
ਵਾਤਾਵਰਨ ਨੂੰ ਸਾਫ ਰੱਖਣ ਲਈ ਨੌਜਵਾਨਾਂ ਦੀ ਅਹਿਮ ਭੂਮਿਕਾ ਰਹੀ ਹੈ ਅਤੇ ਅੱਜ ਵੀ ਉਹ ਆਪਣਾ ਫਰਜ ਪਛਾਣਦੇ........
ਫਤਿਹਗੜ੍ਹ ਸਾਹਿਬ : ਵਾਤਾਵਰਨ ਨੂੰ ਸਾਫ ਰੱਖਣ ਲਈ ਨੌਜਵਾਨਾਂ ਦੀ ਅਹਿਮ ਭੂਮਿਕਾ ਰਹੀ ਹੈ ਅਤੇ ਅੱਜ ਵੀ ਉਹ ਆਪਣਾ ਫਰਜ ਪਛਾਣਦੇ ਹੋਏ ਜੇਕਰ ਇੱਕ ਇੱਕ ਬੂਟਾ ਲਗਾਉਣ ਤਾਂ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਮੁਕਤ ਕੀਤਾ ਜਾ ਸਕਦਾ ਹੈ ਇਨ੍ਹਾ ਵਿਚਾਰਾ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਸਾਬਕਾ ਸਰਪੰਚ ਗੁਰਮੁੱਖ ਸਿੰਘ ਪੰਡਰਾਲੀ ਅਤੇ ਸਮਾਜਸੇਵੀ ਜਗਜੀਤ ਸਿੰਘ ਪਹਿਲਵਾਨ ਨੇ ਭਾਈ ਸੰਗਤ ਸਿੰਘ ਯੂਥ ਕਲੱਬ ਵਲੋਂ ਪਿੰਡ ਪੰਡਰਾਲੀ ਵਿਖੇ ਬੂਟੇ ਲਗਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ।
ਉਨ੍ਹਾ ਕਿਹਾ ਕਿ ਸੂਬਾ ਸਰਕਾਰ ਵਲੋਂ ਤੰਦਰੁਸਤ ਭਾਰਤ ਮਿਸ਼ਨ ਤਹਿਤ ਆਈ- ਹਰਿਆਲੀ ਲਹਿਰ ਚਲਾਈ ਜਾ ਰਹੀ ਹੈ, ਜਿਸ ਤਹਿਤ ਕਲੱਬ ਅਤੇ ਸੂਬਾ ਵਾਸੀ ਆਪਣੇ ਤੌਰ ਤੇ ਰੁੱਖ ਲਗਾਓ ਮੁਹਿੰਮਾਂ ਚਲਾ ਰਹੇ ਹਨ, ਸੂਬਾ ਸਰਕਾਰ ਦੇ ਸਹਿਯੋਗ ਨਾਲ ਇੱਕ ਵਾਰ ਫਿਰ ਤੋ ਹਰੀ-ਕ੍ਰਾਂਤੀ ਲਿਆਂਦੀ ਜਾਵੇਗੀ। ਇਸ ਮੌਕੇ ਪ੍ਰਧਾਨ ਹਰਭਜਨ ਸਿੰਘ, ਜਗਜੀਤ ਸਿੰਘ ਪਹਿਲਵਾਨ ਪੰਡਰਾਲੀ, ਬਾਬਾ ਅਵਤਾਰ ਸਿੰਘ, ਗੁਰਸੇਵਕ ਸਿੰਘ, ਸੁਖਚੈਨ ਸਿੰਘ, ਅਮ੍ਰਿਤਪਾਲ ਸਿੰਘ, ਇੰਦਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਮਿੰਦਰ ਸਿੰਘ, ਸੁਖਵੀਰ ਸਿੰਘ ਆਦਿ ਵੀ ਹਾਜ਼ਰ ਸਨ।