
ਬੇਅਦਬੀ ਦੇ ਦਾਗ਼ ਛੁਪਾਉਣ ਲਈ ਅਕਾਲੀ ਦਲ ਬਾਦਲ ਹੱਲਾ ਗੁੱਲਾ ਕਰ ਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੈ : ਹਰਪਾਲ ਚੀਮਾ
ਚੰਡੀਗੜ੍ਹ, 26 ਜੂਨ (ਸੁਰਜੀਤ ਸਿੰਘ ਸੱਤੀ) : ਕੋਟਕਪੂਰਾ ਗੋਲੀ ਕਾਂਡ ਲਈ ਨਵੀਂ ਸਿੱਟ ਵਲੋਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛ ਪੜਤਾਲ ਲਈ ਸੱਦਣ ਦੇ ਮਾਮਲੇ ਉਤੇ ਹੋ-ਹੱਲਾ ਕਰਨ 'ਤੇ ਅਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਬਾਦਲ ਨੂੰ ਨਾ ਤਾਂ ਭਾਰਤ ਦੇ ਸੰਵਿਧਾਨ ਵਿਚ ਅਤੇ ਨਾ ਹੀ ਕਿਸੇ ਹੋਰ ਏਜੰਸੀ ਉਤੇ ਵਿਸ਼ਵਾਸ ਹੈ | ਸ. ਚੀਮਾ ਨੇ ਕਿਹਾ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਦਾਗ਼ ਛੁਪਾਉਣ ਲਈ ਅਕਾਲੀ ਬਾਦਲ ਹੱਲਾ-ਗੁੱਲਾ ਕਰ ਕੇ ਲੋਕਾਂ ਦਾ ਇਸ ਮਾਮਲੇ ਤੋਂ ਧਿਆਨ ਭਟਕਾਉਣਾ ਚਾਹੁੰਦਾ ਹੈ | ਆਪ ਆਗੂ ਨੇ ਕਿਹਾ ਕਿ ਪੰਜਾਬ ਦੇ ਬੱਚੇ ਬੱਚੇ ਨੂੰ ਪਤਾ ਹੈ ਕਿ ਜਦੋਂ ਪੰਜਾਬ ਵਿਚ ਅਕਾਲੀ ਦਲ ਬਾਦਲ ਦੀ ਸਰਕਾਰ ਸੀ ਉਸੇ ਸਮੇਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਬੇਅਦਬੀ ਵਿਰੁੱਧ ਇਨਸਾਫ਼ ਮੰਗ ਰਹੇ ਸਿੱਖਾਂ ਉਤੇ ਪੁਲਸ ਨੇ ਗੋਲੀਆਂ ਚਲਾ ਕੇ ਦੋ ਨਿਰਦੋਸ਼ ਸਿੱਖਾਂ ਨੂੰ ਮਾਰ ਦਿਤਾ ਸੀ | ਆਪ ਆਗੂ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਲਈ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ ਪਰ ਜਾਂਚ ਪ੍ਰਕਿ੍ਆ ਨੂੰ ਪਟਰੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈimage |