
8 ਦਿਨ ਪਹਿਲਾਂ ਵੀ ਚੰਡੀਗੜ੍ਹ ਯੂਥ ਕਾਂਗਰਸ ਨੇ ਸੈਕਟਰ 7/26 ਲਾਈਟ ਪੁਆਇੰਟ 'ਤੇ ਰੋਸ ਪ੍ਰਦਰਸ਼ਨ ਕੀਤਾ ਸੀ
ਚੰਡੀਗੜ੍ਹ - ਚੰਡੀਗੜ੍ਹ ਕਾਂਗਰਸ ਨੇ ਵੀ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਅੱਜ ਆਪਣੀ ਹਾਜ਼ਰੀ ਦਰਜ ਕਰਵਾਈ ਹੈ। ਕਾਂਗਰਸ ਵਰਕਰਾਂ ਨੇ ਇਸ ਸਕੀਮ ਖਿਲਾਫ਼ ਧਰਨਾ ਦੁਪਹਿਰ 1 ਵਜੇ ਤੱਕ ਲਗਾਇਆ, ਜੋ ਸ਼ਾਂਤਮਈ ਰਿਹਾ। 8 ਦਿਨ ਪਹਿਲਾਂ ਵੀ ਚੰਡੀਗੜ੍ਹ ਯੂਥ ਕਾਂਗਰਸ ਨੇ ਸੈਕਟਰ 7/26 ਲਾਈਟ ਪੁਆਇੰਟ 'ਤੇ ਰੋਸ ਪ੍ਰਦਰਸ਼ਨ ਕੀਤਾ ਸੀ। ਅੱਜ ਸੈਕਟਰ 35 ਚੰਡੀਗੜ੍ਹ ਕਾਂਗਰਸ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।
ਚੰਡੀਗੜ੍ਹ ਕਾਂਗਰਸ ਦੇ ਬੁਲਾਰੇ ਰਾਜੀਵ ਸ਼ਰਮਾ ਨੇ ਕਿਹਾ ਕਿ ਜੇਕਰ ਅਗਨੀਪਥ ਸਕੀਮ ਦੀਆਂ ਵਿਵਸਥਾਵਾਂ ਨੂੰ ਹਥਿਆਰਬੰਦ ਬਲਾਂ ਵਿਚ ਭਰਤੀ ਕੀਤਾ ਜਾਂਦਾ ਹੈ, ਤਾਂ ਸੁਰੱਖਿਆ ਬਲਾਂ ਦੀਆਂ ਕਦਰਾਂ-ਕੀਮਤਾਂ ਅਤੇ ਕਾਰਜ ਸੱਭਿਆਚਾਰ ਦਾ ਨਿਘਾਰ ਯਕੀਨੀ ਹੋਵੇਗਾ। ਇਸ ਨਾਲ ਸੁਰੱਖਿਆ ਬਲਾਂ ਦੇ ਆਤਮ-ਵਿਸ਼ਵਾਸ ਨੂੰ ਸੱਟ ਵੱਜੇਗੀ। ਪਾਰਟੀ ਦੀ ਚੰਡੀਗੜ੍ਹ ਇਕਾਈ ਕੇਂਦਰ ਸਰਕਾਰ ਨੂੰ ਸਾਰੇ ਉਪਲਬਧ ਸੰਵਿਧਾਨਕ ਤਰੀਕਿਆਂ ਦਾ ਸਹਾਰਾ ਲੈ ਕੇ ਵਿਵਾਦਤ ਸਕੀਮ ਨੂੰ ਖ਼ਤਮ ਕਰਨ ਲਈ ਕਹੇਗੀ।