
ਸ਼੍ਰੋਮਣੀ ਅਕਾਲੀ ਦਲ ਵਲੋਂ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਅਗਵਾਈ.....
ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਵਲੋਂ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਅਗਵਾਈ ਜਿਲਾ ਪ੍ਰਬੰਧਕੀ ਕੰਪਲੈਕਸ ਅੱਗੇ ਕਾਂਗਰਸ ਸਰਕਾਰ ਖਿਲਾਫ ਤਖਤੀਆਂ ਫੜ ਕੇ ਰੋਸ ਧਰਨਾ ਦਿੱਤਾ ਗਿਆ ਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਰੋਸ ਧਰਨੇ ਉਪਰੰਤ ਅਕਾਲੀ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਮ ਇਕ ਮੰਗ ਪੱਤਰ ਡੀਸੀ ਫਤਿਹਗੜ੍ਹ ਸਾਹਿਬ ਨੂੰ ਵੀ ਦਿਤਾ।
ਇਸ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ, ਜ਼ਿਲਾ ਜਥੇਦਾਰ ਸਵਰਨ ਸਿੰਘ ਚਨਾਰਥਲ, ਹਲਕਾ ਇੰਚਾਰਜ਼ ਦੀਦਾਰ ਸਿੰਘ ਭੱਟੀ, ਹਲਕਾ ਇੰਚਾਰਜ਼ ਬਸੀ ਪਠਾਣਾ ਦਰਬਾਰਾ ਸਿੰਘ ਗੁਰੂ, ਮੈਂਬਰ ਸ਼੍ਰੋਮਣੀ ਕਮੇਟੀ ਕਰਨੈਲ ਸਿੰਘ ਪੰਜੋਲੀ, ਇੰਚਾਰਜ਼ ਹਲਕਾ ਲੋਕ ਸਭਾ ਮੱਖਣ ਸਿੰਘ ਲਾਲਕਾ, ਇਸਤਰੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਮਨਪ੍ਰੀਤ ਕੋਰ ਹੁੰਦਲ, ਕਮਲਜੀਤ ਸਿੰਘ ਗਿੱਲ ਜ਼ਿਲਾ ਯੂਥ ਪ੍ਰਧਾਨ, ਬਲਜੀਤ ਸਿੰਘ ਭੁੱਟਾ ਚੇਅਰਮੈਨ ਜ਼ਿਲਾ ਪ੍ਰੀਸ਼ਦ ਨੇ ਮੰਗ ਕਰਦਿਆਂ ਕਿਹਾ ਕਿ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਤੇ ਟੈਕਸ ਨੂੰ ਘਟਾਇਆ ਜਾਵੇ
ਤੇ ਜੀ.ਐੱਸ.ਟੀ. ਦੇ ਘੇਰੇ ਵਿਚ ਲਿਆਉਣ ਲਈ ਕੈਬਨਿਟ ਵਿਚ ਮਤਾ ਪਾਸ ਕੀਤਾ ਜਾਵੇ, ਤਾਂ ਪੰਜਾਬ ਦੀ ਕਿਸਾਨੀ, ਦੁਕਾਨਦਾਰ, ਵਿੱਦਿਆਰਥੀ, ਮੁਲਾਜ਼ਮ ਨੂੰ ਬਚਾਇਆ ਜਾ ਸਕੇ। ਇਸ ਮੋਕੇ ਤੇ ਸਟੇਜ਼ ਸਕੱਤਰ ਦੀ ਭੂਮਿਕਾ ਸਰਬਜੀਤ ਸਿੰਘ ਝਿੰਜਰ ਵਲੋਂ ਨਿਭਾਈ ਗਈ। ਇਸ ਮੌਕੇ ਸਾਬਕਾ ਸੰਸਦ ਮੈਂਬਰ ਬੀਬੀ ਸਤਵਿੰਦਰ ਕੋਰ ਧਾਰੀਵਾਲ, ਰਵਿੰਦਰ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਆਦਿ ਹਾਜ਼ਰ ਸਨ।