
ਵਿਜੀਲੈਂਸ ਵਿਭਾਗ ਗੁਰਦਾਸਪੁਰ ਨੇ ਸਿਵਲ ਹਸਪਤਾਲ ਦੇ ਇਕ ਡਾਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ।
ਗੁਰਦਾਸਪੁਰ : ਵਿਜੀਲੈਂਸ ਵਿਭਾਗ ਗੁਰਦਾਸਪੁਰ ਨੇ ਸਿਵਲ ਹਸਪਤਾਲ ਦੇ ਇਕ ਡਾਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਓਰੋ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਤਾਇਨਾਤ ਡਾਕਟਰ ਪੁਨੀਤ ਗਿੱਲ ਨੂੰ ਸ਼ਿਕਾਇਤਕਰਤਾ ਦਲੀਪ ਚੰਦ ਵਾਸੀ ਪਿੰਡ ਡੇਹਰੀਵਾਲ ਦਰੋਗਾ, ਗੁਰਦਾਸਪੁਰ ਦੀ ਸ਼ਿਕਾਇਤ 'ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।
Punjab vigilance nabs doctor for taking bribe
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਨੂੰ ਇਕ ਝਗੜੇ ਉਪਰੰਤ ਲੱਗੀਆਂ ਸੱਟਾਂ ਦੀ ਡਾਕਟਰੀ ਰਿਪੋਰਟ ਤਿਆਰ ਕਰਨ ਬਦਲੇ ਉਕਤ ਡਾਕਟਰ ਵਲੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 20,000 ਰੁਪਏ ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲਾਂ ਹੀ 5,000 ਰੁਪਏ ਉਕਤ ਡਾਕਟਰ ਨੂੰ ਅਦਾ ਕੀਤੇ ਜਾ ਚੁੱਕੇ ਹਨ।
Punjab vigilance nabs doctor for taking bribe
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਡਾਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਹੈ।