
ਪੰਜਾਬ ਸਰਕਾਰ ਨੇ ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਸਾਲ 2019-20 ਦੀਆਂ ਅੰਤਰ ਜ਼ਿਲ੍ਹਾ ਖੇਡਾਂ ਵਿਚ
ਚੰਡੀਗੜ੍ਹ, 26 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਸਾਲ 2019-20 ਦੀਆਂ ਅੰਤਰ ਜ਼ਿਲ੍ਹਾ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਈ-ਸਰਟੀਫ਼ੀਕੇਟ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਸਕੂਲ ਸਿਖਿਆ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਇਸ ਸਬੰਧੀ ਹੁਕਮਾਂ 'ਤੇ ਡਾਇਰੈਕਟਰ ਸਿਖਿਆ (ਐਸਿ) ਨੇ ਹਸਤਾਖਰ ਕਰ ਦਿਤੇ ਹਨ।
ਬੁਲਾਰੇ ਅਨੁਸਾਰ ਇਹ ਸਰਟੀਫ਼ੀਕੇਟ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਜੇਤੂ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਦਿਤੇ ਜਾਣਗੇ। ਇਸ ਸਬੰਧੀ ਸਮੂਹ ਜ਼ਿਲ੍ਹਾ ਸਿਖਿਆ ਅਫ਼ਸਰ (ਸੈ.ਸਿ) ਦੇ ਈ ਪੰਜਾਬ ਅਕਾਉੂਂਟ ਨਾਲ ਲਿੰਕ ਕਰ ਦਿਤਾ ਗਿਆ ਹੈ। ਇਸ ਲਿੰਕ ਤੋਂ ਜ਼ਿਲ੍ਹਾ ਸਿਖਿਆ ਅਫ਼ਸਰ ਅਪਣੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਦੇ ਸਰਟੀਫ਼ੀਕੇਟ ਡਾਊਨਲੋਡ ਕਰ ਕੇ ਸਬੰਧਤ ਸਕੂਲਾਂ ਨੂੰ ਈ-ਮੇਲ ਰਾਹੀਂ ਭੇਜਣਗੇ। ਸਬੰਧਤ ਸਕੂਲ ਮੁਖੀ ਜ਼ਿਲ੍ਹਾ ਸਿਖਿਆ ਅਫ਼ਸਰ ਤੋਂ ਈ-ਮੇਲ ਰਾਹੀਂ ਸਰਟੀਫ਼ੀਕੇਟ ਪ੍ਰਾਪਤ ਕਰਨ ਉਪਰੰਤ ਪ੍ਰਿੰਟ ਕੱਢ ਕੇ ਖਿਡਾਰੀਆਂ ਨੂੰ ਦੇਣੇ ਯਕੀਨੀ ਬਨਾਉਣਗੇ।