
ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਨੇ ਅੰਤਰਰਾਸ਼ਟਰੀ ਨਸ਼ਾ ਰੋਕੂ ਦਿਵਸ ਮੌਕੇ ਵਿਦਿਆਰਥਣਾਂ ਦੇ ਕ੍ਰਿਕਟ ਮੁਕਾਬਲੇ ਕਰਵਾਏ....
ਬਠਿੰਡਾ (ਦਿਹਾਤੀ) : .ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਨੇ ਅੰਤਰਰਾਸ਼ਟਰੀ ਨਸ਼ਾ ਰੋਕੂ ਦਿਵਸ ਮੌਕੇ ਵਿਦਿਆਰਥਣਾਂ ਦੇ ਕ੍ਰਿਕਟ ਮੁਕਾਬਲੇ ਕਰਵਾਏ। ਸਮਾਗਮ ਵਿਚ ਯੁਵਕ ਸੇਵਾਵਾਂ ਵਿਭਾਗ ਬਠਿੰਡਾ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਾਡੀ ਨੌਜ਼ਵਾਨ ਪੀੜ੍ਹੀ ਨੂੰ ਖੇਡਾਂ ਦੇ ਜਰੀਏ ਸਰੀਰਕ ਤੇ ਮਾਨਸਿਕ ਰੂਪ ਵਿੱਚ ਮਜਬੂਤ ਰੱਖ ਕੇ ਹੀ ਚੰਗੇ ਸਮਾਜ ਦੀ ਸਿਰਜਣਾ ਹੋ ਸਕਦੀ ਹੈ।
ਸਮਾਗਮ ਦੀ ਪ੍ਰਧਾਨਗੀ ਕਾਲਜ ਚੇਅਰਮੈਨ ਐਸ. ਐਸ ਚੱਠਾ ਨੇ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਖਤਰਨਾਕ ਨਸ਼ਿਆਂ ਦੀ ਵੱਧ ਰਹੀਂ ਪ੍ਰਵਿਰਤੀ ਚਿੰਤਾਂ ਦਾ ਵਿਸ਼ਾ ਹੈ। ਜਿਸ ਨੂੰ ਠੰਲਣਾ ਸਰਕਾਰ, ਪ੍ਰਸਾਸਲ ਦੇ ਨਾਲ ਸਾਡੀ ਵੀ ਨੈਤਿਕ ਜੁੰਮੇਵਾਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਇਤਿਹਾਸ ਅਤੇ ਸਭਿਆਚਾਰਕ ਵਿਰਾਸਤ ਵਿੱਚੋਂ ਪੰਜਾਬ ਦੇ ਨੌਜ਼ਵਾਨਾਂ ਵੱਲੋ ਕੌਮੀ ਪੱਧਰ ਤੇ ਆਪਣੀ ਬਣਾਈ ਵੱਖਰੀ ਪਹਿਚਾਣ ਨੂੰ ਬਰਕਾਰ ਰੱਖਣ ਲਈ ਹੰਭਲਾ ਮਾਰਨ ਵੱਡੀ ਜਰੂਰਤ ਦਰਸਾਇਆ।
ਉਨਾਂ .ਫਤਿਹ ਗਰੁੱਪ ਦੀਆ ਖਿਡਾਰਣਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਲੜਕੀਆਂ ਸਮਾਜ ਲਈ ਚਾਨਣ ਮੁਨਾਰਾ ਹਨ। ਮੁੱਖ ਮਹਿਮਾਨ ਕੁਲਵਿੰਦਰ ਸਿੰਘ ਭੁੱਲਰ ਨੂੰ ਕਾਲਜ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੋਆਰਡੀਨੇਟਰ ਪ੍ਰੋ ਸੋਨਵਿੰਦਰ ਸਿੰਘ, ਸੁਖਜਿੰਦਰ ਸਿੰਘ, ਹਰਪ੍ਰੀਤ ਸ਼ਰਮਾਂ, ਰਣਜੀਤ ਕੌਰ, ਹਰਿੰਦਰ ਕੌਰ ਤਾਂਘੀ, ਮਨਜੀਤ ਕੌਰ ਚੱਠਾ, ਕੁਮਾਰੀ ਸ਼ੈਲਜਾ, ਮਨਪ੍ਰੀਤ ਕੌਰ, ਜਗਰਾਜ ਸਿੰਘ ਮਾਨ, ਖੇਡ ਵਿਭਾਗ ਮੁਖੀ ਵਰਿੰਦਰਜੀਤ ਸਿੰਘ, ਹਰਜੀਤ ਸਿੰਘ ਵੀ ਹਾਜਰ ਸਨ।