ਸਿੱਧੂ ਮੂਸੇਵਾਲਾ ਕਤਲ ਮਾਮਲਾ: ਸਤਨਾਮ ਸਿੰਘ ਧੀਮਾਨ ਲੜਨਗੇ ਲਾਰੈਂਸ ਬਿਸ਼ਨੋਈ ਦਾ ਕੇਸ
Published : Jun 27, 2022, 7:15 pm IST
Updated : Jun 27, 2022, 9:16 pm IST
SHARE ARTICLE
Sidhu Moosewala murder case: Satnam Singh Dhiman will fight Lawrence Bishnoi's case
Sidhu Moosewala murder case: Satnam Singh Dhiman will fight Lawrence Bishnoi's case

ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਵੀ ਅੱਜ ਆਪਣੇ ਪੁੱਤਰ ਦੇ ਟਰਾਂਜ਼ਿਟ ਰਿਮਾਂਡ ਸਮੇਤ ਵੱਖ-ਵੱਖ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ।

 

ਮਾਨਸਾ - ਮਾਨਸਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵੱਲੋਂ ਲਾਰੈਂਸ ਬਿਸ਼ਨੋਈ ਦਾ ਕੇਸ ਲੜਨ ਤੋਂ ਇਨਕਾਰ ਕਰਨ ਤੋਂ ਬਾਅਦ ਸਤਨਾਮ ਸਿੰਘ ਧੀਮਾਨ ਲਾਰੈਂਸ ਦਾ ਕੇਸ ਲੜਨਗੇ। ਦੱਸ ਦਈਏ ਕਿ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਵੀ ਅੱਜ ਆਪਣੇ ਪੁੱਤਰ ਦੇ ਟਰਾਂਜ਼ਿਟ ਰਿਮਾਂਡ ਸਮੇਤ ਵੱਖ-ਵੱਖ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਬਿਸ਼ਨੋਈ ਦੇ ਪਿਤਾ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸ਼ਿਕਾਇਤ ਕੀਤੀ ਕਿ ਪੰਜਾਬ ਵਿਚ ਵਕੀਲ ਉਸ ਦੇ ਪੁੱਤਰ ਦਾ ਬਾਈਕਾਟ ਕਰ ਰਹੇ ਹਨ ਅਤੇ ਉਸ ਦਾ ਕੇਸ ਨਹੀਂ ਲੜਨ ਤੋਂ ਮਨ੍ਹਾਂ ਕਰ ਰਹੇ ਹਨ। 

late Sidhu Moosewalalate Sidhu Moosewala

ਬਿਸ਼ਨੋਈ ਦੇ ਪਿਤਾ ਵੱਲੋਂ ਪੇਸ਼ ਹੋਏ ਵਕੀਲ ਸੰਗਰਾਮ ਸਿੰਘ ਸਾਰੋਂ ਨੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੇ. ਬੀ. ਪਾਰਦੀਵਾਲਾ ਨੇ ਕਿਹਾ ਕਿ ਉਸ ਨੇ ਦਿੱਲੀ ਦੀ ਅਦਾਲਤ ਦੇ ਟਰਾਂਜ਼ਿਟ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਕੋਈ ਵੀ ਵਕੀਲ ਪੰਜਾਬ ਦੀ ਮਾਨਸਾ ਅਦਾਲਤ ਵਿੱਚ ਬਿਸ਼ਨੋਈ ਦਾ ਕੇਸ ਨਹੀਂ ਲੜਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਬਿਸ਼ਨੋਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਵੀ ਚੁਣੌਤੀ ਦਿੱਤੀ ਹੈ ਪਰ ਕੋਈ ਵੀ ਵਕੀਲ ਉਨ੍ਹਾਂ ਵੱਲੋਂ ਖੜ੍ਹਾ ਨਹੀਂ ਹੋਣਾ ਚਾਹੁੰਦਾ, ਇਸ ਲਈ ਉਨ੍ਹਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਬੈਂਚ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਨਾਲ ਜਾਇਜ਼ ਹੈ ਅਤੇ ਪਟੀਸ਼ਨਰ ਬਿਸ਼ਨੋਈ ਨੂੰ ਕਾਨੂੰਨੀ ਸਹਾਇਤਾ ਲਈ ਵਕੀਲ ਮੁਹੱਈਆ ਕਰਵਾਉਣ ਲਈ ਹਾਈ ਕੋਰਟ ਤੱਕ ਪਹੁੰਚ ਕਰ ਸਕਦੇ ਹਨ।

ਸਾਰੋਂ ਨੇ ਕਿਹਾ ਕਿ ਉਹ ਟਰਾਂਜ਼ਿਟ ਰਿਮਾਂਡ ‘ਤੇ ਦਿੱਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦੇ ਰਿਹਾ ਹੈ ਕਿਉਂਕਿ ਇਹ ਬਿਸ਼ਨੋਈ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੇ ਕੁਝ ਨਿਰਦੇਸ਼ਾਂ ਦੇ ਉਲਟ ਸੀ। ਬੈਂਚ ਨੇ ਕਿਹਾ, ਕਿਉਂਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ, ਇਹ ਬਹੁਤ ਸ਼ੁਰੂਆਤੀ ਪੜਾਅ ‘ਤੇ ਹੈ। ਅਦਾਲਤ ਲਈ ਇਸ ਪੜਾਅ ‘ਤੇ ਦਖਲ ਦੇਣਾ ਉਚਿਤ ਨਹੀਂ ਹੋਵੇਗਾ। ਅਦਾਲਤ ਨੇ ਕਿਹਾ ਕਿ ਇਹ ਕਤਲ ਪੰਜਾਬ ਦੇ ਮਾਨਸਾ ਵਿੱਚ ਹੋਇਆ ਹੈ ਅਤੇ ਇਸ ਲਈ ਮਾਮਲੇ ਦੀ ਜਾਂਚ ਕਰਨਾ ਪੰਜਾਬ ਪੁਲਿਸ ਦਾ ਅਧਿਕਾਰ ਖੇਤਰ ਹੈ। ਪੁਲਿਸ ਉਸ (ਬਿਸ਼ਨੋਈ) ਨੂੰ ਰਿਮਾਂਡ ‘ਤੇ ਲੈ ਸਕਦੀ ਹੈ। ਬੈਂਚ ਨੇ ਬਿਸ਼ਨੋਈ ਦੇ ਪਿਤਾ ਦੀ ਪਟੀਸ਼ਨ ‘ਤੇ 11 ਜੁਲਾਈ ਨੂੰ ਸੁਣਵਾਈ ਕਰਨ ਲਈ ਹਾਮੀ ਭਰ ਦਿੱਤੀ ਹੈ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement