ਮੁੱਖ ਸਕੱਤਰ ਵੱਲੋਂ ਡੈਲਟਾ ਪਲੱਸ ਨੂੰ ਰੋਕਣ ਲਈ ਵੱਡੇ ਪੱਧਰ ’ਤੇ ਟਰੇਸਿੰਗ ਤੇ ਟੈਸਟਿੰਗ ਦੇ ਆਦੇਸ਼
Published : Jun 27, 2021, 8:28 pm IST
Updated : Jun 27, 2021, 8:28 pm IST
SHARE ARTICLE
Chief Secretary, Vini Mahajan
Chief Secretary, Vini Mahajan

ਇਥੇ ਕੋਵਿਡ ਰਿਸਪਾਂਸ ਗਰੁੱਪ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸੂਬੇ 'ਚ ਡੈਲਟਾ ਪਲੱਸ ਵੇਰੀਐਂਟ ਦੇ ਕੁਝ ਮਾਮਲੇ ਸਾਹਮਣੇ ਆਏ ਹਨ

ਚੰਡੀਗੜ-ਸੂਬੇ 'ਚ ਡੈਲਟਾ ਪਲੱਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੁੱਖ ਸਕੱਤਰ ਵਿਨੀ ਮਹਾਜਨ ਨੇ ਡੈਲਟਾ ਪਲੱਸ, ਜੋ ਕੋਵਿਡ ਦਾ ਤੇਜ਼ੀ ਨਾਲ ਫੈਲਣ ਵਾਲਾ ਸਰੂਪ ਹੈ, ’ਤੇ ਕਾਬੂ ਪਾਉਣ ਲਈ ਨਿਗਰਾਨੀ ਵਧਾਉਣ ਤੋਂ ਇਲਾਵਾ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਅਮਲੇ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ।ਇਥੇ ਕੋਵਿਡ ਰਿਸਪਾਂਸ ਗਰੁੱਪ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸੂਬੇ 'ਚ ਡੈਲਟਾ ਪਲੱਸ ਵੇਰੀਐਂਟ ਦੇ ਕੁਝ ਮਾਮਲੇ ਸਾਹਮਣੇ ਆਏ ਹਨ ਜਿਨਾਂ 'ਚੋਂ ਪਟਿਆਲਾ ਅਤੇ ਲੁਧਿਆਣਾ'ਚ 1-1 ਮਾਮਲਾ ਰਿਪੋਰਟ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਥਿਤੀ ਨੂੰ ਧਿਆਨ 'ਚ ਰੱਖਦਿਆਂ ਵਾਇਰਸ ਦੇ ਇਸ ਸਰੂਪ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਅਤੇ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ-ਆਪਣੇ ਪਾਸਪੋਰਟ ਨੂੰ ਵੈਕਸੀਨੇਸ਼ਨ ਸਰਟੀਫਿਕੇਟ ਨਾਲ ਇੰਝ ਕਰੋ ਲਿੰਕ

CoronavirusCoronavirus

ਉਨਾਂ ਕਿਹਾ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਵੱਲੋਂ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ’ਹੋਲ ਜੀਨੋਮ ਸੀਕੁਐਂਸਿੰਗ’ ਮਸ਼ੀਨ ਲਗਾਉਣ ਸਬੰਧੀ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ। ਮੁੱਖ ਸਕੱਤਰ ਨੇ ਲੈਬਾਟਰੀਆਂ 'ਚ ਡਾਟਾ ਪ੍ਰੋਸੈਸਿੰਗ ’ਚ ਲੱਗਦੇ ਸਮੇਂ ਨੂੰ ਬਚਾਉਣ ਦੇ ਮੰਤਵ ਨਾਲ ਕੋਵਿਡ ਦੇ ਨਮੂਨਿਆਂ ’ਤੇ ਬਾਰ ਕੋਡ ਲਗਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਲੈਬਾਟਰੀਆਂ 'ਚ ਡਾਟਾ ਲੈਣ ਦੀ ਪ੍ਰਕਿਰਿਆ ਨੂੰ ਸਵੈਚਾਲਿਤ ਕੀਤਾ ਜਾ ਸਕੇ ਅਤੇ ਰਿਪੋਰਟ ਦਾ ਨਤੀਜਾ ਆਉਣ ਦੇ ਸਮੇਂ ਨੂੰ ਘਟਾਇਆ ਜਾ ਸਕੇ। ਇਸ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਰੋਕਣ ਲਈ ਸੂਬੇ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਦੱਸਿਆ ਕਿ ਲਾਗ ਦੀ ਕਿਸੇ ਵੀ ਸੰਭਾਵੀ ਲਹਿਰ ਦੇ ਟਾਕਰੇ ਲਈ ਨੀਤੀ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ-ਉੱਤਰ ਪ੍ਰਦੇਸ਼ ਬਣੇਗਾ 5 ਅੰਤਰਰਾਸ਼ਟਰੀ ਏਅਰਪੋਰਟ ਵਾਲਾ ਪਹਿਲਾ ਸੂਬਾ 

CoronavirusCoronavirus

ਉਨਾਂ ਇਹ ਵੀ ਦੱਸਿਆ ਕਿ ਆਈ.ਸੀ.ਐਮ.ਆਰ. ਨੇ ਡਰਾਈ ਸਵੈਬ ਟੈਸਟਿੰਗ ਨੂੰ ਪ੍ਰਵਾਨਗੀ ਦਿੱਤੀ ਹੈ ਜਿਸ 'ਚ ਵੀ.ਟੀ.ਐਮ. ਅਤੇ ਐਮ.ਆਰ.ਐਨ.ਏ. ਐਕਸਟ੍ਰੈਕਸ਼ਨ ਜ਼ਰੀਏ ਨਮੂਨੇ ਲੈਣ ਦੀ ਲੋੜ ਨਹੀਂ ਪੈਂਦੀ। ਸੂਬੇ ਵੱਲੋਂ ਇਸ ਵਿਧੀ ਦੀ ਵਰਤੋਂ 1000 ਨਮੂਨਿਆਂ ’ਤੇ ਅਜ਼ਮਾਇਸ਼ੀ ਆਧਾਰ ’ਤੇ ਕੀਤੀ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਟੀਕਾਕਰਨ, ਬਿਮਾਰੀ ਦੇ ਨਤੀਜੇ ਅਤੇ ਹੋਲ ਜੀਨੋਮ ਸੀਕੁਐਂਸਿੰਗ ਨੂੰ ਪਹਿਲਾਂ ਹੀ ਕੋਵਾ ਮੋਬਾਈਲ ਐਪ ਨਾਲ ਜੋੜ ਦਿੱਤਾ ਗਿਆ ਹੈ ਅਤੇ ਹੋਰ ਪੈਰਾਮੀਟਰਾਂ ਨੂੰ ਵੀ ਇਸ ਐਪ ਨਾਲ ਜਲਦੀ ਜੋੜ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜੀ.ਆਈ.ਐਸ. ਲਿੰਕਿਗ ਵੀ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ-ਹਾਂਗਕਾਂਗ 'ਚ 16 ਜਹਾਜ਼ਾਂ ਨੂੰ ਲੱਗੀ ਅੱਗ ਤੇ 10 ਕਿਸ਼ਤੀਆਂ ਡੁੱਬੀਆਂ 

ਮੁੱਖ ਸਕੱਤਰ ਨੇ ਸਿਹਤ ਅਧਿਕਾਰੀਆਂ ਨੂੰ ਕੋਵਿਡ ਪਾਜ਼ੇਟਿਵ ਕੇਸਾਂ ਦੀ ਉੱਚ ਦਰ ਵਾਲੇ ਜ਼ਿਲ੍ਹਿਆਂ ਦੀ ਨੇੜਿਓਂ ਨਿਗਰਾਨੀ ਕਰਨ ਲਈ ਕਿਹਾ ਅਤੇ ਜ਼ਿਲ੍ਹਾ ਮਹਾਂਮਾਰੀ ਵਿਗਿਆਨੀਆਂ ਨੂੰ ਉਨਾਂ ਨਾਲ ਸਬੰਧਤ ਜ਼ਿਲਿਆਂ 'ਚ ਉਨਾਂ ਇਲਾਕਿਆਂ ਦੀ ਪਛਾਣ ਕਰਨ ਦੇ ਆਦੇਸ਼ ਦਿੱਤੇ, ਜਿਨਾਂ 'ਚੋਂ ਵੱਡੀ ਗਿਣਤੀ 'ਚ ਕੇਸ ਸਾਹਮਣੇ ਆ ਰਹੇ ਹਨ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਹੁਸਨ ਲਾਲ, ਸਕੱਤਰ ਸਿਹਤ ਅਤੇ ਐਨ.ਐਚ.ਐਮ., ਪੰਜਾਬ ਦੇ ਐਮ.ਡੀ. ਸ੍ਰੀ ਕੁਮਾਰ ਰਾਹੁਲ, ਕਾਰਜਕਾਰੀ ਡਾਇਰੈਕਟਰ ਐਸ.ਐਚ.ਐਸ.ਆਰ.ਸੀ. ਡਾ: ਰਾਜੇਸ਼ ਕੁਮਾਰ, ਕੋਵਿਡ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਅਤੇ ਪੰਜਾਬ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement