War On Drug : ਪੰਜਾਬ ਪੁਲਿਸ ਨੇ 86ਵੇਂ ਦਿਨ 142 ਨਸ਼ਾ ਤਸਕਰ ਫੜੇ
Published : May 27, 2025, 7:06 am IST
Updated : May 27, 2025, 7:06 am IST
SHARE ARTICLE
Punjab Police arrests 142 drug smugglers on 86th day
Punjab Police arrests 142 drug smugglers on 86th day

4.4 ਕਿਲੋ ਹੈਰੋਇਨ ਤੇ 57.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Punjab Police arrests 142 drug smugglers on 86th day: “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਦੇ 86ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 142 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 4.4 ਕਿਲੋ ਹੈਰੋਇ ਅਤੇ 57.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਸ ਨਾਲ ਸਿਰਫ਼ 86 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 13,668 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿਚ ਇਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 473 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿਚ 104 ਐਫ਼ਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 498 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 63 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।


 

SHARE ARTICLE

ਏਜੰਸੀ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement