ਯੂਥ ਕਾਂਗਰਸ ਨੇ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਦਾ ਪੁਤਲਾ ਫੂਕਿਆ
Published : Jun 27, 2018, 2:22 pm IST
Updated : Jun 27, 2018, 2:22 pm IST
SHARE ARTICLE
Youth Congress Workers Protesting
Youth Congress Workers Protesting

ਯੂਥ ਕਾਂਗਰਸ ਦੀ ਅਹਿਮ ਮੀਟਿੰਗ ਸਥਾਨਕ ਲਾਇਨਜ਼ ਕਲੱਬ ਦੇ ਹਾਲ ਵਿੱਚ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ......

ਜੈਤੋ : ਯੂਥ ਕਾਂਗਰਸ ਦੀ ਅਹਿਮ ਮੀਟਿੰਗ ਸਥਾਨਕ ਲਾਇਨਜ਼ ਕਲੱਬ ਦੇ ਹਾਲ ਵਿੱਚ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ਹੈਪੀ ਰੋਮਾਣਾ ਤੇ ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਜਰਨਲ ਸਕੱਤਰ ਮਨਪ੍ਰੀਤ ਸਿੰਘ ਸੇਖੋਂ ਬਹਿਬਲ ਕਲਾਂ ਦੀ ਅਗਵਾਈ ਵਿੱਚ  ਹੋਈ। ਇਸ ਮੀਟਿੰਗ ਵਿੱਚ ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ੀਦਕੋਟ ਦੇ ਪ੍ਰਧਾਨ ਆਕਾਸ਼ਦੀਪ ਸਿੰਘ ਲਾਲੀ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ। ਯੂਥ ਕਾਂਗਰਸ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਕਾਸ਼ਦੀਪ ਲਾਲੀ ਨੇ ਕਿਹਾ ਕਿ ਭਾਰਤ ਅੰਦਰ  ਨੋਟਬੰਦੀ ਹੁਣ ਤੱਕ ਦਾ ਸਭ ਤੋਂ ਵੱਡਾ ਘਪਲਾ ਹੈ।

ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਦੇ ਕਰੀਬੀ ਰਿਸਤੇਦਾਰ ਨੇ ਗੁਜਰਾਤ ' ਚ ਕੋਈ 750 ਕਰੋੜ ਦੇ ਨੋਟ ਬਦਲੇ ਹਨ ਤੇ ਜਿਸ ਦਾ ਖੁਲਾਸਾ ਸੂਚਨਾ ਅਧਿਕਾਰ ਐਕਟ ਤਹਿਤ ਲਈ ਜਾਣਕਾਰੀ ਵਿੱਚ ਹੋਇਆ ਹੈ। ਮੀਟਿੰਗ ਤੋਂ ਬਾਅਦ ਯੂਥ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਬੀਜੇਪੀ ਦੇ ਪ੍ਰਧਾਨ ਅਮਿਤ ਸ਼ਾਹ ਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਆਰੇਬਾਜ਼ੀ ਕੀਤੀ ਤੇ ਸ਼ਹਿਰ ਦੇ ਚੌਂਕ ਨੰਬਰ ਇੱਕ ਵਿੱਚ ਅਮਿਤ ਸ਼ਾਹ ਦਾ ਪੁਤਲਾ ਫੂਕਿਆ।

ਇਸ ਮੌਕੇ ਤੇ ਗਿਆਨ ਸਿੰਘ ਸੰਧੂ ਰਾਮੇਆਣਾ, ਅਮਨਦੀਪ ਜੈਤੋ, ਅੰਮ੍ਰਿਤ ਜੈਤੋ, ਪ੍ਰਿਤਪਾਲ ਸਿੰਘ ਬਹਿਬਲ ਕਲਾਂ, ਨਿਰਭੈਅ ਸਿੰਘ ਸੇਖੋਂ, ਚੰਨ ਭਾਊ ਝੱਖੜਵਾਲਾ ਸਮੇਤ ਵੱਡ ਗਿਣਤੀ 'ਚ ਯੂਥ ਕਾਂਗਰਸੀ ਵਰਕਰ ਇੱਕਤਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement