
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਵਿਭਾਗ ਵਲੋਂ ਕੀਟਨਾਸ਼ਕ ਦਵਾਈਆਂ ਅਤੇ ਬੀਜਾਂ ਦੀਆਂ ਦਵਾਈਆਂ ਦੀ ਚੈਕਿੰਗ ਕੀਤੀ ਗਈ.....
ਸ੍ਰੀ ਅਨੰਦਪੁਰ ਸਾਹਿਬ : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਵਿਭਾਗ ਵਲੋਂ ਕੀਟਨਾਸ਼ਕ ਦਵਾਈਆਂ ਅਤੇ ਬੀਜਾਂ ਦੀਆਂ ਦਵਾਈਆਂ ਦੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਦਵਾਈਆਂ ਅਤੇ ਬੀਜਾਂ ਦੀ ਬਿਕਰੀ ਸਮੇਂ ਪੱਕਾ ਬਿੱਲ ਜ਼ਰੂਰ ਦੇਣ। ਇਹ ਜਾਣਕਾਰੀ ਬਲਾਕ ਖੇਤੀਬਾੜੀ ਅਫ਼ਸਰ ਅਵਤਾਰ ਸਿੰਘ ਦਿੰਦੇ ਹੋਏ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਲਗਾਤਾਰ ਦਵਾਈਆਂ ਅਤੇ ਬੀਜ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਦੁਕਾਨਦਾਰ ਤੋਂ ਸਮਾਨ ਖਰੀਦਣ ਸਮੇਂ ਪੱਕੇ ਬਿੱਲ ਦੀ ਮੰਗ ਕਰਨ ਇਸਦੇ ਨਾਲ ਉਨ੍ਹਾਂ ਨੂੰ ਉਤਮ ਕਿਸਮ ਦਾ ਸਮਾਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਲੋੜ ਤੋਂ ਵੱਧ ਕੀਟਨਾਸ਼ਕ ਦੀ ਵਰਤੋਂ ਨਾ ਕਰਨ ਕਿਉਂਕਿ ਉਸ ਦੇ ਨਾਲ ਜ਼ਮੀਨ ਦੀ ਉਪਜਾਊ ਸਕਤੀ ਘਟ ਰਹੀ ਹੈ ਅਤੇ ਉਨ੍ਹਾਂ ਦੀ ਪੈਦਾਵਾਰ ਦੇ ਖਾਦ ਪਦਾਰਥ ਮਨੁੱਖੀ ਜੀਵਨ ਲਈ ਵੀ ਘਾਤਕ ਬਣ ਜਾਂਦੇ ਹਨ।