Mukerian Accident News: ਕ੍ਰਿਕਟ ਟੂਰਨਾਮੈਂਟ ਖੇਡਣ ਜਾ ਰਹੇ ਨੌਜਵਾਨਾਂ ਦੀ ਦਰੱਖ਼ਤ ਨਾਲ ਟਕਰਾਈ ਕਾਰ, ਇਕ ਦੀ ਮੌਤ
Published : May 27, 2025, 2:01 pm IST
Updated : May 27, 2025, 2:01 pm IST
SHARE ARTICLE
Mukerian Road Accident Hoshiarpur News in punjabi
Mukerian Road Accident Hoshiarpur News in punjabi

Mukerian Accident News: 4 ਨੌਜਵਾਨ ਹੋਏ ਜ਼ਖ਼ਮੀ

Mukerian Road Accident Hoshiarpur News: ਹੁਸ਼ਿਆਰਪੁਰ ਦੇ ਮੁਕੇਰੀਆਂ ਵਿਚ ਕ੍ਰਿਕਟ ਟੂਰਨਾਮੈਂਟ ਖੇਡਣ ਜਾ ਰਹੇ ਨੌਜਵਾਨਾਂ ਨਾਲ ਭਾਣਾ ਵਾਪਰਿਆ ਹੈ। ਇਥੇ ਇਕ ਆਲਟੋ ਕਾਰ ਬੇਕਾਬੂ ਹੋ ਕੇ ਇੱਕ ਦਰੱਖ਼ਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਪੰਜ ਨੌਜਵਾਨਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਸਾਰੇ ਨੌਜਵਾਨ ਗੁਰਦਾਸਪੁਰ ਦੇ ਨੇੜੇ ਤਾਰਾਗੜ੍ਹ ਤੋਂ ਮੁਕੇਰੀਆਂ ਇੱਕ ਕ੍ਰਿਕਟ ਟੂਰਨਾਮੈਂਟ ਖੇਡਣ ਲਈ ਆ ਰਹੇ ਸਨ। ਜਦੋਂ ਇਹ ਨੌਜਵਾਨ ਮੁਕੇਰੀਆਂ ਦੇ ਪਿੰਡ ਫਰੀਕਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਇੱਕ ਦਰੱਖ਼ਤ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਨੌਜਵਾਨਾਂ ਨੂੰ ਕਾਰ ਵਿੱਚੋਂ ਕੱਢ ਕੇ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੇ ਦੋ ਨੌਜਵਾਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮਨਜੀਤ ਕੁਮਾਰ ਪੁੱਤਰ ਸੁਰਿੰਦਰ ਪਾਲ ਵਾਸੀ ਰਤਨਗੜ੍ਹ ਪਠਾਨਕੋਟ ਵਜੋਂ ਹੋਈ ਹੈ।

 (For more news apart from 'Mullanpur Cricket Stadium Rain News in punjabi ’ latest news latest news, stay tune to Rozana Spokesman)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement