apart from 'Kapurthala Encounter News in punjabi ’ latest news latest news, stay tune to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement