ਮੋਹਾਲੀ 'ਚ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
Published : Jun 27, 2018, 11:30 am IST
Updated : Jun 27, 2018, 11:39 am IST
SHARE ARTICLE
Government College Students During to Anti-Drug Campaign
Government College Students During to Anti-Drug Campaign

ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਨ ਵਾਲਾ ਵਿਅਕਤੀ ਜਿਥੇ ਅਪਣਾ ਅਤੇ ਅਪਣੇ ਪਰਵਾਰ ਦਾ ਨੁਕਸਾਨ ਕਰਦਾ ਹੈ, ਉਥੇ ਸਮਾਜ ਅਤੇ ਦੇਸ਼ 'ਤੇ.....

ਐਸ.ਏ.ਐਸ. ਨਗਰ : ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਨ ਵਾਲਾ ਵਿਅਕਤੀ ਜਿਥੇ ਅਪਣਾ ਅਤੇ ਅਪਣੇ ਪਰਵਾਰ ਦਾ ਨੁਕਸਾਨ ਕਰਦਾ ਹੈ, ਉਥੇ ਸਮਾਜ ਅਤੇ ਦੇਸ਼ 'ਤੇ ਵੀ ਭਾਰੀ ਬੋਝ ਹੁੰਦਾ ਹੈ। ਅਜਿਹੇ ਵਿਅਕਤੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ  ਬਣਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗ਼ੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੈਕਟਰ-66 ਦੇ ਸਰਕਾਰੀ ਨਸ਼ਾ-ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਚ ਕਰਵਾਏ ਗਏ ਜ਼ਿਲ੍ਹਾ ਪਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। 

ਨਸ਼ਾ-ਛੁਡਾਊ ਕੇਂਦਰ ਵਿਚ ਭਰਤੀ ਨਸ਼ੇ ਦੇ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਡਾ. ਭਾਰਦਵਾਜ ਨੇ ਕਿਹਾ ਕਿ ਨਸ਼ੇ ਦੀ ਆਦਤ ਸ਼ੌਕ ਨਾਲ ਸ਼ੁਰੂ ਹੁੰਦੀ ਹੈ ਜਿਹੜੀ ਬਹੁਤ ਛੇਤੀ ਹੀ ਲੋੜ ਬਣ ਜਾਂਦੀ ਹੈ। ਫਿਰ ਇਹੋ ਲੋੜ ਵਿਅਕਤੀ ਕੋਲੋਂ ਚੋਰੀਆਂ ਕਰਵਾਉਂਦੀ ਹੈ, ਘਰ ਵਿਚ ਕਲੇਸ਼ ਹੁੰਦਾ ਹੈ, ਪਰਵਾਰ ਛੁਟਦਾ ਹੈ, ਬਿਮਾਰੀਆਂ ਲਗਦੀਆਂ ਹਨ ਤੇ ਕਈ ਵਾਰੀ ਮੌਤ ਦਾ ਮੂੰਹ ਵੀ ਵੇਖਣਾ ਪੈਂਦਾ ਹੈ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਕੇਸ਼ ਸਿੰਗਲਾ ਨੇ ਨਸ਼ਾ ਵਿਰੋਧੀ ਦਿਵਸ ਦੀ ਸ਼ੁਰੂਆਤ ਅਤੇ ਅਹਿਮੀਅਤ 'ਤੇ ਚਾਨਣਾ ਪਾਇਆ। ਡਾ. ਅੰਸ਼ੂ ਗਰਗ ਨੇ ਕਿਹਾ ਕਿ ਪੂਰੀ ਦੁਨੀਆਂ ਦੇ ਲਗਭਗ 20 ਕਰੋੜ ਲੋਕ ਕਿਸੇ ਨਾ ਕਿਸੇ ਤਰ੍ਹਾਂ ਦਾ ਨਸ਼ਾ ਵਰਤਦੇ ਹਨ ਅਤੇ

ਇਕ ਸਾਲ ਵਿਚ ਦੋ ਲੱਖ ਕਰੋੜ ਦੇ ਨਸ਼ੇ ਦੀ ਤਸਕਰੀ ਹੁੰਦੀ ਹੈ। ਇਸ ਮੌਕੇ ਕੇਂਦਰ ਵਿਚ ਭਰਤੀ ਇਕ ਮਰੀਜ਼ ਨੇ ਅਪਣਾ ਤਜਰਬਾ ਸਾਂਝਾ ਕਰਦਿਆਂ ਦਸਿਆ ਕਿ ਉਹ ਕਾਫ਼ੀ ਸਮੇਂ ਤੋਂ ਹੈਰੋਇਨ ਵਰਤਦਾ ਸੀ ਪਰ ਹੁਣ ਇਸ ਆਦਤ ਤੋਂ ਮੁਕਤ ਹੋ ਗਿਆ ਹੈ। ਉਸ ਨੇ ਕਿਹਾ ਕਿ ਨਸ਼ਾ ਛੱਡਣਾ ਔਖਾ ਨਹੀਂ। ਇਸੇ ਤਰ੍ਹਾਂ ਸਰਕਾਰੀ ਕਾਲਜ ਵਿਚ ਕਾਲਜ ਦੇ ਰੈੱਡ ਕਰਾਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਕਾਲਜ ਦੀ ਪ੍ਰਿੰਸੀਪਲ ਕੋਮਲ ਬਰੋਕਾ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਵਾਇਆ ਕਿ ਨਸ਼ਾ ਕਿਸ ਤਰ੍ਹਾਂ ਸਾਡੇ ਸਮਾਜ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਸਬੰਧੀ ਇਕ ਲੈਕਚਰ

ਕਰਵਾਇਆ ਗਿਆ, ਜਿਸ ਵਿਚ ਡਾ. ਕੰਵਲ ਸੰਜੀਵ ਇੰਦਰਦੇਵ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰ੍ਰਭਾਵਾਂ ਬਾਰੇ ਦਸਿਆ ਅਤੇ ਇਨ੍ਹਾਂ ਤੋਂ ਦੂਰ ਰਹਿਣ ਲਈ ਕਿਹਾ। ਵਿਦਿਆਰਥੀਆਂ ਨੇ ਇਸ ਮੌਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਅਤੇ ਅਪਣੇ ਆਲੇ-ਦੁਆਲੇ ਵਿਚ ਨਸ਼ਾ ਗ੍ਰਸਤ ਲੋਕਾਂ ਨੂੰ ਇਸ ਤੋਂ ਮੁਕਤ ਕਰਨ ਲਈ ਠੋਸ ਕਦਮ ਚੁੱਕਣ ਲਈ ਸਹੁੰ ਚੁੱਕੀ। ਇਸ ਉਪਰੰਤ ਕਾਲਜ ਵਿਚ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ। ਨਸ਼ਿਆਂ ਵਰੁੱਧ ਕੱਢੀ ਰੈਲੀ ਵਿਚ ਪ੍ਰਿੰਸੀਪਲ ਕੋਮਲ ਬਰੋਕਾ, ਡਾ. ਕੰਵਲ ਸੰਜੀਵਇੰਦਰ ਦੇਵ, ਪ੍ਰੋ. ਅਰਵਿੰਦ ਕੌਰ, ਪ੍ਰੋ. ਘਣਸ਼ਾਮ ਸਿੰਘ, ਪ੍ਰੋ. ਹਰਸ਼ ਬਾਲਾ, ਬਲਵਿੰਦਰ ਸਿੰਘ ਸੰਧੂ, ਗਾਇਤਰੀ ਦੇਵੀ, ਮੈਡਮ

ਸੋਨੀਆ ਅਤੇ ਤੇਜਿੰਦਰ ਕੌਰ ਨੇ ਭਾਗ ਲਿਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਵਿਰੁਧ ਲਾਮਬੰਦ ਹੋਣ ਦਾ ਸੱਦਾ ਦਿਤਾ। ਇਸ ਤਰ੍ਹਾਂ ਟੈੱਕ ਮਹਿੰਦਰਾ ਸਮਾਰਟ ਅਕੈਡਮੀ ਫਾਰ ਹੈਲਥਕੇਅਰ ਮੁਹਾਲੀ ਅਤੇ ਟੈੱਕ ਮਹਿੰਦਰਾ ਫਾਉਂਡੇਸ਼ਨ ਦੇ ਸੀਐਸਆਰ ਵਿੰਗ ਨੇ ਖੇਤਰ ਵਿਚ ਅੱਜ ਡਰੱਗ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁਧ ਕੌਮਾਂਤਰੀ ਦਿਹਾੜਾ ਮਨਾਉਣ ਲਈ ਇਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ 110 ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਵੱਖ-ਵੱਖ ਸਰਗਰਮੀਆਂ ਵਿਚ ਸ਼ਾਮਲ ਕਰਨ ਲਈ ਇਕ ਰੋਜ਼ਾ ਸੈਸ਼ਨ ਕਰਵਾਇਆ ਗਿਆ। ਇਸ ਮੌਕੇ

ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਕੋਰੀਉਗ੍ਰਾਫ਼ੀ ਸਟਿੱਲ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਾਜਿਦ ਅਲੀ, ਹੈਡ ਡਾਇਰੈਕਟਰ ਇੰਪਲੀਮੈਂਟ ਪ੍ਰੋਗਰਾਮ, ਟੈੱਕ ਮਹਿੰਦਰਾ ਫਾਉਂਡੇਸ਼ਨ ਨੇ ਕਿਹਾ ਕਿ, ''ਨੌਜਵਾਨਾਂ ਨੂੰ ਡਰੱਗਸ ਅਤੇ ਅਲਕੋਹਲ ਦੀ ਲਤ ਬਾਰੇ ਜਾਗਰੂਕ ਹੋਣ 'ਚ ਮਦਦ ਕਰਨ 'ਤੇ ਧਿਆਨ ਦੇਣਾ ਸਾਡਾ ਮੁੱਖ ਟੀਚਾ ਹੈ। ਨੌਜਵਾਨਾਂ ਨੂੰ ਡਰੱਗਸ ਦੀ ਵਰਤੋਂ ਕਰਨ ਤੋਂ ਇਨਕਾਰ ਕਰਨਾ ਹੋਵੇਗਾ।   
 

ਐਸ.ਏ.ਐਸ. ਨਗਰ  : 26 ਜੂਨ ਨੂੰ ਮਨਾਏ ਇੰਟਰਨੈਸ਼ਨਲ ਨਸ਼ਾ ਵਿਰੋਧੀ ਦਿਵਸ ਮੌਕੇ ਮੋਹਾਲੀ ਦੀਆਂ ਵੱਖ-ਵੱਖ ਥਾਵਾਂ 'ਤੇ ਪੁਲਿਸ ਵੱਲੋਂ ਨਸ਼ਾ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦੇ ਤਹਿਤ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵਲੋਂ ਏ ਆਈ ਜੀ ਹਰਪ੍ਰੀਤ ਸਿੰਘ ਅਤੇ ਐਸ ਪੀ ਰਜਿੰਦਰ ਸਿੰਘ ਸੋਹਲ ਦੀ ਅਗਵਾਈ ਵਿੱਚ ਜਿਲ੍ਹੇ ਦੇ ਕੈਮਿਸਟਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਕੈਮਿਸਟਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੁਲੀਸ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀਆਂ ਨਸ਼ੇ ਵਾਲੀਆਂ ਦਵਾਈਆਂ ਨਹੀਂ ਵੇਚਣੀਆਂ ਚਾਹੀਦੀਆਂ।

ਉਨ੍ਹਾਂ ਕਿਹਾ ਕਿ ਨਸ਼ੇ ਵਿਰੁੱਧ ਮੁਹਿੰਮ ਤਾਂ ਹੀ ਸਫਲ ਹੋ ਸਕਦੀ ਹੈ ਜੇ ਸਾਰੇ ਹੀ ਮਿਲ ਕੇ ਸਹਿਯੋਗ ਦੇਣ। ਏਆਈਜੀ ਹਰਪ੍ਰੀਤ ਸਿੰਘ ਨੇ ਦੱÎਸਿਆ ਕਿ ਜਿਆਦਾ ਤਰ ਕੈਮਿਸਟਾਂ ਕੋਲ ਨਸ਼ਾ ਕਰਨ ਵਾਲੇ ਨਸ਼ਾ ਲੈਣ ਲਈ ਆਉਂਦੇ ਹਨ ਜੋਕਿ ਮੈਡੀਕਲ ਨਸ਼ੇ ਦੀ ਮੰਗ ਕਰਦੇ ਹਨ ਜਿਨ੍ਹਾਂ ਦੇ ਜਰਿਏ ਵੱਡੇ ਡਰੱਗ ਤਸਕਰਾਂ ਤਕ ਪਹੁੰਚ ਕੀਤੀ ਜਾ ਸਕਦੀ ਹੈ। ਉਨ੍ਹਾਂ ਕੈਮਿਸਟ ਐਸੋਸਿਏਸ਼ਨ ਦੇ ਮੈਂਬਰਾਂ ਤੋਂ ਮੰਗ ਕੀਤੀ ਕਿ

ਉਹ ਛੋਟੇ ਨਸ਼ੇ ਕਰਨ ਵਾਲੇ ਨਸ਼ੇੜੀਆਂ ਬਾਰੇ ਐਸਟੀਐਫ ਟੀਮ ਨੂੰ ਦੱਸਣ ਤਾਂਜੋ ਨਸ਼ੇ ਨੂੰ ਜੜੋਂ ਖਤਮ ਕੀਤਾ ਜਾ ਸਕੇ। ਦੂਜੇ ਪਾਸੇ ਡੀਐਸਪੀ ਆਲਮ ਵਿਜੈ ਨੇ ਵੀ ਫੇਜ਼-5 ਸਥਿਤ ਟਰੱਕ ਯੂਨੀਅਨ ਦੇ ਡ੍ਰਾਈਵਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਡ੍ਰਾਈਵਰ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਕਰਕੇ ਗੱਡੀ ਨਾ ਚਲਾਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement