ਬ੍ਰਹਮ ਮਹਿੰਦਰਾ ਵਲੋਂ ਨਸ਼ਾ ਮੁਕਤ ਸਮਾਜ ਸਿਰਜਣ ਦਾ ਹੋਕਾ
Published : Jun 27, 2018, 9:57 am IST
Updated : Jun 27, 2018, 9:57 am IST
SHARE ARTICLE
Brahm Mohindera
Brahm Mohindera

ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਨਸ਼ਾ ਤਸਕਰੀ ਰੋਕਣ ਲਈ ਸਪਲਾਈ ਲਾਈਨ ਤੋੜ ਦਿਤੀ ਗਈ ਹੈ।ਇਹ ਪ੍ਰਗਟਾਵਾ ...

ਕਪੂਰਥਲਾ : ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਨਸ਼ਾ ਤਸਕਰੀ ਰੋਕਣ ਲਈ ਸਪਲਾਈ ਲਾਈਨ ਤੋੜ ਦਿਤੀ ਗਈ ਹੈ।ਇਹ ਪ੍ਰਗਟਾਵਾ ਸਿਹਤ ਤੇ ਪਰਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਸਿਵਲ ਹਸਪਤਾਲ ਵਿਖੇ ਮਹਿਲਾਵਾਂ ਲਈ ਖੋਲ੍ਹੇ ਗਏ ਪੰਜਾਬ ਦੇ ਪਹਿਲੇ ਨਸ਼ਾ ਛੁਡਾਊ ਕੇਂਦਰ 'ਨਵਕਿਰਨ' ਦੀ ਰਸਮੀ ਸ਼ੁਰੂਆਤ ਕਰਨ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਕਮੀ ਛੇਤੀ ਹੀ ਪੂਰੀ ਕੀਤੀ ਜਾ ਰਹੀ ਹੈ ਅਤੇ 306 ਡਾਕਟਰਾਂ ਦੀ ਭਰਤੀ ਪ੍ਰਕਿਰਿਆ ਆਉਂਦੇ ਦੋ ਮਹੀਨਿਆਂ ਵਿਚ ਪੂਰੀ ਹੋ ਜਾਵੇਗੀ।ਉਨ੍ਹਾਂ ਕਿਹਾ ਕਿ ਉਕਤ ਕੇਂਦਰ ਕਿਸੇ ਕਾਰਨ ਨਸ਼ੇ ਦੀ ਦਲਦਲ ਵਿਚ ਫਸ ਗਈਆਂ ਮਹਿਲਾਵਾਂ ਲਈ ਜ਼ਿੰਦਗੀ ਦੀ ਨਵੀਂ ਆਸ ਪੈਦਾ ਕਰੇਗਾ।

ਉਨਾਂ ਕਿਹਾ ਕਿ ਪੰਜਾਬ ਵਿਚੋਂ ਕੋਈ ਵੀ ਮਹਿਲਾ ਇਸ ਕੇਂਦਰ ਵਿਚ ਆਪਣਾ ਇਲਾਜ ਕਰਵਾ ਸਕਦੀ ਹੈ। ਇਸ ਮੌਕੇ ਉਨਾਂ ਕੇਂਦਰ ਵਿਚ ਦਾਖ਼ਲ ਮਰੀਜ਼ਾਂ ਅਤੇ ਸਟਾਫ਼ ਨਾਲ ਗੱਲਬਾਤ ਵੀ ਕੀਤੀ। ਇਸ ਤੋਂ ਪਹਿਲਾਂ ਕਪੂਰਥਲਾ ਪਹੁੰਚਣ 'ਤੇ ਸ੍ਰੀ ਬ੍ਰਹਮ ਮਹਿੰਦਰਾ ਨੂੰ ਸਥਾਨਕ ਰੈਸਟ ਹਾਊਸ ਵਿਖੇ 'ਗਾਰਡ ਆਫ਼ ਆਨਰ' ਦਿਤਾ ਗਿਆ।

ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਇਸ ਮੌਕੇ ਦਸਿਆ ਕਿ ਇਹ ਪੰਜਾਬ ਦਾ ਅਜਿਹਾ ਪਹਿਲਾ ਸਰਕਾਰੀ ਕੇਂਦਰ ਹੈ ਜਿਥੇ ਮਹਿਲਾਵਾਂ ਅਤੇ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਇਲਾਜ ਦੀ ਸਹੂਲਤ ਹੋਵੇਗੀ। ਉਨ੍ਹਾਂ ਦਸਿਆ ਕਿ ਇਸ ਕੇਂਦਰ ਵਿਚ 25 ਬੈੱਡ ਹਨ, ਜਿਨਾਂ ਵਿਚੋਂ 15 ਮਹਿਲਾਵਾਂ ਅਤੇ 10 ਬੈੱਡ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਇਲਾਜ ਲਈ ਰੱਖੇ ਗਏ ਹਨ। ਉਨਾਂ ਇਹ ਵੀ ਦਸਿਆ ਕਿ ਇਸ ਕੇਂਦਰ ਵਿਚ ਮਹਿਲਾ ਮਰੀਜ਼ਾਂ ਦੀ ਦੇਖ-ਰੇਖ ਲਈ ਮਹਿਲਾ ਸਟਾਫ਼ ਹੀ ਨਿਯੁਕਤ ਕੀਤਾ ਗਿਆ ਹੈ

ਤਾਂ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਜਾਂ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਚੱਲ ਰਿਹਾ 'ਨਵਜੀਵਨ ਕੇਂਦਰ' ਪਹਿਲਾਂ ਹੀ ਸਫਲਤਾਪੂਰਵਕ ਕੰਮ ਕਰ ਰਿਹਾ ਹੈ ਅਤੇ ਅਣਗਿਣਤ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢ ਚੁੱਕਾ ਹੈ।ਇਸ ਮੌਕੇ ਮਨੋਰੋਗ ਮਾਹਿਰ ਅਤੇ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾ. ਸੰਦੀਪ ਭੋਲਾ ਨੇ ਦਸਿਆ ਕਿ ਨਸ਼ੇ ਦੀਆਂ ਆਦੀ ਮਹਿਲਾਵਾਂ ਲੋਕ ਲਿਹਾਜ਼ ਦੇ ਚਲਦਿਆਂ ਆਪਣਾ ਇਲਾਜ ਕਰਵਾਉਣ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਜਾਣ ਤੋਂ ਸ਼ਰਮ ਮਹਿਸੂਸ ਕਰਦੀਆਂ ਹਨ।

ਅਜਿਹੇ ਵਿਚ ਇਕ ਅਜਿਹੇ ਅਲੱਗ ਨਸ਼ਾ ਮੁਕਤੀ ਕੇਂਦਰ ਦੀ ਜ਼ਰੂਰਤ ਮਹਿਸੂਸ ਕੀਤੀ ਗਈ, ਜਿਥੇ ਉਹ ਆਰਾਮ ਨਾਲ ਤੇ ਖੁੱਲ ਕੇ ਅਪਣੀ ਸਮੱਸਿਆ ਦੱਸ ਸਕਣ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਚ ਇਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ।ਉਨ੍ਹਾਂ ਦਸਿਆ ਕਿ ਇਥੇ ਇਲਾਜ ਦੇ ਨਾਲ-ਨਾਲ ਮਰੀਜ਼ਾਂ ਦੀ ਕਾਊਂਸਲਿੰਗ ਵੀ ਕੀਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ, ਐਸ. ਐਸ.ਪੀ. ਸੰਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਬੀ. ਸ੍ਰੀਨਿਵਾਸਨ, ਸਕੱਤਰ ਰੈੱਡ ਕਰਾਸ ਆਰ.ਸੀ. ਬਿਰਹਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ  ਵਿਧਾਇਕ ਰਾਣਾ ਗੁਰਜੀਤ ਸਿੰਘ, ਨਵਤੇਜ ਸਿੰਘ ਚੀਮਾ, ਰਮਨਜੀਤ ਸਿੰਘ ਸਿੱਕੀ ਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement