
ਜੇਲ 'ਚੋਂ ਭੱਜਣ ਦੀ ਕੋਸ਼ਿਸ਼ ਕਰ ਰਹੇ 10 ਕੈਦੀਆਂ 'ਚੋਂ ਪੁਲਿਸ ਨੇ 5 ਨੂੰ ਗ੍ਰਿਫ਼ਤਾਰ ਕੀਤਾ
ਲੁਧਿਆਣਾ : ਲੁਧਿਆਣਾ ਦੀ ਕੇਂਦਰੀ ਜੇਲ 'ਚ ਵੀਰਵਾਰ ਨੂੰ ਕੈਦੀਆਂ ਅਤੇ ਪੁਲਿਸ ਵਿਚਕਾਰ ਖ਼ੂਨੀ ਝੜਪ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਉਥੇ ਹੀ ਕਈ ਕੈਦੀ ਅਤੇ ਡੀਐਸਪੀ ਸਮੇਤ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹਨ। ਜੇਲ 'ਚੋਂ ਭੱਜਣ ਦੀ ਕੋਸ਼ਿਸ਼ ਕਰ ਰਹੇ 10 ਕੈਦੀਆਂ 'ਚੋਂ ਪੁਲਿਸ ਨੇ 5 ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Several injured in clash between prisoners, police in Ludhiana Central Jail
ਬੁਧਵਾਰ ਰਾਤ ਇਕ ਕੈਦੀ ਦੀ ਮੌਤ ਤੋਂ ਬਾਅਦ ਜੇਲ ਅੰਦਰ ਵਿਵਾਦ ਹੋ ਗਿਆ, ਜੋ ਵੀਰਵਾਰ ਸਵੇਰੇ ਗੰਭੀਰ ਰੂਪ ਧਾਰਨ ਕਰ ਗਿਆ। ਫਿਲਹਾਲ ਡੀਸੀ ਅਤੇ ਹੋਰ ਉੱਚ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਹਾਲਾਤ 'ਤੇ ਕਾਬੂ ਪਾਇਆ। ਜੇਲ ਮੰਤਰੀ ਸੁਖਜਿੰਦਰ ਰੰਧਾਵਾ ਨੇ ਏਡੀਜੀਪੀ ਜੇਲ ਰੋਹਿਤ ਚੌਧਰੀ ਤੋਂ ਪੂਰੇ ਮਾਮਲੇ ਦੀ ਜਾਣਕਾਰੀ ਮੰਗੀ ਹੈ।
Punjab: Clash breaks out at Ludhiana Central Jail. Police forces have been deployed inside the premises. Fire brigade also present at the spot as fire has reportedly broken out there. 4 prisoners who had broken out of the jail have been brought back by police.More details awaited pic.twitter.com/RdD3IMv1LQ
— ANI (@ANI) 27 June 2019
ਮਿਲੀ ਜਾਣਕਾਰੀ ਮੁਤਾਬਕ ਸੰਨੀ ਨਾਂ ਦੇ ਕੈਦੀ ਦੀ ਬੁਧਵਾਰ ਰਾਤ ਮੌਤ ਹੋ ਗਈ। ਇਸ ਬਾਰੇ ਪੁਲਿਸ ਸੂਤਰਾਂ ਮੁਤਾਬਕ ਸੰਨੀ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਇਥੋਂ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਭੜਕੇ ਕੈਦੀਆਂ ਦਾ ਦੋਸ਼ ਹੈ ਕਿ ਸੰਨੀ ਨੂੰ ਪੁਲਿਸ ਨੇ ਮਾਰਿਆ ਹੈ। ਜਿਵੇਂ ਹੀ ਕੈਦੀਆਂ ਨੂੰ ਸੰਨੀ ਦੀ ਮੌਤ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ।
Several injured in clash between prisoners, police in Ludhiana Central Jail
ਇਸ ਤੋਂ ਬਾਅਦ ਵੀਰਵਾਰ ਸਵੇਰੇ 11 ਵਜੇ ਕੈਦੀਆਂ ਨੇ ਹਾਈ ਸਕਿਊਰਿਟੀ ਜ਼ੋਨ 'ਚ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰ ਦਿੱਤਾ। ਪੁਲਿਸ ਨੂੰ ਹੰਗਾਮਾ ਕਰ ਰਹੇ ਲੋਕਾਂ ਨੂੰ ਵੇਖਦੇ ਹੀ ਗੋਲੀ ਮਾਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ। ਗੋਲੀਬਾਰੀ 'ਚ ਸੰਦੀਪ ਸੂਦ ਨਾਂ ਦੇ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਦੌਰਾਨ ਜੇਲ 'ਚੋਂ 10 ਕੈਦੀਆਂ ਨੇ ਕੰਧ ਟੱਪ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ। ਇਨ੍ਹਾਂ 'ਚੋਂ 5 ਨੂੰ ਕਾਬੂ ਕਰ ਲਿਆ ਗਿਆ। ਹੁਣ ਤਕ ਪ੍ਰਾਪਤ ਜਾਣਕਾਰੀ ਮੁਤਾਬਕ 15 ਕੈਦੀ ਅਤੇ 5 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ।
Several injured in clash between prisoners, police in Ludhiana Central Jail
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਬੀਤੀ ਰਾਤ ਬਿਮਾਰੀ ਕਾਰਨ ਇਕ ਕੈਦੀ ਦੀ ਮੌਤ ਹੋ ਗਈ ਸੀ ਜਿਸ ਕਾਰਨ ਜੇਲ੍ਹ ਵਿਚ ਉਸ ਦੇ ਬਾਕੀ ਸਾਥੀ ਭੜਕ ਗਏ। ਜੇਲ੍ਹ ਵਿਚ ਮੌਜੂਦ ਲਗਭਗ 3200 ਕੈਦੀ ਆਪਣੇ ਬੈਰਕਾਂ ਤੋਂ ਬਾਹਰ ਆ ਕੇ ਸਵੇਰੇ ਹੰਗਾਮਾ ਕਰਨ ਲੱਗੇ ਸਨ। ਇਸ ਦੌਰਾਨ ਕਈ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਪੁਲਿਸ ਫ਼ੋਰਸ ਨੂੰ ਬੁਲਾ ਕੇ ਹਾਲਾਤਾਂ 'ਤੇ ਹੁਣ ਕਾਬੂ ਪਾ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਝੜਪ ਦੌਰਾਨ ਕਿੰਨੇ ਪੁਲਿਸ ਮੁਲਾਜ਼ਮ ਅਤੇ ਕੈਦੀ ਜ਼ਖ਼ਮੀ ਹੋਏ ਹਨ, ਇਸ ਬਾਰੇ ਹਾਲੇ ਕੁਝ ਵੀ ਨਹੀਂ ਕਿਹਾ ਜਾ ਸਕਦਾ ਪਰ ਇਸ ਸਬੰਧੀ ਪੂਰੀ ਜਾਂਚ ਕਰਵਾਈ ਜਾਵੇਗੀ।