
15 ਮੋਟਰਸਾਈਕਲ,12 ਮੋਬਾਈਲ ਫ਼ੋਨ, 3 ਤੇਜ਼ਧਾਰ ਹਥਿਆਰ ਬਰਾਮਦ
ਲੁਧਿਆਣਾ : ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 8 ਦੇ ਪੁਲਿਸ ਨੇ ਚੋਰੀ ਅਤੇ ਲੁੱਟ-ਖੋਹ ਕਰਨ ਵਾਲੇ ਇਕ ਗਿਰੋਹ ਦੇ 7 ਮੈਂਬਰਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਦੇ ਕਬਜ਼ੇ ਵਿਚੋਂ ਪੁਲਿਸ ਨੂੰ ਚੋਰੀਸ਼ੁਦਾ 15 ਮੋਟਰਸਾਈਕਲ, ਖੋਹ ਕੀਤੇ ਗਏ 12 ਮੋਬਾਈਲ ਫ਼ੋਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੇ ਜਾਂਦੇ 3 ਹਥਿਆਰ ਬਰਾਮਦ ਕੀਤੇ ਹਨ। ਕਾਬੂ ਕੀਤੇ ਗਏ 7 ਮੁਲਜ਼ਮਾਂ ਵਿਚ 1 ਨਾਬਾਲਗ ਵੀ ਸ਼ਾਮਲ ਹੈ।
ਪ੍ਰੈਸ ਕਾਨਫਰੰਸ ਦੇ ਦੌਰਾਨ ਜੁਆਇੰਟ ਸੀ.ਪੀ. ਸਿਟੀ ਸੋਮੀਆ ਮਿਸ਼ਰਾ ਨੇ ਦਸਿਆ ਕਿ ਪੁਲਿਸ ਗ਼ੈਰ ਸਮਾਜਿਕ ਅਨਸਰਾਂ ਵਿਰੁਧ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਚੋਰੀ ਅਤੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਬੂ ਕੀਤੇ ਗਏ 7 ਦੋਸ਼ੀਆਂ 'ਚ ਇਕ ਨਾਬਾਲਗ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: ਕਰੰਟ ਨਾਲ ਮੌਤ ਦਾ ਮਾਮਲਾ : ਐਨ.ਐਚ.ਆਰ.ਸੀ. ਨੇ ਰੇਲਵੇ ਬੋਰਡ, ਦਿੱਲੀ ਸਰਕਾਰ ਅਤੇ ਪੁਲਿਸ ਕਮਿਸ਼ਨਰ ਤੋਂ ਜਵਾਬ ਤਲਬ ਕੀਤਾ
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਸਾਰੇ ਹੀ ਦੋਸ਼ੀ ਘੱਟ ਉਮਰ ਦੇ ਹਨ ਅਤੇ ਕੁਝ ਮਹੀਨੇ ਪਹਿਲਾਂ ਹੀ ਇਹ ਗਿਰੋਹ ਸਰਗਰਮ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਦੇ ਕਬਜ਼ੇ ਤੋਂ ਚੋਰੀਸ਼ੁਦਾ 15 ਮੋਟਰਸਾਈਕਲ, ਖੋਹ ਕੀਤੇ ਗਏ 12 ਮੋਬਾਈਲ ਫ਼ੋਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੇ ਜਾਂਦੇ ਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਕੋਲੋਂ ਅਗਲੇਰੀ ਪੁੱਛਗਿੱਛ ਜਾਰੀ ਹੈ।