ਕਾਂਗਰਸ ਸਰਕਾਰ 'ਚ ਅਨੁਸੂਚਿਤ ਜਾਤੀ ਵਰਗਾ ਦੀ ਬੇਕਦਰੀ - ਕੈਂਥ
Published : Jun 27, 2020, 3:52 pm IST
Updated : Jun 27, 2020, 3:52 pm IST
SHARE ARTICLE
Paramjit singh kainth
Paramjit singh kainth

ਮਾਮਲਾ ਅਨੁਸੂਚਿਤ ਜਾਤੀ ਅਧਿਕਾਰੀਆਂ ਦੀ ਨਿਯੁਕਤੀ ਦਾ "

ਚੰਡੀਗੜ੍ਹ, 27 ਜੂਨ  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ 'ਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸੰਵਿਧਾਨਕ ਸੰਸਥਾਵਾਂ,ਉੱਚ ਅਧਿਕਾਰੀਆਂ ਅਤੇ 35 ਪ੍ਰਤੀਸ਼ਤ ਆਬਾਦੀ ਦੇ ਹਿੱਤਾਂ ਪ੍ਰਤੀ “ਅਣਦੇਖੀ ਅਤੇ ਪੱਖਪਾਤ” ਕਰਨ ਦਾ ਦੋਸ਼ ਲਗਾਇਆ ਹੈ। ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਖਵਾਲੀ ਕਰਨ ਵਾਲੀ ਗੈਰ ਰਾਜਨੀਤਕ ਸਮਾਜਿਕ ਜੱਥੇਬੰਦੀ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ 'ਚ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ।

Captain Amarinder SinghCaptain Amarinder Singh

ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਨੂੰ ਅਧਿਕਾਰਾਂ ਦੀ ਪ੍ਰਾਪਤੀ ਲਈ ਸੰਵਿਧਾਨਕ ਸੰਸਥਾ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਵੀ ਇਕ ਸ਼ਾਜਿਸ਼ ਦੇ ਤਹਿਤ ਮੰਗੀ (ਐਕਸ਼ਨ ਟੇਕਣ) ਕਾਰਵਾਈ ਦੀਆਂ ਰਿਪੋਰਟਾਂ ਨੂੰ ਅਣਦੇਖਾ ਅਤੇ ਅਣਗੌਲਿਆਂ ਕਰ ਰਹੀ ਹੈ।ਮੁੱਖ ਮੰਤਰੀ ਹਾਊਸ ਵਿੱਚ ਅਨੁਸੂਚਿਤ ਜਾਤੀ ਵਿਰੋਧੀ ਤਾਕਤਾਂ ਦਾ ਬੋਲਬਾਲਾ ਹੋਣ ਕਾਰਨ ਸਮਾਜਿਕ, ਰਾਜਨੀਤਕ ਅਤੇ ਧਾਰਮਿਕ ਆਗੂਆਂ ਨਾਲ ਜਾਤੀ ਦੇ ਅਧਾਰ ਤੇ ਵਿਤਕਰਾ ਕੀਤਾ ਜਾਂਦਾ ਹੈ।

CongressCongress

ਕਾਂਗਰਸ ਪਾਰਟੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਵੀ ਕੋਈ ਪੁਛ ਪ੍ਰਤੀਤ ਨਾ ਹੋਣ ਕਾਰਨ ਅਨੁਸੂਚਿਤ ਜਾਤੀਆਂ ਵਿੱਚ ਭਾਰੀ ਨਾਰਾਜ਼ਗੀ  ਅਤੇ ਨਾਮੋਸ਼ੀ ਹੈ।
ਉਹਨਾਂ ਅੱਗੇ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਸ਼ਾਸਨ ਪ੍ਰਸ਼ਾਸਨ ਵੱਲੋਂ ਨਿਆਂ ਦੇਣ ਦੀ ਪ੍ਰਕਿਰਿਆ ਵਿਚ ਢਿੱਲ- ਮਠ ਅਤੇ ਅਣਗੌਲਿਆ ਕੀਤਾ ਜਾ ਰਿਹਾ ਹੈ। ਸ੍ਰ ਕੈਂਥ ਨੇ ਦੱਸਿਆ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਨੂੰ ਕਾਂਗਰਸ ਪਾਰਟੀ ਦੀ ਸਰਕਾਰ ਦੀਆਂ ਸਮਾਜ ਪ੍ਰਤੀ ਪੱਖਪਾਤੀ ਅਤੇ ਜਾਤੀਵਾਦੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ “ਡਿਜੀਟਲ ਜਾਗਰੂਕਤਾ”(ਡਿਜਿਟਲ ਅਵੇਂਅਰਨੈਂਸ਼) ਮੁਹਿੰਮ ਚਲਾਉਣ ਲਈ ਲਈ ਇੱਕ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement