
ਕਿਹਾ,'2027 ਵਿੱਚ ਵਿਧਾਨ ਸਭਾ ਚੋਣ ਲੜਨਗੇ'
ਮਾਨਸਾ: ਅੱਜ ਮਾਨਸਾ ਵਿੱਚ ਜਿੱਥੇ ਸੰਵਿਧਾਨ ਬਚਾਓ ਰੈਲੀ ਕੀਤੀ ਜਾ ਰਹੀ ਸੀ। ਉੱਥੇ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਬਿਆਨ ਰੈਲੀ ਤੋਂ ਬਾਅਦ ਦਿੱਤਾ ਕਿ ਉਹ 2027 ਦੀ ਵਿਧਾਨ ਸਭਾ ਦੀ ਚੋਣ ਲੜਨ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਪਾਰਟੀ ਮੌਕਾ ਦਿੰਦੀ ਹੈ। ਉਹਨਾਂ ਕਿਹਾ ਕਿ ਅੱਜ ਰਾਜਾ ਵੜਿੰਗ ਘਰ ਵੀ ਪਹੁੰਚੇ ਸਨ। ਉਹਨਾਂ ਦੇ ਨਾਲ ਬਰਸੀ ਨੂੰ ਲੈ ਕੇ ਵੀ ਗੱਲਬਾਤ ਹੋਈ ਤੇ ਆਉਣ ਵਾਲੇ ਸਮੇਂ ਦੇ ਵਿੱਚ ਵਿਧਾਨ ਸਭਾ ਚੋਣਾਂ 2027 ਦੀ ਟਿਕਟ ਨੂੰ ਲੈ ਕੇ ਜੇਕਰ ਪਾਰਟੀ ਮੈਨੂੰ ਟਿਕਟ ਦਿੰਦੀ ਹੈ ਤਾਂ ਮੈਂ ਚੋਣ ਲੜਨ ਤੋਂ ਪਿੱਛੇ ਨਹੀਂ ਹਟਾਂਗਾ।