
ਕੈਪਟਨ ਸਰਕਾਰ ਦੀਆਂ ਕਥਿਤ ਲੋਕ ਮਾਰੂ ਨੀਤੀਆਂ ਕਾਰਨ ਰਾਜ ਵਿੱਚ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ....
ਫਿਰੋਜਪੁਰ : ਕੈਪਟਨ ਸਰਕਾਰ ਦੀਆਂ ਕਥਿਤ ਲੋਕ ਮਾਰੂ ਨੀਤੀਆਂ ਕਾਰਨ ਰਾਜ ਵਿੱਚ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।ਅਤੇ ਪੰਜਾਬ ਚ ਨਸ਼ੇ ਨਾਲ ਮੋਤਾਂ ਦੀ ਗਿਣਤੀ 'ਚ ਦਿਨੋ-ਦਿਨ ਵਾਧਾ ਹੋਇਆ ਘਟਿਆ ਨਹੀ ਅਤੇ ਨਸ਼ਾ ਤਸਕਰਾਂ ਦੀ ਗਿਣਤੀ ਵਧੇਰੇ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ, ਸਾਬਕਾ ਵਿਧਾਇਕ ਹਰੀ ਸਿੰਘ ਜ਼ੀਰਾ ਅਤੇ ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ,ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਮਿੰਨਾ ਨੇ ਰੋਸ ਵੱਜੋ ਡੀਸੀ ਦਫ਼ਤਰ ਸਾਹਮਣੇ ਸਰਕਾਰ ਖ਼ਿਲਾਫ਼ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ।
ਆਪਣੇ ਸੰਬੋਧਨ ਦੌਰਾਨ ਉਕਤ ਆਗੂਆ ਨੇ ਕਿਹਾ ਕਿ ਕਾਂਗਰਸ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲੋਂ ਸਮੂਹ ਪੰਜਾਬੀਆਂ ਨਾਲ ਕੀਤੇ ਵਾਅਦੇ ਨਸ਼ਾ ਮੁਕਤ ਪੰਜਾਬ, ਕਿਸਾਨਾਂ ਦੇ ਕਰਜ਼ੇ ਮੁਆਫ਼, ਸਸਤੀ ਰੇਤਾ ਬਜਰੀ, ਗ਼ਰੀਬਾਂ ਨੂੰ ਆਟਾ-ਦਾਲ ਦੇ ਨਾਲ ਖੰਡ ਘਿਉ, ਘਰ-ਘਰ ਨੌਕਰੀ, ਨੌਜਵਾਨਾਂ ਨੂੰ ਮੋਬਾਈਲ ਅਤੇ ਹੋਰ ਵਾਅਦੇ ਇੱਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਕੁਝ ਨਹੀਂ ਕੀਤਾ। ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਪੈਟਰੋਲ ਡੀਜ਼ਲ 'ਤੇ ਲੱਗੇ ਟੈਕਸ ਨੂੰ ਵਧਾ ਕੇ ਲੋਕਾਂ ਦਾ ਕੰਚੂਬਰ ਕੱਢ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪੈਟਰੋਲ ਡੀਜ਼ਲ 'ਤੇ ਲੱਗੇ ਵਧੇ ਟੈਕਸ ਨੂੰ ਘਟਾਉਣ ਲਈ ਕਾਂਗਰਸ ਸਰਕਾਰ ਖ਼ਿਲਾਫ਼ ਅੱਜ ਰੋਸ
ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਚੋਣਾਂ ਜਿੱਤਣ ਲਈ ਲੋਕਾਂ ਨਾਲਕੀਤੇ ਝੂਠੇ ਵਾਅਦੇ ਸਾਹਮਣੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰਿਆਣਾਂ ਦੀ ਤਰਜ਼ 'ਤੇ ਤੇਲ ਕੀਮਤਾਂ ਤੇ ਆਪਣਾ ਟੈਕਸ ਘਟਾ ਕੇ ਲੋਕਾਂ ਨੂੰ ਰਾਹਤ ਨਹੀ ਦੇ ਰਹੀ। ਜਿਸ ਤੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਰਪ੍ਰਸਤੀ ਹੇਠ ਸਮੁੱਚੇ ਪੰਜਾਬ ਅੰਦਰ ਡੀ.ਸੀ ਦਫ਼ਤਰਾਂ ਅੱਗੇ ਰੋਸ ਧਰਨੇ ਦਿੱਤੇ ਜਾ ਰਹੇ ਹਨ। ਇਸ ਮੌਕੇ ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਘਟਾਉਣ ਲਈ ਡੀ ਸੀ ਫ਼ਿਰੋਜ਼ਪੁਰ ਨੂੰ ਮੁੱਖ ਮੰਤਰੀ ਦੇ
ਨਾਂਅ 'ਤੇ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਮਾਂਟੂ ਵੋਹਰਾ, ਨਿਸ਼ਾਨ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਜੋਗਿੰਦਰ ਸਿੰਘ ਸਵਾਈ ਕੇ ਜ਼ਿਲ੍ਹਾ ਪ੍ਰਧਾਨ ਯੂਥ, ਮੋਹਨਜੀਤ ਸਿੰਘ ਸਰਪੰਚ, ਗੁਰਦੇਵ ਸਿੰਘ ਸਰਪੰਚ, ਬਲਬੀਰ ਸਿੰਘ ਸਰਪੰਚ ਅਨਾਰਕਲੀ, ਸਤਪਾਲ ਸਿੰਘ, ਕਾਰਜ ਸਿੰਘ ਆਹਲਾ, ਸੁਖਦੇਵ ਸਿੰਘ ਲੋਹਕਾ, ਸ਼ਹਿਰੀ ਪ੍ਰਧਾਨ ਪ੍ਰਿੰਸ ਘੁਰਕੀ, ਕੌਮੀ ਸਕੱਤਰ ਡਾ: ਨਿਰਵੈਰ ਸਿੰਘ ਉਪਲ,
ਅਮਰਜੀਤ ਸਿੰਘ ਘੁੰਮਣ, ਲਖਵਿੰਦਰ ਸਿੰਘ, ਕੁਲਦੀਪ ਸਿੰਘ ਬੰਬ, ਬਖਸ਼ੀਸ਼ ਸਿੰਘ, ਬਲਜੀਤ ਸਿੰਘ ਸਰਪੰਚ, ਪਿਆਰਾ ਸਿੰਘ ਢਿੱਲੋ, ਐਮ.ਸੀ ਮਨਪ੍ਰੀਤ ਸਿੰਘ, ਯੂਥ ਆਗੂ ਅਰਵਿੰਦਰ ਸਿੰਘ, ਐਡਵੋਕੇਟ ਚਿਤਬੀਰ ਸਿੰਘ ਆਦਿ ਹਾਜ਼ਰ ਸਨ। ਗੁਰਪ੍ਰੀਤ ਸਿੰਘ ਕਮਾਲਗੜ੍ਹ, ਮਨਪ੍ਰੀਤ ਸਿੰਘ, ਜਗਦੀਸ਼ ਸ਼ਰਮਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ।