
ਦੁਕਾਨਦਾਰ 'ਤੇ ਹੋਈ ਗੋਲੀਬਾਰੀ ਦੌਰਾਨ 3 ਲੋਕ ਹੋਏ ਸਨ ਜ਼ਖ਼ਮੀ
ਬਟਾਲਾ : ਬੀਤੇ ਦਿਨੀਂ ਬਟਾਲਾ ਵਿਖੇ ਵਾਪਰੀ ਗੋਲੀਕਾਂਡ ਦੀ ਘਟਨਾ ਸਬੰਧੀ ਪੁਲਿਸ ਨੇ ਬਦਮਾਸ਼ਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਹ ਦੋਵਾਂ ਮੁਲਜ਼ਮਾਂ ਦੀ ਇਕ ਸੀ.ਸੀ.ਟੀ.ਵੀ. ਸਾਹਮਣੇ ਆਈ ਹੈ ਜਿਸ ਵਿਚ ਇਹ ਇਕ ਮੋਟਰਸਾਈਕਲ 'ਤੇ ਘੁੰਮਦੇ ਨਜ਼ਰ ਆ ਰਹੇ ਹਨ। ਪੁਲਿਸ ਵਲੋਂ ਦਸਿਆ ਜਾ ਰਿਹਾ ਹੈ ਕਿ ਇਹ ਤਸਵੀਰਾਂ ਡੇਰਾ ਬਾਬਾ ਨਾਨਕ ਇਲਾਕੇ ਦੀਆਂ ਹਨ।
ਇਹ ਵੀ ਪੜ੍ਹੋ: ਏਅਰ ਇੰਡੀਆ ਦੇ ਜਹਾਜ਼ 'ਚ ਯਾਤਰੀ ਫਿਰ ਕੀਤਾ ਪਿਸ਼ਾਬ
ਉਧਰ ਪੁਲਿਸ ਵਲੋਂ ਇਨ੍ਹਾਂ ਦੀਆਂ ਤਸਵੀਰਾਂ ਜਾਰੀ ਕਰਨ ਦਾ ਮਕਸਦ ਹੈ ਕਿ ਜੇਕਰ ਕਿਸੇ ਵਲੋਂ ਵੀ ਇਨ੍ਹਾਂ ਦੀ ਪਛਾਣ ਕੀਤੀ ਜਾਂਦੀ ਹੈ ਤਾਂ ਤੁਰਤ ਪੁਲਿਸ ਨਾਲ ਰਾਬਤਾ ਕਰ ਕੇ ਜਾਣਕਾਰੀ ਸਾਂਝੀ ਕੀਤੀ ਜਾਵੇ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿਚ ਹੋਰ ਵੀ ਕਈ ਸੁਰਾਗ਼ ਮਿਲੇ ਹਨ ਜੋ ਇਸ ਮਾਮਲੇ ਨੂੰ ਸੁਲਝਾਉਣ ਵਿਚ ਮਦਦਗਾਰ ਸਾਬਤ ਹੋਣਗੇ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਕਲਯੁਗੀ ਪੁੱਤਰ ਦਾ ਕਾਰਾ, ਜਾਇਦਾਦ ਪਿਛੇ ਕੀਤੀ ਮਾਂ ਦੀ ਕੁੱਟਮਾਰ
ਜ਼ਿਕਰਯੋਗ ਹੈ ਕਿ ਬਟਾਲਾ ਦੇ ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ 'ਤੇ ਦੋ ਵਿਅਕਤੀਆਂ ਨੇ ਸ਼ਰ੍ਹੇਆਮ ਗੋਲ਼ੀਆਂ ਚਲਾਈਆਂ ਗਈਆਂ ਸਨ ਜਿਸ ਵਿਚ ਦੁਕਾਨਦਾਰ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋਏ ਸਨ। ਜ਼ਖ਼ਮੀਆਂ ਨੂੰ ਬਟਾਲਾ ਦੇ ਇਕ ਨਿਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫ਼ਰ ਕਰ ਦਿਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।