ਇਮਰਾਨ ਖ਼ਾਨ-ਬੁਸ਼ਰਾ ਬੀਬੀ ਦੇ ਬੈਡਰੂਮ ’ਚ ਗੁਪਤ ਕੈਮਰਾ ਲਗਾਉਂਦਿਆਂ ਰੰਗੇ ਹੱਥੀਂ ਫੜਿਆ ਜਾਸੂਸ
Published : Jun 27, 2022, 11:56 pm IST
Updated : Jun 27, 2022, 11:56 pm IST
SHARE ARTICLE
image
image

ਇਮਰਾਨ ਖ਼ਾਨ-ਬੁਸ਼ਰਾ ਬੀਬੀ ਦੇ ਬੈਡਰੂਮ ’ਚ ਗੁਪਤ ਕੈਮਰਾ ਲਗਾਉਂਦਿਆਂ ਰੰਗੇ ਹੱਥੀਂ ਫੜਿਆ ਜਾਸੂਸ

ਇਸਲਾਮਾਬਾਦ, 27 ਜੂਨ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਹੱਤਿਆ ਦੀਆਂ ਅਫ਼ਵਾਹਾਂ ਦਰਮਿਆਨ ਉਨ੍ਹਾਂ ਦੀ ਜਾਸੂਸੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਬਾਨੀ ਗਾਲਾ ਦਾ ਇਕ ਮੁਲਾਜ਼ਮ ਇਮਰਾਨ ਖਾਨ ਤੇ ਬੁਸ਼ਰਾ ਬੀਬੀ ਦੇ ਕਮਰੇ ’ਚ ਗੁਪਤ ਕੈਮਰਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਰਿਪੋਰਟ ਮੁਤਾਬਕ ਇਸ ਕਰਮਚਾਰੀ ਨੂੰ ਸਾਬਕਾ ਪ੍ਰਧਾਨ ਮੰਤਰੀ ਦੇ ਬੈੱਡਰੂਮ ’ਚ ਕੈਮਰਾ ਲਗਾਉਣ ਲਈ ਪੈਸੇ ਦਿਤੇ ਗਏ ਸਨ। ਹਾਲਾਂਕਿ, ਇਕ ਹੋਰ ਕਰਮਚਾਰੀ ਨੇ ਇਹ ਜਾਣਕਾਰੀ ਸੁਰੱਖਿਆ ਟੀਮ ਨੂੰ ਦਿਤੀ, ਜਿਸ ਤੋਂ ਬਾਅਦ ਜਾਸੂਸੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿਤਾ ਗਿਆ। ਇਸ ਘਟਨਾ ਨਾਲ ਪਾਕਿਸਤਾਨ ’ਚ ਬਵਾਲ ਮਚ ਗਿਆ ਹੈ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਚੇਅਰਮੈਨ ਇਮਰਾਨ ਖ਼ਾਨ ਦੀ ਜਾਸੂਸੀ ਕਰਨ ਦੀ ਕੋਸ਼ਿਸ਼ ਦੀ ਸੂਚਨਾ ਮਿਲਣ ਤੋਂ ਬਾਅਦ ਬਾਨੀ ਗਾਲਾ ਸੁਰੱਖਿਆ ਟੀਮ ਨੇ ਕਰਮਚਾਰੀ ਨੂੰ ਹਿਰਾਸਤ ’ਚ ਲਿਆ। ਸੁਰੱਖਿਆ ਟੀਮ ਨੇ ਉਸਨੂੰ ਸੰਘੀ ਪੁਲਿਸ ਦੇ ਹਵਾਲੇ ਕਰ ਦਿਤਾ। ਇਹ ਘਟਨਾ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੀਆਂ ਅਫ਼ਵਾਹਾਂ ਵਿਚਕਾਰ ਵਾਪਰੀ ਹੈ। ਇਸ ਤੋਂ ਪਹਿਲਾਂ ਖ਼ਤਰੇ ਦੇ ਮੱਦੇਨਜ਼ਰ ਸ਼ਹਿਰ ’ਚ ਬਾਨੀ ਗਾਲਾ ਨੇੜੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਸੀ।
ਪੀਟੀਆਈ ਦੇ ਕਈ ਲੋਕ ਦਾਅਵਾ ਕਰ ਰਹੇ ਹਨ ਕਿ ਇਮਰਾਨ ਖਾਨ ਦੀ ਜਾਨ ਨੂੰ ਖ਼ਤਰਾ ਹੈ। ਪੀ.ਟੀ.ਆਈ ਆਗੂ ਸ਼ਾਹਬਾਜ਼ ਗਿੱਲ ਨੇ ਕਿਹਾ ਕਿ ਇਸ ਸਬੰਧੀ ਅਸੀਂ ਸਰਕਾਰ ਸਮੇਤ ਸਾਰੀਆਂ ਸਬੰਧਤ ਏਜੰਸੀਆਂ ਨੂੰ ਸੂਚਿਤ ਕਰ ਦਿਤਾ ਹੈ। ਗਿੱਲ ਨੇ ਦਾਅਵਾ ਕੀਤਾ, ਮੁਲਾਜ਼ਮ ਸਾਬਕਾ ਪੀ. ਐਮ. ਕਮਰੇ ਦੀ ਸਫਾਈ ਕਰਦਾ ਹੈ। 
ਉਸ ਨੂੰ ਜਾਸੂਸੀ ਸਾਜ਼ੋ-ਸਾਮਾਨ ਰੱਖਣ ਲਈ ਭੁਗਤਾਨ ਕੀਤਾ ਗਿਆ ਸੀ। ਇਹ ਘਿਣਾਉਣੀ ਅਤੇ ਮੰਦਭਾਗੀ ਗੱਲ ਹੈ। ਸਾਡੇ ਲੋਕਾਂ ਨੂੰ ਜਾਣਕਾਰੀ ਲੈਣ ਲਈ ਧਮਕਾਇਆ ਜਾ ਰਿਹਾ ਹੈ। ਅਜਿਹੀਆਂ ਸ਼ਰਮਨਾਕ ਹਰਕਤਾਂ ਤੋਂ ਬਚਣਾ ਚਾਹੀਦਾ ਹੈ। ਫੜੇ ਗਏ ਮੁਲਾਜ਼ਮ ਨੇ ਕਈ ਪ੍ਰਗਟਾਵੇ ਕੀਤੇ ਹਨ, ਜਿਨ੍ਹਾਂ ਨੂੰ ਫਿਲਹਾਲ ਸਾਂਝਾ ਨਹੀਂ ਕੀਤਾ ਜਾ ਸਕਦਾ।     (ਏਜੰਸੀ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement