ਠੇਕਾ ਆਧਾਰਤ ਨਵੇਂ ਰੈਗੂਲਰ ਹੋਏ 12700 ਅਧਿਆਪਕਾਂ ਲਈ ਤੋਹਫ਼ਾ; ਮੁੱਖ ਮੰਤਰੀ ਵਲੋਂ ਤਨਖਾਹਾਂ 'ਚ 3 ਗੁਣਾ ਵਾਧਾ ਅਤੇ ਹੋਰ ਲਾਭ ਦੇਣ ਦਾ ਐਲਾਨ

By : KOMALJEET

Published : Jun 27, 2023, 7:36 pm IST
Updated : Jun 27, 2023, 7:36 pm IST
SHARE ARTICLE
CM Bhagwant Mann
CM Bhagwant Mann

ਅਧਿਆਪਕਾਂ ਨੂੰ ਹਰ ਸਾਲ ਪੰਜ ਫ਼ੀ ਸਦੀ ਸਾਲਾਨਾ ਵਾਧਾ ਮਿਲੇਗਾ

ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਤਨਖਾਹਾਂ 'ਚ ਕਈ ਗੁਣਾ ਵਾਧਾ ਹੋਵੇ : ਮੁੱਖ ਮੰਤਰੀ

ਕੌਮੀ ਨਿਰਮਾਤਾਵਾਂ ਦੀ ਵਿਆਪਕ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ : ਸੂਬਾ ਸਰਕਾਰ ਵਲੋਂ ਹਾਲ ਹੀ ਵਿਚ ਰੈਗੂਲਰ ਹੋਏ 12700 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ ਕੀਤਾ ਹੈ।

ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਐਸੋਸੀਏਟ ਟੀਚਰ, ਸਪੈਸ਼ਲ ਇਨਕਲੂਸਿਵ ਟੀਚਰਸ ਅਤੇ ਹੋਰਾਂ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਸੇਵਾਵਾਂ ਸਕੂਲ ਸਿੱਖਿਆ ਵਿਭਾਗ ਵਿੱਚ ਐਡਹਾਕ, ਕੰਟਰੈਕਟ, ਆਰਜ਼ੀ ਅਧਿਆਪਕਾਂ (ਰਾਸ਼ਟਰ ਨਿਰਮਾਤਾ) ਅਤੇ ਹੋਰ ਕਰਮਚਾਰੀਆਂ ਦੀ ਭਲਾਈ ਸਬੰਧੀ ਨੀਤੀ ਅਧੀਨ  ਹੋਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਵਿਦਿਅਕ ਯੋਗਤਾ ਅਤੇ ਸੇਵਾਵਾਂ ਵਿੱਚ ਦਾਖ਼ਲੇ ਲਈ ਮੁੱਢਲੀਆਂ ਸ਼ਰਤਾਂ ਦੇ ਅਧਾਰ ’ਤੇ ਇਨ੍ਹਾਂ ਦੀਆਂ ਤਨਖਾਹਾਂ 58 ਸਾਲ ਦੀ ਸੇਵਾ ਪੂਰੇ ਹੋਣ ਤੱਕ ਨਿਰਧਾਰਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਧਿਆਪਕ ਹਰ ਸਾਲ ਆਪਣੀ ਤਨਖ਼ਾਹ 'ਤੇ 5 ਫ਼ੀ ਸਦੀ ਸਾਲਾਨਾ ਵਾਧੇ ਦੇ ਹੱਕਦਾਰ ਹੋਣਗੇ।

ਇਹ ਵੀ ਪੜ੍ਹੋ:  ਪ੍ਰਦਰਸ਼ਨਕਾਰੀ ਭਲਵਾਨਾਂ ਵਲੋਂ ਮੇਰੇ 'ਤੇ ਲਗਾਏ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ : ਬਬੀਤਾ ਫੋਗਾਟ 

ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀ.ਏ ਪਾਸ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਟੀਚਰ) ਜੋ ਪਹਿਲਾਂ 9500 ਰੁਪਏ ਤਨਖਾਹ ਲੈ ਰਹੇ ਸਨ, ਨੂੰ ਹੁਣ 20500 ਰੁਪਏ ਤਨਖਾਹ ਵਜੋਂ ਮਿਲਣਗੇ ਜਦਕਿ ਈ.ਟੀ.ਟੀ. ਅਤੇ ਐਨ.ਟੀ.ਟੀ. ਯੋਗਤਾ ਵਾਲੇ ਅਧਿਆਪਕਾਂ ਨੂੰ ਮੌਜੂਦਾ 10250 ਰੁਪਏ ਦੀ ਤਨਖਾਹ ਦੇ ਮੁਕਾਬਲੇ 22000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੀ.ਏ./ਐਮ.ਏ.ਬੀ.ਐਡ ਡਿਗਰੀਆਂ ਵਾਲੇ ਅਜਿਹੇ ਅਧਿਆਪਕ ਜੋ ਹੁਣ 11000 ਰੁਪਏ ਤਨਖਾਹ ਲੈ ਰਹੇ ਹਨ, ਨੂੰ ਹੁਣ 23500 ਰੁਪਏ ਤਨਖਾਹ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਈ.ਈ.ਵੀ. ਵਲੰਟੀਅਰ ਜੋ ਹੁਣ ਤਕ 5500 ਰੁਪਏ ਤਨਖਾਹ ਲੈ ਰਹੇ ਸਨ, ਨੂੰ ਹੁਣ 15,000 ਰੁਪਏ ਤਨਖਾਹ ਮਿਲੇਗੀ।।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਜੇ ਤੱਕ 3500 ਰੁਪਏ ਤਨਖਾਹ ਲੈ ਰਹੇ ਸਿੱਖਿਆ ਵਲੰਟੀਅਰਾਂ ਨੂੰ ਹੁਣ 15,000 ਰੁਪਏ ਅਤੇ 6000 ਰੁਪਏ ਤਨਖਾਹ ਲੈ ਰਹੇ ਈ.ਜੀ.ਐਸ., ਈ.ਆਈ.ਈ. ਅਤੇ ਐਸ.ਟੀ.ਆਰ. ਅਧਿਆਪਕਾਂ ਨੂੰ ਹੁਣ 18,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦਾ ਇਤਿਹਾਸਕ ਫ਼ੈਸਲਾ ਹੈ ਜੋ ਇਨ੍ਹਾਂ ਅਧਿਆਪਕਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿਚ 10 ਸਾਲ ਤੋਂ ਵੱਧ ਸੇਵਾ ਨਿਭਾਈ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿਤਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ 'ਤੇ ਸਿਰਫ਼ ਗੱਲਾਂ ਤੇ ਸਿਵਾਏ ਕੁਝ ਨਹੀਂ ਕੀਤਾ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement