Punjab News: ਪੰਜਾਬ 'ਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਮੰਤਰੀ ਬਰਿੰਦਰ ਗੋਇਲ ਵੱਲੋਂ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ
Published : May 27, 2025, 7:27 pm IST
Updated : May 27, 2025, 7:27 pm IST
SHARE ARTICLE
Minister Birinder Goyal holds important meeting with Minister G. Kishan Reddy to complete the survey of potash in soon
Minister Birinder Goyal holds important meeting with Minister G. Kishan Reddy to complete the survey of potash in soon

ਕੇਂਦਰੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਐਕਸ਼ਨ ਪਲਾਨ ਤਿਆਰ ਕਰਨ ਲਈ ਦਿੱਤੇ ਗਏ ਨਿਰਦੇਸ਼

ਚੰਡੀਗੜ੍ਹ/ਨਵੀਂ ਦਿੱਲੀ:ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸੂਬੇ ਅੰਦਰ ਪੋਟਾਸ਼ ਸਬੰਧੀ ਸਰਵੇਖਣ ਦੇ ਕੰਮ ਨੂੰ ਜਲਦ ਮੁਕੰਮਲ ਕੀਤੇ ਜਾਣ ਨੂੰ ਲੈ ਕੇ ਅੱਜ ਕੇਂਦਰੀ ਕੋਲਾ ਤੇ ਖਣਨ ਮੰਤਰੀ ਸ੍ਰੀ ਜੀ. ਕਿਸ਼ਨ ਰੈਡੀ ਨਾਲ ਇਥੋਂ ਦੇ ਸ਼ਾਸਤਰੀ ਭਵਨ ਵਿਖੇ ਅਹਿਮ ਮੁਲਾਕਾਤ ਕੀਤੀ ਗਈ।

ਮੀਟਿੰਗ ਦੌਰਾਨ ਗੋਇਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੋਟਾਸ਼ ਦੁਰਲਭ ਖਣਿਜ ਹੈ ਜਿਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਭਾਰਤ ਨੂੰ ਇਸ ਦਾ ਬਾਹਰੋਂ ਆਯਾਤ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਹਿਬ ਅਤੇ ਫਾਜ਼ਿਲਕਾ ਦੇ ਖੇਤਰਾਂ ਵਿਚੋਂ ਇਸ ਖਣਿਜ ਦੇ ਭੰਡਾਰ ਮਿਲੇ ਹਨ। ਉਨ੍ਹਾਂ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਸੂਬੇ ਅੰਦਰ ਇਸ ਸਬੰਧੀ ਪੂਰਨ ਸੰਭਾਵਨਾਵਾਂ ਨੂੰ ਉਜਾਗਰ ਕਰਨ ਲਈ ਜੀਓ ਸਰਵੇਖਣ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ ਦੀ ਜ਼ਰੂਰਤ ਹੈ।

ਬਰਿੰਦਰ ਕੁਮਾਰ ਗੋਇਲ ਨੇ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਦੀ ਕੜੀ ਤਹਿਤ ਹੀ ਪੰਜਾਬ ਸਰਕਾਰ ਪੋਟਾਸ਼ ਸਬੰਧੀ ਸਰਵੇਖਣ ਜਲਦ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਰੱਖ ਰਹੀ ਹੈ ਤਾਂ ਜੋ ਇਸ ਜ਼ਰੀਏ ਮੁਲਕ ਨੂੰ ਪੋਟਾਸ਼ ਪੱਖੋਂ ਆਤਮ-ਨਿਰਭਰ ਬਣਾਉਣ ਸਣੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਦਿੱਤੀ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਸ੍ਰੀ ਰੈਡੀ ਵੱਲੋਂ ਸੂਬੇ ਦੀ ਮੰਗ ਨੂੰ ਲੈ ਕੇ ਭਰਵਾਂ ਤੇ ਉਸਾਰੂ ਹੁੰਗਾਰਾ ਭਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਨੇ ਆਪਣੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਐਕਸ਼ਨ ਪਲਾਨ ਤਿਆਰ ਕਰਨ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਸ੍ਰੀ ਮੁਕਤਸਰ ਸਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਪੈਂਦੇ ਖੇਤਰਾਂ ਵਿਚ ਸਰਵੇਖਣ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ।

ਗੋਇਲ ਨੇ ਕਿਹਾ ਕਿ ਪੰਜਾਬ ਵਿਚ ਪੋਟਾਸ਼ ਦੇ ਭੰਡਾਰ ਹੋਣ ਸਬੰਧੀ 1985 ਵਿਚ ਹੀ ਪਤਾ ਲੱਗ ਗਿਆ ਸੀ ਪਰ ਉਸ ਉਪਰੰਤ ਬਣੀਆਂ ਸੂਬਾ ਸਰਕਾਰਾਂ ਨੇ ਇਸ ਅਹਿਮ ਪਹਿਲੂ ਸਬੰਧੀ ਅੱਖਾਂ ਮੀਟੀ ਰੱਖੀਆਂ ਜਿਸ ਕਾਰਨ ਇਸ ਸਬੰਧੀ ਲੋੜ ਅਨੁਸਾਰ ਸਰਵੇਖਣ ਅਤੇ ਡਰਿਲਿੰਗ ਦਾ ਕੰਮ ਨਾ ਹੋ ਸਕਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਖਣਿਜ ਦੀ ਖੋਜ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਲਈ ਪੂਰੇ ਸੰਜੀਦਾ ਯਤਨ ਕਰ ਰਹੀ ਹੈ ਜਿਸ ਨਾਲ ਸੂਬੇ ਦੀ ਤਰੱਕੀ ਲਈ ਹੋਰ ਵਸੀਲੇ ਜੁਟਾਏ ਜਾ ਸਕਣਗੇ। ਸ੍ਰੀ ਗੋਇਲ ਨੇ ਦੱਸਿਆ ਕਿ ਪੋਟਾਸ਼ ਨੂੰ ਲੈ ਕੇ ਉਨ੍ਹਾਂ ਵੱਲੋਂ ਪਹਿਲਾਂ ਵੀ ਸ੍ਰੀ ਰੈਡੀ ਨਾਲ ਉੜੀਸਾ ਵਿਖੇ ਮੁਲਾਕਾਤ ਕੀਤੀ ਗਈ ਸੀ।

ਗੋਇਲ ਨੇ ਕਿਹਾ ਕਿ ਫਿਲਹਾਲ ਫਾਜ਼ਿਲਕਾ ਅਤੇ  ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿਚ 10 ਥਾਵਾਂ 'ਤੇ ਹੀ ਡਰਿਲਿੰਗ ਹੋਈ ਹੈ ਅਤੇ ਸਰਵੇਖਣ ਨਾਲ ਹੋਰ ਖੇਤਰਾਂ ਵਿਚ ਵੀ ਇਸ ਖਣਿਜ ਦੇ ਭੰਡਾਰਾਂ ਬਾਰੇ ਪਤਾ ਲਗ ਸਕੇਗਾ।

ਉਨ੍ਹਾਂ ਕਿਹਾ ਕਿ ਸੂਬੇ ਅੰਦਰ ਪੋਟਾਸ਼ ਦੇ ਭੰਡਾਰ ਮਿਲਣ ਨਾਲ ਪੰਜਾਬ ਆਪਣੀ ਤਰੱਕੀ ਦੇ ਨਾਲ-ਨਾਲ ਭਾਰਤ ਨੂੰ ਵੀ ਇਸ ਪੱਖੋਂ ਆਤਮ ਨਿਰਭਰ ਬਣਾਉਣ ਵਿਚ ਅਹਿਮ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਪਾਉਣ ਅਤੇ ਬਾਅਦ ਵਿਚ ਖ਼ੁਰਾਕ ਪੱਖੋਂ ਪੰਜਾਬ ਨੇ ਮੁਲਕ ਨੂੰ ਆਤਮ-ਨਿਰਭਰ ਬਣਾਇਆ ਅਤੇ ਹੁਣ ਉਮੀਦ ਹੈ ਕਿ ਇਹ ਸੂਬਾ ਖਣਿਜ ਪੱਖੋਂ ਵੀ ਅਹਿਮ ਯੋਗਦਾਨ ਪਾਵੇਗਾ।

ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਮਾਈਨਿੰਗ ਖੇਤਰ ਨੂੰ ਦਰਪੇਸ਼ ਹੋਰ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ ਜਿਸ 'ਤੇ ਕੇਂਦਰੀ ਮੰਤਰੀ ਸ੍ਰੀ ਜੀ. ਕਿਸ਼ਨ ਰੈਡੀ ਨੇ ਕਿਹਾ ਕਿ ਪੰਜਾਬ ਵਿੱਚ ਛੇਤੀ ਹੀ ਕੇਂਦਰੀ ਅਤੇ ਸੂਬਾਈ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕਰਵਾਈ ਜਾਵੇਗੀ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਰਣਨੀਤੀ ਉਲੀਕੀ ਜਾਵੇਗੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement