
ਅਕਾਲੀ ਦਲ ਨੇ ਸਿੱਟ ਦੀ ਜਾਂਚ 'ਤੇ ਮੁੜ ਚੁੱਕੇ ਸਵਾਲ
ਚੰਡੀਗੜ੍ਹ, 26 ਜੂਨ (ਭੁੱਲਰ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਆਗੂਆਂ ਰਾਹੁਲ ਗਾਂਧੀ, ਸੁਨੀਲ ਜਾਖੜ ਤੇ ਨਵਜੋਤ ਸਿੱਧੂ ਨੇ ਐਸ ਆਈ ਟੀ ਦੇ ਤਿੰਨ ਮੈਂਬਰਾਂ ਦੀ ਥਾਂ ਲੈ ਲਈ ਹੈ ਅਤੇ ਪਹਿਲਾਂ ਹੀ ਕੋਟਕਪੁਰਾ ਫਾਇੰਰਿੰਗ ਕੇਸ 'ਚ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੁੰ ਦੋਸ਼ੀ ਕਰਾਰ ਦੇ ਦਿੱਤਾ ਹੈ |
ਪਾਰਟੀ ਨੇ ਕਹਾ ਕਿ ਕੋਟਕਪੁਰਾ ਘਟਨਾ ਦੁਨੀਆਂ ਦੀ ਸਾਇਦ ਇਕਲੌਤੀ ਅਜਿਹੀ ਘਟਨਾ ਹੈ ਜਿਥੇ ਐਸ ਆਈ ਟੀ ਫਾਇਰਿੰਗ ਦਾ ਹੁਕਮ ਦੇਣ ਵਾਲੀ ਅਥਾਰਟੀ ਐਸ ਡੀ ਐਮ ਵੱਲੋਂ ਫਾਇਰਿੰਗ ਦਾ ਹੁਕਮ ਆਪ ਦਿੱਤੇ ਹੋਣ ਦਾ ਐਲਾਨ ਕਰਨ ਤੋਂ ਬਾਅਦ ਵੀ ਇਹ ਜਾਨਣਾ ਚਾਹੁੰਦੀ ਹੈ ਕਿ ਫਾਇਰਿੰਗ ਦਾ ਹੁਕਮ ਕਿਸਨੇ ਦਿੱਤਾ | ਉਹਨਾਂ ਕਿਹਾ ਕਿ ਇਸ ਤੋਂ ਅਜਿਹਾ ਜਾਪਦਾ ਹੈ ਕਿ ਜਿਵੇਂ ਐਸ ਆਈ ਟੀ ਐਸ ਡੀ ਐਮ ਨੁੰ ਇਹ ਕਹਿ ਰਹੀ ਹੋਵੇ ਕਿ ਤੁਸੀਂ ਇਹ ਨਾ ਕਹੋ ਕਿ ਤੁਸੀਂ ਫਾਇਰਿੰਗ ਦਾ ਹੁਕਮ ਦਿੱਤਾ ਕਿਉਂਕਿ ਉਹ ਇਸ ਲਹੀ ਬਾਦਲ ਪਰਿਵਾਰ ਨੂੰ ਦੋਸ਼ੀ ਠਹਿਰਾਉਣਾ ਚਾਹੁੰਦੀ ਹੈ |
ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿimageਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ ਐਸ ਆਈ ਟੀ ਗਾਂਧੀ ਪਰਿਵਾਰ ਦੇ ਹੱਥਾਂ ਵਿਚ ਕਠਪੁਤਲੀ ਬਣ ਗਈ ਹੈ ਤੇ ਇਸਨੂੰ 10 ਜਨਪਥ ਤੋਂ ਰਿਮੋਟ ਰਾਹੀਂ ਚਲਾਇਆ ਜਾ ਰਿਹਾ ਹੈ |