ਕੀ ਬਾਦਲਾਂ ਨੇ ਬੇਅਦਬੀ ਕੇਸ ਨੂੰ ਪ੍ਰਭਾਵਤ ਕਰਨ ਦੀ ਕੋਸ਼ਿਸ਼ ਕੀਤੀ ਐ?
Published : Jun 27, 2020, 5:04 pm IST
Updated : Jun 27, 2020, 5:04 pm IST
SHARE ARTICLE
Kunwar Vijay Pratap  
Kunwar Vijay Pratap  

ਕੁੰਵਰ ਵਿਜੈ ਪ੍ਰਤਾਪ ਦੀ ਅਰਜ਼ੀ ਮਗਰੋਂ ਉਠਣ ਲੱਗੇ ਵੱਡੇ ਸਵਾਲ

ਚੰਡੀਗੜ੍ਹ: ਕੁੰਵਰ ਵਿਜੈ ਪ੍ਰਤਾਪ ਦੀ ਅਰਜ਼ੀ ਮਗਰੋਂ ਉਠਣ ਲੱਗੇ ਵੱਡੇ ਸਵਾਲ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ ਕਿਉਂਕਿ ਪਿਛਲੇ ਦਿਨਾਂ ਵਿਚ ਤਿੰਨ ਅਹਿਮ ਗ੍ਰਿਫ਼ਤਾਰੀਆਂ ਤੋਂ ਬਾਅਦ ਹੁਣ ਵਿਸ਼ੇਸ਼ ਜਾਂਚ ਟੀਮ ਯਾਨੀ ਐਸਆਈਟੀ ਦੇ ਕਦਮ ਬਾਦਲਾਂ ਵੱਲ ਵਧਦੇ ਦਿਖਾਈ ਦੇ ਰਹੇ ਹਨ।

Kunwar Vijay Pratap SinghKunwar Vijay Pratap Singh

ਇਸ ਗੱਲ ਦੇ ਸੰਕੇਤ ਸਿਟ ਦੇ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਫਰੀਦਕੋਟ ਦੀ ਅਦਾਲਤ ਨੂੰ ਕੀਤੀ ਗਈ ਇਕ ਅਪੀਲ ਤੋਂ ਮਿਲੇ ਹਨ, ਜਿਸ ਵਿਚ ਉਨ੍ਹਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਰੀਦਕੋਟ ਹਰਵਿੰਦਰ ਸਿੰਘ ਸਿੰਧੀਆ ਨੂੰ ਇਨ੍ਹਾਂ ਕੇਸਾਂ ਤੋਂ ਵੱਖ ਕਰਨ ਦੀ ਅਪੀਲ ਕੀਤੀ ਐ, ਜਿਨ੍ਹਾਂ ਦੇ ਬਾਦਲ ਪਰਿਵਾਰ ਨਾਲ ਕਾਫ਼ੀ ਨੇੜਲੇ ਪਰਿਵਾਰਕ ਸਬੰਧ ਹਨ।

Sukhbir Badal And Parkash Badal Sukhbir Badal And Parkash Badal

ਅਦਾਲਤ ਨੂੰ ਕੀਤੀ ਗਈ ਅਪੀਲ ਵਿਚ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਇਹ ਵੀ ਕਿਹਾ ਕਿ ਸਿਟ ਵੱਲੋਂ ਬੇਅਦਬੀ ਨਾਲ ਸਬੰਧਤ ਕੇਸਾਂ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਦੋਸ਼ੀਆਂ ਵਜੋਂ ਪਛਾਣ ਹੋ ਚੁੱਕੀ ਹੈ। ਅਜਿਹੇ ਵਿਚ ਸਾਰੀਆਂ ਸਥਿਤੀਆਂ ਦੇ ਮੱਦੇਨਜ਼ਰ ਸਬੰਧਤ ਕੋਈ ਵੀ ਕੇਸ ਕਿਸੇ ਵੀ ਸਟੇਜ 'ਤੇ ਸੀ.ਜੀ.ਐਮ. ਹਰਵਿੰਦਰ ਸਿੰਘ ਸਿੰਧੀਆ ਨੂੰ ਨਿਆਂ ਦੇ ਹਿੱਤ ਵਿਚ ਨਾ ਦਿੱਤਾ ਜਾਵੇ ਕਿਉਂਕਿ ਸਿੰਧੀਆ ਸਾਹਿਬ ਦੇ ਜੱਜ ਹੁੰਦਿਆਂ ਇਹ ਕੇਸ ਪ੍ਰਭਾਵਤ ਹੋ ਸਕਦਾ ਹੈ।

Kunwar Vijay Pratap SinghKunwar Vijay Pratap Singh

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਐਸਆਈਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਖ਼ਿਲਾਫ਼ ਸਿਆਸੀ ਹੱਥਾਂ ਵਿੱਚ ਖੇਡਣ ਦਾ ਇਲਜ਼ਾਮ ਲਗਾ ਚੁੱਕੇ ਹਨ, ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਕੁੰਵਰ ਵਿਜੈ ਪ੍ਰਤਾਪ ਦੀ ਸਿਕਾਇਤ ਵੀ ਕੀਤੀ ਗਈ ਸੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਐਸਆਈਟੀ ਦੇ ਮੈਂਬਰ ਵਜੋਂ ਹਟਾ ਦਿੱਤਾ ਸੀ, ਹਾਲਾਂਕਿ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁੰਵਰ ਵਿਜੇ ਪ੍ਰਤਾਪ ਦੀ ਫਿਰ ਤੋਂ ਨਿਯੁਕਤੀ ਕਰ ਦਿੱਤੀ ਸੀ।

Sukhbir Singh BadalSukhbir Singh Badal

ਹੁਣ ਪਿਛਲੇ ਕੁੱਝ ਦਿਨਾਂ ਤੋਂ ਫਿਰ ਇਸ ਮਾਮਲੇ ਦੀ ਜਾਂਚ ਵਿਚ ਤੇਜ਼ੀ ਆਈ ਹੋਈ ਹੈ, ਜਿਸ ਦੇ ਚਲਦਿਆਂ ਕਈ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਵੀਰਵਾਰ ਨੂੰ ਕੋਟਕਪੂਰਾ ਦੇ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਸ 'ਤੇ ਥਾਣੇ ਵਿਚ ਦਰਜ ਰਿਕਾਰਡ ਨਾਲ ਛੇੜਖ਼ਾਨੀ ਕਰਨ ਦਾ ਇਲਜ਼ਾਮ ਹੈ, ਹਾਲਾਂਕਿ ਪੰਧੇਰ ਨੇ ਪਹਿਲਾਂ ਹੀ ਅਗਾਊ ਜ਼ਮਾਨਤ ਲਈ ਹੋਈ ਸੀ

Kunwar Vijay Pratap SinghKunwar Vijay Pratap Singh

ਪਰ ਸਿਟ ਵੱਲੋਂ ਜਦੋਂ ਪੰਧੇਰ ਨੂੰ ਅੰਮ੍ਰਿਤਸਰ ਨੇ ਪੁੱਛਗਿੱਛ ਦੌਰਾਨ ਤਲਬ ਕੀਤਾ ਤਾਂ ਕੋਟਕਪੂਰਾ ਵਿਚ ਦਰਜ ਐਫਆਈਆਰ ਵਿੱਚ ਧਾਰਾ 409, 467 ਜੋੜ ਦਿੱਤੀ ਗਈ, ਜਿਸ ਤੋਂ ਬਾਅਦ ਗੁਰਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।  ਇਸ ਤੋਂ ਪਹਿਲਾਂ ਐਸਆਈਟੀ ਨੇ ਸੋਹੇਲ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ ਕਿ ਅਕਾਲੀ ਦਲ ਦੇ ਸਾਬਕਾ ਆਗੂ ਦਾ ਪੁੱਤਰ ਹੈ, ਜਦਕਿ ਇਕ ਹੋਰ ਮੁਲਜ਼ਮ ਪੰਕਜ ਬੰਸਲ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ, ਜੋ ਇਕ ਕਾਰ ਏਜੰਸੀ ਦਾ ਮਾਲਕ ਹੈ।

ਬਾਂਸਲ 'ਤੇ ਇਲਜ਼ਾਮ ਸੀ ਕਿ ਉਸ ਨੇ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਦੀ ਜਿਪਸੀ 'ਤੇ ਫ਼ੇਕ ਗੋਲੀਆਂ ਦੇ ਨਿਸ਼ਾਨ ਬਣਾਏ ਸਨ। ਇਹ ਇਸ ਲਈ ਕੀਤਾ ਗਿਆ ਸੀ ਤਾਂ ਕਿ ਬਹਿਬਲ ਕਲਾਂ ਗੋਲੀਕਾਂਡ ਵਿੱਚ ਪੁਲਿਸ ਇਹ ਵਿਖਾ ਸਕੇ ਸਿੱਖ ਸੰਗਤ 'ਤੇ ਗੋਲੀਆਂ ਪੁਲਿਸ ਨੇ ਆਪਣੇ ਬਚਾਅ ਲਈ ਚਲਾਈਆਂ ਸਨ। ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਹੁਣ ਤੱਕ 2000 ਪੇਜਾਂ ਦੀ ਚਾਰਜਸ਼ੀਟ ਸਾਬਕਾ ਅਕਾਲੀ ਦਲ ਦੇ ਵਿਧਾਇਕ ਅਤੇ 5 ਹੋਰ ਲੋਕਾਂ ਖ਼ਿਲਾਫ਼ ਫਾਈਲ ਕੀਤੀ ਜਾ ਚੁੱਕੀ ਹੈ।

ਕੋਟਕਪੂਰਾ ਗੋਲੀਕਾਂਡ ਦੀ ਚਾਰਜਸ਼ੀਟ ਵਿਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ, ਏਡੀਸੀਪੀ ਪਰਮਜੀਤ ਸਿੰਘ ਪੰਨੂ, ਡੀਐਸਪੀ ਬਲਜੀਤ ਸਿੰਘ, ਐਸਐਚਓ ਗੁਰਦੀਪ ਸਿੰਘ ਪੰਦੇਰ ਦੇ ਨਾਂਅ ਸ਼ਾਮਲ ਹਨ।

ਪਰ ਹੁਣ ਇਸ ਕੇਸ ਦੌਰਾਨ ਅਜਿਹਾ ਕੀ ਹੋਇਆ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਅਜਿਹੀ ਅਰਜ਼ੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਪਾਉਣੀ ਪਈ। ਕੀ ਬਾਦਲਾਂ ਵੱਲੋਂ ਕੇਸ ਦੀ ਜਾਂਚ ਨੂੰ ਪ੍ਰਭਾਵਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ? ਇਸ ਨੂੰ ਲੈ ਕੇ ਹਰ ਸਿੱਖ ਦੇ ਮਨ ਵਿਚ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ, ਜਿਨ੍ਹਾਂ ਦੇ ਜਵਾਬਾਂ ਦਾ ਹਰ ਸਿੱਖ ਨੂੰ ਇੰਤਜ਼ਾਰ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement