ਅਮਰੂਦ ਬਾਗ਼ ਘੁਟਾਲਾ: IAS ਅਧਿਕਾਰੀਆਂ ਪ੍ਰਤੀ ਨਰਮ ਪੰਜਾਬ ਸਰਕਾਰ, 2 ਮਾਮਲਿਆਂ ਵਿਚ ਨਹੀਂ ਹੋਈ ਕਾਰਵਾਈ 
Published : Jun 27, 2023, 10:44 am IST
Updated : Jun 27, 2023, 10:44 am IST
SHARE ARTICLE
Guava Bagh scam: Punjab govt soft on IAS officers, no action taken in 2 cases
Guava Bagh scam: Punjab govt soft on IAS officers, no action taken in 2 cases

ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਖ਼ਜ਼ਾਨੇ ਦੀ ਹੋਈ ਲੁੱਟ ਦੀ ਰਾਸ਼ੀ ਦਾ ਇਕੱਲਾ-ਇਕੱਲਾ ਪੈਸਾ ਵਾਪਸ ਲਿਆ ਜਾਵੇਗਾ। 

ਮੁਹਾਲੀ - ਮੁਹਾਲੀ ਵਿਚ ਹੋਏ ਕਰੋੜਾਂ ਰੁਪਏ ਦੇ ‘ਅਮਰੂਦ ਬਾਗ਼ ਘੁਟਾਲੇ’ ਵਿਚ ਫਸੇ ਰਸੂਖਵਾਨਾਂ ਨੇ ਮੁਆਵਜ਼ਾ ਰਾਸ਼ੀ ਵਾਪਸ ਕਰਨੀ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਦੇ ਜਾਲ ਵਿਚ ਫਸਣ ਮਗਰੋਂ ਰਸੂਖਵਾਨਾਂ ਨੇ ਕਰੋੜਾਂ ਰੁਪਏ ਦੀ ਮੁਆਵਜ਼ਾ ਰਾਸ਼ੀ ਸਰਕਾਰੀ ਖ਼ਜ਼ਾਨੇ ’ਚ ਜਮ੍ਹਾਂ ਕਰਵਾ ਦਿੱਤੀ ਹੈ। ਅੱਧੀ ਦਰਜਨ ਰਸੂਖਵਾਨਾਂ ਨੂੰ ਐਕੁਆਇਰ ਜ਼ਮੀਨ ਵਿਚ ਅਮਰੂਦਾਂ ਦੇ ਫ਼ਰਜ਼ੀ ਬਾਗ਼ ਦਿਖਾ ਕੇ ਲਈ ਮੁਆਵਜ਼ਾ ਰਾਸ਼ੀ ਵਾਪਸ ਕਰਨ ਦੇ ਹੁਕਮ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਖ਼ਜ਼ਾਨੇ ਦੀ ਹੋਈ ਲੁੱਟ ਦੀ ਰਾਸ਼ੀ ਦਾ ਇਕੱਲਾ-ਇਕੱਲਾ ਪੈਸਾ ਵਾਪਸ ਲਿਆ ਜਾਵੇਗਾ। 

ਇਸ ਦੇ ਨਾਲ ਹੀ ਇਹ ਵੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਵਿਚ ਆਈਏਐੱਸ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨ ਵਿਚ ਨਰਮ ਹੈ। 
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਜੇਸ਼ ਧੀਮਾਨ ਦੀ ਪਤਨੀ ਜਸਮੀਨ ਕੌਰ ਨੇ ਵੀ ਪਿੰਡ ਬਾਕਰਪੁਰ ਵਿਚ ਐਕੁਆਇਰ ਜ਼ਮੀਨ ਬਦਲੇ 1.17 ਕਰੋੜ ਰੁਪਏ ਦਾ ਮੁਆਵਜ਼ਾ ਲਿਆ ਸੀ ਜਿਸ ’ਤੇ ਵਿਜੀਲੈਂਸ ਨੇ ਕੇਸ ਦਰਜ ਕੀਤਾ ਹੈ। ਇੱਕ ਹੋਰ ਆਈਏਐੱਸ ਅਧਿਕਾਰੀ ਦੀ ਪਤਨੀ ਦਾ ਨਾਮ ਵੀ ਇਸ ਘੁਟਾਲੇ ਵਿਚ ਸ਼ਾਮਲ ਹੈ ਪਰ ਪੰਜਾਬ ਸਰਕਾਰ ਨੇ ਇਨ੍ਹਾਂ ਦੋਵੇਂ ਅਫ਼ਸਰਾਂ ਦੇ ਮਾਮਲੇ ਵਿਚ ਚੁੱਪ ਧਾਰੀ ਹੋਈ ਹੈ ਜਦੋਂ ਕਿ ਬਾਕੀ ਮੁਲਜ਼ਮਾਂ ਨਾਲ ਸਖ਼ਤੀ ਨਾਲ ਪੇਸ਼ ਆ ਰਹੀ ਹੈ। 

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement