
ਅੰਮ੍ਰਿਤਸਰ ਪੁਲਿਸ ਲਾਰੈਂਸ ਬਿਸ਼ਨੋਈ ਤੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ’ਚ ਪੁੱਛਗਿੱਛ ਕਰੇਗੀ
ਅੰਮ੍ਰਿਤਸਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਤੋਂ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ। ਅੰਮ੍ਰਿਤਸਰ ਪੁਲਿਸ ਨੇ ਮੁਕਤਸਰ ਅਦਾਲਤ ਤੋਂ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਦੇਰ ਰਾਤ ਉਸ ਨੂੰ ਇਥੇ ਜਾਂਚ ਲਈ ਐੱਸ. ਐੱਸ. ਓ. ਸੀ. ਵਿਖੇ ਲਿਆਂਦਾ ਜਾਵੇਗਾ।
ਅੰਮ੍ਰਿਤਸਰ ਪੁਲਿਸ ਲਾਰੈਂਸ ਬਿਸ਼ਨੋਈ ਤੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ’ਚ ਪੁੱਛਗਿੱਛ ਕਰੇਗੀ। ਲਾਰੈਂਸ ਬਿਸ਼ਨੋਈ ਨੂੰ ਕੱਲ੍ਹ ਸਵੇਰੇ ਅਦਾਲਤ ’ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਫਿਲਹਾਲ ਕੋਈ ਵੀ ਇਸ ਬਾਰੇ ਬੋਲਣ ਨੂੰ ਤਿਆਰ ਨਹੀਂ ਹੈ। ਇਸ ਦੇ ਨਾਲ ਹੀ ਦੱਸ ਦੀਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਦੇ ਪਿਤਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਅਦਾਲਤ ਵਿਚ ਲਾਰੈਂਸ ਨੂੰ ਕਾਨੂੰਨੀ ਸਹਾਇਤਾ ਨਹੀਂ ਮਿਲ ਰਹੀ।
Lawrence Bishnoi
ਕੋਈ ਵੀ ਵਕੀਲ ਲਾਰੈਂਸ ਦਾ ਕੇਸ ਲੜਨ ਲਈ ਤਿਆਰ ਨਹੀਂ ਹੈ। ਉਸ ਨੇ ਟਰਾਂਜ਼ਿਟ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 11 ਜੁਲਾਈ ਨੂੰ ਹੋਵੇਗੀ। ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਪਿੱਛੇ ਪੁਲਿਸ ਨੇ ਗੈਂਗਸਟਰ ਲਾਰੈਂਸ ਨੂੰ ਮਾਸਟਰਮਾਈਂਡ ਦੱਸਿਆ ਹੈ।
ਲਾਰੈਂਸ ਦੇ ਪਿਤਾ ਵੱਲੋਂ ਦਾਇਰ ਪਟੀਸ਼ਨ ਵਿਚ ਵਕੀਲ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਵੱਲੋਂ ਕੋਈ ਵੀ ਪੇਸ਼ ਨਹੀਂ ਹੋ ਰਿਹਾ ਹੈ। ਇਸ 'ਤੇ ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ ਹੈਰਾਨੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਬਾਰ ਕਿਸੇ ਅਪਰਾਧਿਕ ਕੇਸ ਨੂੰ ਨਾ ਨਹੀਂ ਕਰ ਸਕਦੀ। ਉਨ੍ਹਾਂ ਇਸ ਲਈ ਸੁਪਰੀਮ ਕੋਰਟ ਵਿਚ ਆਉਣ ਨੂੰ ਬੇਇਨਸਾਫ਼ੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਮਦਦ ਲਈ ਹਾਈ ਕੋਰਟ ਵਿਚ ਜਾਣਾ ਚਾਹੀਦਾ ਹੈ।
ਇਸ ਤੋਂ ਬਾਅਦ ਲਾਰੈਂਸ ਦੇ ਪਿਤਾ ਦੇ ਵਕੀਲ ਨੇ ਕਿਹਾ ਕਿ ਉਹ ਲਾਰੈਂਸ ਦੇ ਟਰਾਂਜ਼ਿਟ ਰਿਮਾਂਡ ਨੂੰ ਵੀ ਚੁਣੌਤੀ ਦੇ ਰਹੇ ਹਨ। ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਲਾਰੈਂਸ ਦੀ ਜਾਂਚ ਪੰਜਾਬ 'ਚ ਕਿਉਂ ਨਹੀਂ ਹੋ ਸਕਦੀ। ਜਦੋਂ ਕਤਲ ਪੰਜਾਬ ਦੇ ਮਾਨਸਾ 'ਚ ਹੋਇਆ ਹੈ ਤਾਂ ਇਸ ਦੀ ਸੁਣਵਾਈ ਦਿੱਲੀ 'ਚ ਕਿਉਂ ਹੋ ਰਹੀ ਹੈ? ਸੁਪਰੀਮ ਕੋਰਟ ਨੇ ਕਿਹਾ ਕਿ ਇਹ ਜਾਂਚ ਦਾ ਸ਼ੁਰੂਆਤੀ ਪੜਾਅ ਹੈ। ਅਜਿਹੇ 'ਚ ਇਸ ਪੜਾਅ 'ਤੇ ਲਾਰੈਂਸ ਨੇ ਟਰਾਂਜ਼ਿਟ ਰਿਮਾਂਡ 'ਤੇ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਤੋਂ ਇਨਕਾਰ ਕਰ ਦਿੱਤਾ ਹੈ।