
ਉਹਨਾਂ ਨੂੰ ਅੱਜ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਸੀ।
ਚੰਡੀਗੜ੍ਹ: ਜੰਗਲਾਤ ਵਿਭਾਗ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੁੜ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ ਹੈ। ਉਹਨਾਂ ਨੂੰ ਅੱਜ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਧਰਮਸੋਤ ਨੂੰ 13 ਜੂਨ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਾਬਕਾ ਮੰਤਰੀ ਅਤੇ ਉਹਨਾਂ ਦੇ ਦੋ ਸਾਥੀਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਇਸ ਮਗਰੋਂ ਉਹਨਾਂ ਨੂੰ ਅੱਜ 27 ਜੂਨ ਨੂੰ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ।