
ਕਰੀਬ 5 ਲੱਖ ਰੁਪਏ ਦੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਕਿਸਾਨ
ਸੰਗਰੂਰ: ਜ਼ਿਲ੍ਹੇ ਦੇ ਪਿੰਡ ਤੋਲਾਵਾਲ ਦੇ ਕਰਜ਼ਈ ਕਿਸਾਨ ਵਲੋਂ ਅਪਣੇ ਘਰ ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ 50 ਸਾਲਾ ਕਿਸਾਨ ਨਾਜਰ ਸਿੰਘ ਪੁੱਤਰ ਜੰਗੀਰ ਸਿੰਘ ਦੇ ਸਿਰ ਕਰੀਬ ਪੰਜ ਲੱਖ ਰੁਪਏ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ: ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਤੀਜੀ ਵਾਰ ਵਿਜੀਲੈਂਸ ਸਾਹਮਣੇ ਪੇਸ਼ ਹੋਏ ਬਲਬੀਰ ਸਿੱਧੂ, 6 ਘੰਟੇ ਹੋਈ ਪੁਛਗਿਛ
ਇਸ ਦੇ ਚਲਦਿਆਂ ਬੀਤੀ ਰਾਤ ਉਸ ਨੇ ਅਪਣੇ ਘਰ ਵਿਚ ਹੀ ਫਾਹਾ ਲੈ ਕੇ ਆਤਮਹਤਿਆ ਕਰ ਲਈ। ਚੀਮਾ ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਹੈ। ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਦਸਿਆ ਮ੍ਰਿਤਕ ਕਿਸਾਨ ਦੇ ਪ੍ਰਵਾਰ ਵਿਚ ਹੁਣ ਵਿਧਵਾ ਤੇ ਦੋ ਪੁੱਤਰ ਹਨ।