
ਮ੍ਰਿਤਕ ਕਰਮਚਾਰੀਆਂ ਦੇ ਨਿਰਭਰ ਪਰਵਾਰਕ ਮੈਂਬਰਾਂ ਨੂੰ ਨੌਕਰੀ ਦੇਣਾ ਸਿਰਫ਼ ਵਿਭਾਗੀ ਕਾਰਵਾਈ ਨਹੀਂ ਸਗੋਂ ਨੈਤਿਕ ਜ਼ਿੰਮੇਵਾਰੀ ਵੀ ਹੈ: ਸਿੰਗਲਾ
ਚੰਡੀਗੜ੍ਹ: ਸਿੱਖਿਆ ਵਿਭਾਗ, ਪੰਜਾਬ ਵਲੋਂ ਅਜਿਹੇ 65 ਉਮੀਦਵਾਰਾਂ ਨੂੰ ਤਰਸ ਦੇ ਅਧਾਰ ’ਤੇ ਨੌਕਰੀਆਂ ਦਿਤੀਆਂ ਗਈਆਂ ਹਨ ਜਿਨ੍ਹਾਂ ਦੇ ਪਰਵਾਰਕ ਮੈਂਬਰ ਦੀ ਨੌਕਰੀ ਦੌਰਾਨ ਮੌਤ ਹੋ ਗਈ ਸੀ। ਪੰਜਾਬ ਸਿਵਲ ਸਕੱਤਰੇਤ ਵਿਖੇ ਅਪਣੇ ਦਫ਼ਤਰ ਵਿਚ ਬੁੱਧਵਾਰ ਸ਼ਾਮ ਨੂੰ ਨਿਯੁਕਤੀ ਪੱਤਰ ਸੌਂਪਦਿਆਂ, ਸਿੱਖਿਆ ਮੰਤਰੀ, ਪੰਜਾਬ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਭਾਗ ਅਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ।
Education Department gives jobs to 65 on compassionate grounds
ਉਹਨਾਂ ਕਿਹਾ ਕਿ ਮ੍ਰਿਤਕ ਕਰਮਚਾਰੀਆਂ ਦੇ ਨਿਰਭਰ ਪਰਵਾਰਕ ਮੈਂਬਰਾਂ ਨੂੰ ਨੌਕਰੀ ਦੇਣਾ ਸਿਰਫ਼ ਵਿਭਾਗੀ ਕਾਰਵਾਈ ਨਹੀਂ ਹੈ, ਸਗੋਂ ਨੈਤਿਕ ਜ਼ਿੰਮੇਵਾਰੀ ਵੀ ਹੈ। ਇਸ ਲਈ, ਉਹਨਾਂ ਨੇ ਇਸ ਸਬੰਧੀ ਮਾਮਲਿਆਂ ਨੂੰ ਛੇਤੀ ਨਿਪਟਾਉਣ ਦੀ ਹਦਾਇਤ ਕੀਤੀ। ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ, ਉਹਨਾਂ ਨੇ ਉਮੀਦਵਾਰਾਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਅਪਣਾ ਕੰਮ ਕਰਨ ਲਈ ਪ੍ਰੇਰਿਆ।
ਸਿੱਖਿਆ ਵਿਭਾਗ ਵਲੋਂ 1 ਪੰਜਾਬੀ ਅਤੇ 1 ਵਿਗਿਆਨ ਅਧਿਆਪਕਾ, 23 ਕਲਰਕਾਂ, 22 ਲਾਇਬ੍ਰੇਰੀ ਰੀਸਟੋਰਰਜ਼, 4 ਚਪੜਾਸੀਆਂ, 7 ਚੌਕੀਦਾਰਾਂ ਅਤੇ 7 ਸਫ਼ਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।