ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਤੀਜੀ ਵਾਰ ਵਿਜੀਲੈਂਸ ਸਾਹਮਣੇ ਪੇਸ਼ ਹੋਏ ਬਲਬੀਰ ਸਿੱਧੂ, 6 ਘੰਟੇ ਹੋਈ ਪੁਛਗਿਛ
Published : Jun 27, 2023, 6:50 pm IST
Updated : Jun 27, 2023, 6:50 pm IST
SHARE ARTICLE
Balbir Sidhu
Balbir Sidhu

ਬੈਂਕ ਖਾਤਿਆਂ ਅਤੇ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਵਿਜੀਲੈਂਸ ਬਿਊਰੋ ਦੇ ਸਬੰਧਤ ਅਧਿਕਾਰੀਆਂ ਨੂੰ ਮੁਹਈਆ ਕਰਵਾਏ

 

ਮੁਹਾਲੀ: ਕਾਂਗਰਸ ਸਰਕਾਰ ਸਮੇ ਸਿਹਤ ਮੰਤਰੀ ਰਹੇ ਅਤੇ ਮੌਜੂਦਾ ਭਾਜਪਾ ਆਗੂ ਬਲਬੀਰ ਸਿੱਧੂ ਮੰਗਲਵਾਰ ਨੂੰ ਤੀਜੀ ਵਾਰ ਵਿਜੀਲੈਂਸ ਦਫ਼ਤਰ ਪਹੁੰਚੇ। ਇਥੇ ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਚੱਲ ਰਹੀ ਜਾਂਚ ਸਬੰਧੀ ਸਵਾਲ ਪੁਛੇ ਗਏ। ਪਿਛਲੀ ਵਾਰ ਜਦੋਂ ਬਲਬੀਰ ਸਿੱਧੂ ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਨ ਤਾਂ ਉਨ੍ਹਾਂ ਨੂੰ ਸਬੰਧਤ ਅਧਿਕਾਰੀਆਂ ਵਲੋਂ ਇਕ ਪ੍ਰਫੋਰਮਾ ਦਿਤਾ ਗਿਆ ਸੀ।

ਇਹ ਵੀ ਪੜ੍ਹੋ: ਚੋਰੀ ਤੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 7 ਮੈਂਬਰ ਕਾਬੂ, 1 ਨਾਬਾਲਗ ਵੀ ਸ਼ਾਮਲ 

ਕਰੀਬ 6 ਘੰਟੇ ਦੀ ਪੁਛਗਿਛ ਤੋਂ ਬਾਅਦ ਜਦੋਂ ਸਿੱਧੂ ਬਾਹਰ ਆਏ ਤਾਂ ਉਨ੍ਹਾਂ ਦਸਿਆ ਕਿ ਉਨ੍ਹਾਂ ਨੇ ਅਪਣੇ ਬੈਂਕ ਖਾਤਿਆਂ ਅਤੇ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਵਿਜੀਲੈਂਸ ਬਿਊਰੋ ਦੇ ਸਬੰਧਤ ਅਧਿਕਾਰੀਆਂ ਨੂੰ ਮੁਹਈਆ ਕਰਵਾਏ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜਦੋਂ ਵੀ ਵਿਜੀਲੈਂਸ ਉਨ੍ਹਾਂ ਨੂੰ ਬੁਲਾਏਗੀ ਤਾਂ ਉਹ ਹਾਜ਼ਰ ਹੋਣਗੇ।

ਇਹ ਵੀ ਪੜ੍ਹੋ: ਪ੍ਰਦਰਸ਼ਨਕਾਰੀ ਭਲਵਾਨਾਂ ਵਲੋਂ ਮੇਰੇ 'ਤੇ ਲਗਾਏ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ : ਬਬੀਤਾ ਫੋਗਾਟ 

ਸਾਬਕਾ ਮੰਤਰੀ ਨੇ ਕਿਹਾ ਕਿ ਇਸ ਵਿਚ ਕੋਈ ਦੋ ਰਾਇ ਨਹੀਂ ਕਿ ਵਿਜੀਲੈਂਸ ਦੀ ਇਹ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ। ਸਰਕਾਰ ਨੂੰ ਪੰਜਾਬ ਦੀ ਭਲਾਈ ਲਈ ਕੰਮ ਕਰਨੇ ਚਾਹੀਦੇ ਹਨ ਪਰ ਇਸ ਦੀ ਬਜਾਏ ਸਰਕਾਰ ਨੇ ਪੂਰਾ ਜ਼ੋਰ ਵਿਜੀਲੈਂਸ ਵਿਭਾਗ ਉਤੇ ਲਗਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵਲੋਂ ਭਾਵੇਂ ਉਨ੍ਹਾਂ ਨੂੰ 100 ਵਾਰ ਬੁਲਾਇਆ ਜਾਵੇ ਪਰ ਪ੍ਰਵਾਰ ਨੂੰ ਤੰਗ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ।

ਇਹ ਵੀ ਪੜ੍ਹੋ: ਭਾਖੜਾ ਨਹਿਰ ’ਚ ਡੁੱਬਣ ਵਾਲੀਆਂ 3 ਔਰਤਾਂ ਦੇ ਪ੍ਰਵਾਰਾਂ ਨੂੰ 2-2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣਗੇ MP ਸਿਮਰਨਜੀਤ ਮਾਨ 

ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਅਧਿਕਾਰੀਆਂ ਨੇ ਉਨ੍ਹਾਂ ਤੋਂ ਕੋਵਿਡ ਸਮੇਂ ਖਰੀਦੀਆਂ ਗਈਆਂ ਕਿੱਟਾਂ ਸਬੰਧੀ ਜਾਣਕਾਰੀ ਲਈ ਹੈ। ਵਿਜੀਲੈਂਸ ਨੇ ਉਨ੍ਹਾਂ ਕੋਲੋਂ ਰੁਸਨ ਫਾਰਮਾ ਨੂੰ ਬੇਲੋੜਾ ਲਾਭ ਪਹੁੰਚਾਉਣ ਬਾਰੇ ਵੀ ਸਵਾਲ ਪੁੱਛੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕੋਵਿਡ-19 ਦੇ ਪ੍ਰਕੋਪ ਦੌਰਾਨ ਪ੍ਰਾਪਤ ਹੋਈਆਂ 1 ਲੱਖ ਵੈਕਸੀਨ ਖੁਰਾਕਾਂ ਵਿਚੋਂ 80,000 ਦੀ ਵਿਕਰੀ ਬਾਰੇ ਪੁਛਿਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਨ ਲਈ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੌਰੇ ਦਾ ਪਟਿਆਲਾ ਤੋਂ ਆਗ਼ਾਜ਼ 

ਮੀਡੀਆ ਰਿਪੋਰਟਾਂ ਵਿਚ ਦਸਿਆ ਜਾ ਰਿਹਾ ਹੈ ਵਿਜੀਲੈਂਸ ਨੇ ਸਿੱਧੂ ਤੋਂ ਰੋਪੜ ਜ਼ਿਲ੍ਹੇ 'ਚ ਰੇਤ ਦੀ ਕਥਿਤ ਨਾਜਾਇਜ਼ ਮਾਈਨਿੰਗ, ਮੁਹਾਲੀ 'ਚ ਸ਼ਰਾਬ ਦੇ ਕਾਰੋਬਾਰ 'ਤੇ ਅਜਾਰੇਦਾਰੀ ਕਰਨ ਅਤੇ ਪਿੰਡ ਮਾਣਕਪੁਰ ਕਲਾਰ 'ਚ ਕਰੀਬ 68 ਏਕੜ ਵਾਹੀਯੋਗ ਜ਼ਮੀਨ ਨੂੰ ਉਦਯੋਗਿਕ ਅਤੇ ਰਿਹਾਇਸ਼ੀ ਜ਼ਮੀਨ 'ਚ ਤਬਦੀਲ ਕਰਨ ਬਾਰੇ ਵੀ ਪੁਛਗਿਛ ਕੀਤੀ। ਹਾਲਾਂਕਿ ਬਲਬੀਰ ਸਿੱਧੂ ਹਮੇਸ਼ਾ ਹੀ ਅਪਣੇ 'ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਆ ਰਹੇ ਹਨ। ਦੱਸ ਦੇਈਏ ਕਿ ਇਹ ਤੀਜੀ ਵਾਰ ਹੈ ਜਦੋਂ ਬਲਬੀਰ ਸਿੱਧੂ ਨੂੰ ਵਿਜੀਲੈਂਸ ਵਲੋਂ ਪੁਛਗਿਛ ਲਈ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 21 ਅਪ੍ਰੈਲ ਨੂੰ ਪੁਛਗਿਛ ਲਈ ਬੁਲਾਇਆ ਗਿਆ ਸੀ। 2 ਜੂਨ ਨੂੰ ਉਨ੍ਹਾਂ ਤੋਂ ਕਰੀਬ 8 ਘੰਟੇ ਪੁਛਗਿਛ ਕੀਤੀ ਗਈ।

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement