ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਜਾਰੀ ਹੋਵੇਗਾ 8.2 ਕਰੋੜ ਰੁਪਏ ਦਾ ਮਾਣ ਭੱਤਾ : ਡਾ. ਬਲਜੀਤ ਕੌਰ
Published : Jun 27, 2023, 6:03 pm IST
Updated : Jun 27, 2023, 6:03 pm IST
SHARE ARTICLE
DR. BALJIT KAUR
DR. BALJIT KAUR

ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪਧਰ ਨੂੰ ਉੱਚਾ ਚੁਕਣ ਲਈ ਲਗਾਤਾਰ ਕੰਮ ਕਰ ਰਹੀ ਹੈ

 

ਚੰਡੀਗੜ੍ਹ: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਵੱਧ ਤੋਂ ਵੱਧ  ਲਾਭਪਾਤਰੀ ਕਵਰ ਕਰਨ  ਲਈ ਜਲਦ 8.2 ਕਰੋੜ ਰੁਪਏ ਦਾ ਮਾਣ ਭੱਤਾ ਜਾਰੀ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਵਲੋਂ ਕੀਤਾ ਗਿਆ| ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦਸਿਆ ਕਿ ਸਰਕਾਰ ਵਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਇਕ ਦਹਾਕੇ ’ਚ ਕਰੀਬ 70,000 ਭਾਰਤੀਆਂ ਨੇ ਸਰੰਡਰ ਕੀਤੇ ਅਪਣੇ ਪਾਸਪੋਰਟ 

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਰਕਾਰ ਸਾਲ 2023 ਤੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ ਨਵੀਆਂ ਹਦਾਇਤਾਂ ਅਨੁਸਾਰ 5000/- ਰੁਪਏ ਨੂੰ ਦੋ ਕਿਸ਼ਤਾਂ (3000+2000 ਰੁਪਏ) ਵਿਚ ਦੇ ਰਹੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਸਿਆ ਕਿ ਪੰਜਾਬ ਰਾਜ ਦੇ ਸਾਰੇ 27314 ਆਂਗਣਵਾੜੀ ਕੇਂਦਰਾਂ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਲਾਭਪਾਤਰੀਆਂ ਦੇ ਫਾਰਮ ਭਰਨ ਉਪਰੰਤ 5000/- ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: 30 ਮੁਲਕਾਂ ਵਿਚ ਰਿਲੀਜ਼ ਹੋਣ ਵਾਲੀ ਪਹਿਲੀ ਫ਼ਿਲਮ ਬਣੇਗੀ ‘ਕੈਰੀ ਆਨ ਜੱਟਾ 3’ 

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹੋਰ ਉਤਸ਼ਾਹਤ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ, ਪ੍ਰਤੀ ਲਾਭਪਾਤਰੀ ਆਂਗਣਵਾੜੀ ਵਰਕਰਾਂ ਨੂੰ 100/- ਰੁਪਏ ਅਤੇ ਆਂਗਣਵਾੜੀ ਹੈਲਪਰਾਂ  ਨੂੰ  ਪ੍ਰਤੀ ਲਾਭਪਾਤਰੀ 50/- ਰੁਪਏ ਦਾ ਮਾਣ ਭੱਤਾ ਦਿਤਾ ਜਾਂਦਾ ਹੈ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਕਰੀਬ 5,48,824 ਲਾਭਪਾਤਰੀਆਂ ਨੂੰ ਤਿੰਨ ਕਿਸ਼ਤਾਂ ਜਾਰੀ ਕਰ ਦਿਤੀਆਂ ਗਈਆਂ ਹਨ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਕਰੀਬ 8.2 ਕਰੋੜ ਰੁਪਏ ਦਾ ਮਾਣ ਭੱਤਾ ਵੰਡਿਆ ਜਾਵੇਗਾ।

ਇਹ ਵੀ ਪੜ੍ਹੋ: Fact Check: ਫਰਜ਼ੀ ਦਾਅਵੇ ਨਾਲ ਮੁੜ ਵਾਇਰਲ ਹੋ ਰਹੀ CM ਭਗਵੰਤ ਮਾਨ ਨਾਲ ਕਰਮਜੀਤ ਅਨਮੋਲ ਦੀ ਇੱਕ ਪੁਰਾਣੀ ਯਾਦ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਮਾਣਭੱਤੇ ਦੇ ਮਿਲਣ ਨਾਲ ਆਂਗਣਵਾੜੀ ਵਰਕਰ ਅਤੇ ਹੈਲਪਰ ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਹੋਰ ਵੀ ਉਤਸ਼ਾਹਤ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement