ਬਹਿਬਲ-ਕੋਟਕਪੂਰਾ ਗੋਲੀ ਕਾਂਡ: ਵਧ ਸਕਦੀਆਂ ਹਨ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਦੀਆਂ ਮੁਸ਼ਕਲਾਂ
Published : Jun 27, 2020, 8:08 am IST
Updated : Jun 27, 2020, 8:43 am IST
SHARE ARTICLE
Sukhbir Badal And Parkash Badal
Sukhbir Badal And Parkash Badal

ਆਈ.ਜੀ ਕੁੰਵਰ ਵਿਜੈ ਪ੍ਰਤਾਪ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੂੰ ਬੇਨਤੀ 'ਚ ਕਿਹਾ ਕਿ ਇਨ੍ਹਾਂ ਦੀ ਜਾਂਚ ਦੌਰਾਨ ਹੋ ਚੁੱਕੀ ਹੈ ਦੋਸ਼ੀਆਂ ਵਜੋਂ ਪਹਿਚਾਣ

ਚੰਡੀਗੜ੍ਹ : ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਪਿਛਲੇ ਦਿਨਾਂ 'ਚ ਤਿੰਨ ਅਹਿਮ ਗ੍ਰਿਫ਼ਤਾਰੀਆਂ ਤੋਂ ਬਾਅਦ ਬਾਦਲਾਂ ਵੱਲ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਕਦਮ ਵਧਦੇ ਦਿਖਾਈ ਦੇ ਰਹੇ ਹਨ। ਇਸ ਗੱਲ ਦੇ ਸੰਕੇਤ ਜਾਂਚ ਕਰ ਰਹੇ ਸਿਟ ਦੇ ਮੈਂਬਰ ਅਤੇ ਆਈ.ਜੀ.  ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ (ਇੰਚਾਰਜ) ਫ਼ਰੀਦਕੋਟ ਨੂੰ ਅਰਜ਼ੀ ਦੇ ਨਿਰਪੱਖ ਜਾਂਚ ਲਈ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਰੀਦਕੋਟ ਸ੍ਰੀ ਹਰਵਿੰਦਰ ਸਿੰਘ ਸਿੰਧੀਆ ਨੂੰ ਇਨ੍ਹਾਂ ਕੇਸਾਂ ਤੋਂ ਵੱਖ ਕਰਨ ਦੀ ਅਪੀਲ ਕੀਤੀ ਹੈ।

kunwar vijay Pratapkunwar vijay Pratap

ਪਾਈ ਗਈ ਅਪੀਲ 'ਚ ਕੁੰਵਰ ਵਿਜੈ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਸਿਟ ਵਲੋਂ ਸਬੰਧਤ ਕੇਸਾਂ 'ਚ ਦੋਸ਼ੀਆਂ ਵਜੋਂ ਪਛਾਣ ਹੋ ਚੁੱਕੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਪਤਾ ਲੱਗਾ ਹੈ ਕਿ ਜੱਜ ਹਰਵਿੰਦਰ ਸਿੰਘ ਸਿੰਧੀਆ ਦੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨਾਲ ਪ੍ਰਵਾਰਕ ਸਬੰਧ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਜਿਨ੍ਹਾਂ 'ਚ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਵੀ ਹਨ, ਬਾਰੇ ਵਿਸ਼ੇਸ਼ ਜਾਂਚ ਟੀਮਾਂ ਬਣਾਈਆਂ ਹਨ।

Punjab GovtPunjab Govt

ਇਸ ਸਬੰਧ ਵਿਚ ਥਾਣਾ ਬਾਜਾਖਾਨਾ ਵਿਚ ਐਫ਼.ਆਈ.ਆਰ. ਨੰ: 129/2015 ਅਤੇ 130/2015 ਅਤੇ 192/2015 ਅਤੇ 129/2018 ਥਾਣਾ ਸਿਟੀ ਕੋਟਕਪੂਰਾ ਵਿਖੇ ਦਰਜ ਹਨ। ਇਨ੍ਹਾਂ ਮਾਮਲਿਆਂ ਦੀ ਜਾਂਚ ਜਾਰੀ ਹੈ। ਦੋ ਚਾਰਜਸ਼ੀਟਾਂ ਤੇ ਦੋ ਸਪਲੀਮੈਂਟਰੀ ਚਾਰਜਸੀਟਾਂ ਦਾਇਰ ਕੀਤੀਆਂ ਜਾ ਚੁੱਕੀਆਂ ਹਨ। ਕੁੰਵਰ ਵਿਜੈ ਪ੍ਰਤਾਪ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੂੰ ਬੇਨਤੀ ਕੀਤੀ ਹੈ ਕਿ ਸਾਰੀਆਂ ਸਥਿਤੀਆਂ ਦੇ ਮੱਦੇਨਜ਼ਰ ਸਬੰਧਤ ਕੋਈ ਵੀ ਕੇਸ ਕਿਸੇ ਵੀ ਸਟੇਜ 'ਤੇ ਸੀ.ਜੀ.ਐਮ. ਹਰਿਵਿੰਦਰ ਸਿੰਘ ਸਿੰਧੀਆ ਨੂੰ ਨਿਆਂ ਦੇ ਹਿੱਤ ਵਿਚ ਨਾ ਦਿਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement