ਪੰਜਾਬ ਰੋਡਵੇਜ਼ ਤੇ ਪਨਬੱਸ ਦਾ ਪੰਜਾਬ ਭਰ ਵਿਚ ਚੱਕਾ ਜਾਮ, ਪੜ੍ਹੋ ਕੀ ਨੇ ਮੁਲਾਜ਼ਮਾਂ ਦੀਆਂ ਮੰਗਾਂ 
Published : Jun 27, 2023, 1:58 pm IST
Updated : Jun 27, 2023, 3:01 pm IST
SHARE ARTICLE
Punjab Roadways
Punjab Roadways

ਲੋਕਾਂ ਨੇ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਜਲਦ ਤੋਂ ਜਲਦ ਹੜਤਾਲ ਰੱਦ ਕਰਨ ਦੀ ਕੀਤੀ ਅਪੀਲ

 

ਚੰਡੀਗੜ੍ਹ (ਵੀਰਪਾਲ ਕੌਰ) - ਅੱਜ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵੱਲੋਂ ਪੰਜਾਬ ਭਰ ਵਿਚ ਚੱਕਾ ਜਾਮ ਕੀਤਾ ਗਿਆ ਹੈ। ਪੂਰੇ ਪੰਜਾਬ ਵਿਚ ਸਾਰੀਆਂ ਸਰਕਾਰੀ ਬੱਸਾਂ ਬੰਦ ਕੀਤੀਆਂ ਗਈਆਂ ਹਨ। ਕੱਚੇ ਮੁਲਾਜ਼ਮਾਂ ਨੇ ਅੱਜ ਤੇ ਕੱਲ੍ਹ 2 ਦਿਨ ਦੀ ਹੜਤਾਲ ਕੀਤੀ ਹੈ। ਇਸ ਹੜਤਾਲ ਨਾਲ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਸਕਦੀ ਹੈ। 

ਜਲੰਧਰ  - ਗੱਲ ਜਲੰਧਰ ਦੀ ਕੀਤੀ ਜਾਵੇ ਤਾਂ ਇੱਥੇ ਬੱਸ ਅੱਡੇ ਵਿਚ ਕਈ ਮਹਿਲਾਵਾਂ ਬੱਸ ਦੀ ਉਡੀਕ ਕਰਦੀਆਂ ਨਜ਼ਰ ਆਈਆਂ। ਜਦੋਂ ਉਹਨਾਂ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਅੱਜ ਸਾਰੀਆਂ ਹੀ ਸਰਕਾਰੀ ਬੱਸਾਂ ਬੰਦ ਹਨ ਤਾਂ ਕਰ ਕੇ ਲੋਕਾਂ ਨੂੰ ਬਹੁਤ ਪਰੇਸ਼ਾਨੀ ਆ ਰਹੀ ਹੈ। ਉਹਨਾਂ ਨੇ ਕਿਹਾ ਕਿ ਜ਼ਿਆਦਾ ਮਹਿਲਾਵਾਂ ਨੂੰ ਪਰੇਸਾਨੀ ਆ ਰਹੀ ਹੈ ਕਿਉਂਕਿ ਉਹਨਾਂ ਦਾ ਬੱਸ ਸਫ਼ਰ ਮੁਫ਼ਤ ਹੈ ਤੇ ਜ਼ਿਆਦਾਤਰ ਮਹਿਲਾਵਾਂ ਹੀ ਬੱਸਾਂ ਵਿਚ ਸਫ਼ਰ ਕਰਦੀਆਂ ਹਨ। ਮਹਿਲਾਵਾਂ ਨੇ ਸਰਕਾਰ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਜਲਦ ਤੋਂ ਜਲਦ ਹੜਤਾਲ ਨੂੰ ਰੱਦ ਕਰੇ। 

ਇਸ ਸਬੰਧੀ ਨਵਾਂ ਸ਼ਹਿਰ ਤੋਂ ਪੰਜਾਬ ਰੋਡਵੇਜ਼ ਦੇ ਸੈਕਟਰੀ ਨੇ ਕਿਹਾ ਕਿ ਜੋ ਮੰਗਾਂ ਪਿਛਲੀਆਂ ਸਰਕਾਰਾਂ ਨੇ ਮੰਨੀਆਂ ਹੋਈਆਂ ਹਨ ਉਹਨਾਂ ਨੂੰ ਹੁਣ ਵਾਲੀ ਸਰਕਾਰ ਮੰਨਣ ਤੋਂ ਮਨ੍ਹਾ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਜਦੋਂ ਪਹਿਲਾਂ ਸਕੱਤਰ ਨਾਲ ਮੀਟਿੰਗ ਹੋਈ ਸੀ ਉਸ ਸਮੇਂ ਉਹਨਾਂ ਨੇ ਕਿਹਾ ਕਿ ਉਹ ਮਹਿਕਮੇ ਵਿਚ ਨਵੇਂ ਹਨ ਤੇ ਉਹਨਾਂ ਨੂੰ ਕੁੱਝ ਸਮਾਂ ਚਾਹੀਦਾ ਹੈ ਪਰ ਹੁਣ ਕਾਫ਼ੀ ਸਮਾਂ ਹੋ ਗਿਆ ਹੈ ਅਜੇ ਤੱਕ ਉਹਨਾਂ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ। 

ਸੈਕਟਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਵਰਕਰਾਂ ਦੀ ਤਨਖ਼ਾਹ ’ਚ 2500 ਤੇ 30 ਫੀਸਦੀ ਵਾਧਾ ਤੇ 5 ਫੀਸਦੀ ਇੰਕਰੀਮੈਂਟ ਹਰ ਸਾਲ ਦਾ ਲਾਗੂ ਕਰਨਾ ਤੇ, ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਰੱਦ ਕਰਨਾ ਤੇ ਨਜ਼ਾਇਜ ਕੰਡੀਸ਼ਨ ਲਾਕੇ ਕੱਢੇ ਮੁਲਾਜਮਾਂ ਨੂੰ ਬਹਾਲ ਕਰਨਾ ਆਦਿ ਮੰਗਾਂ ਤੇ ਸਹਿਮਤੀ ਬਣੀ ਸੀ ਪਰ ਹੁਣ ਵਾਲੀ ਸਰਕਾਰ ਇਹ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ।  ਉਹਨਾਂ ਨੇ ਕਿਹਾ ਕਿ ਜੇ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਅੱਜ ਨਾ ਮੰਨੀਆਂ ਤਾਂ ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। 

ਤਰਨ ਤਾਰਨ - ਤਰਨ ਤਾਰਨ ਪੰਜਾਬ ਰੋਡਵੇਜ਼ /ਪਨਬਸ ਅਤੇ ਪੀ ਆਰ ਟੀ ਸੀ ਕਾਨਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਪੰਜਾਬ ਰੋਡਵੇਜ਼ /ਪਨਬਸ ਡਿਪੂ ਤਰਨ ਤਾਰਨ ਵਿੱਚ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂ  ਬਲਜੀਤ ਸਿੰਘ, ਸਤਨਾਮ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਵਿਚ ਜਥੇਬੰਦੀ ਦੀਆਂ ਵੱਖ-ਵੱਖ ਮੀਟਿੰਗਾਂ ਮਾਨਯੋਗ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ, ਚੀਫ ਸਕੱਤਰ ਪੰਜਾਬ, ਟਰਾਂਸਪੋਰਟ ਸਕੱਤਰ ਪੰਜਾਬ ਅਤੇ ਟਰਾਂਸਪੋਰਟ ਡਾਇਰੈਕਟਰ ਨਾਲ ਹੋਈਆ ,ਜਿਨ੍ਹਾਂ ਮੀਟਿੰਗਾਂ ਵਿਚ ਜਥੇਬੰਦੀ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਅਤੇ ਮਾਨਯੋਗ ਟਰਾਂਸਪੋਰਟ ਮੰਤਰੀ ਅਤੇ ਪ੍ਰਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆਂ ਨੇ ਮੰਨਿਆ ਅਤੇ ਇੱਕ ਮਹੀਨੇ 'ਚ ਸਾਰੀਆਂ ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ।

ਉਸ ਤੋਂ ਬਾਅਦ ਨਵੇਂ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਵਲੋਂ ਵੀ ਜਥੇਬੰਦੀ ਨੂੰ 15 ਦਿਨ ਵਿਚ ਮੰਗਾਂ ਨੂੰ ਲਾਗੂ ਕਰਨ ਦਾ ਵਿਸ਼ਵਾਸ ਦਿੱਤਾ ਗਿਆ ਸੀ , ਪਰ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਕੋਈ ਵੀ ਮੰਗ ਲਾਗੂ ਨਹੀਂ ਕੀਤੀ ਗਈ, ਇਸ ਦੇ ਰੋਸ ਵਜੋਂ ਪੰਜਾਬ ਭਰ ਵਿਚ ਬੱਸਾਂ ਦਾ ਚੱਕਾ ਜਾਮ ਕਰਕੇ ਰੋਸ਼ ਪ੍ਰਦਰਸ਼ਨ ਹੋ ਰਹੇ ਹਨ। ਉਹਨਾਂ ਕਿਹਾ ਕਿ ਅੱਜ ਫਿਰ ਉੱਚ ਅਧਿਕਾਰੀਆਂ ਵਲੋਂ ਚੰਡੀਗੜ੍ਹ ਵਿਚ ਮੀਟਿੰਗ ਬੁਲਾਈ ਗਈ ਹੈ ਜਿਸ ਵਿਚ ਉਮੀਦ ਹੈ ਕਿ ਮੰਨੀਆਂ ਹੋਈਆ ਮੰਗਾਂ ਜਿਨ੍ਹਾਂ ਵਿਚ 5% ਤਨਖ਼ਾਹ 'ਚ  ਵਾਧਾ, ਕਿਲੋਮੀਟਰ ਬੱਸਾਂ ਦਾ ਟੈਂਡਰ ਰੱਦ ਕਰਨ, ਬਲੈਕ ਲਿਸਟ ਕਰਮਚਾਰੀਆਂ ਨੂੰ ਬਹਾਲ ਕਰਨ, ਕੰਡੀਸ਼ਨਾਂ ਵਿਚ ਸੋਧ, ਘੱਟ ਤਨਖ਼ਾਹ ਵਾਲੇ ਕਰਮਚਾਰੀਆਂ ਦੀ ਤਨਖ਼ਾਹ ਬਰਾਬਰ ਕਰਨ ਨੂੰ ਲੈ ਕੇ ਹੋਰ ਮੰਗਾਂ, ਜੋ ਮੰਗੀਆਂ ਹੋਈਆਂ ਹਨ, ਜੇਕਰ ਅੱਜ ਦੀ ਮੀਟਿੰਗ ਵਿਚ ਲਾਗੂ ਨਹੀਂ ਕਰਦੇ ਤਾਂ ਜਥੇਬੰਦੀ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਗੱਲ ਬਰਨਾਲਾ ਦੀ ਕੀਤੀ ਜਾਵੇ ਤਾਂ ਇੱਥੇ ਅੱਜ ਪੀਆਰਟੀਸੀ ਦੇ 9 ਡਿਪੂਆਂ ਵਿਚ ਠੇਕਾ ਮੁਲਾਜ਼ਮ ਮੁਕੰਮਲ ਹੜਤਾਲ ’ਤੇ ਹਨ, ਜਦੋਂਕਿ ਇੱਕ ਰੈਗੂਲਰ ਮੁਲਾਜ਼ਮ ਬੱਸ ਚਲਾ ਰਿਹਾ ਹੈ। ਇਸ ਦੇ ਨਾਲ ਹੀ  ਪਨਬੱਸ ਅਤੇ ਹੋਰ ਸਰਕਾਰੀ ਬੱਸਾਂ ਦੇ ਡਿਪੂ ਪੂਰੀ ਤਰ੍ਹਾਂ ਬੰਦ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਪ੍ਰਦਰਸ਼ਨ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਹੈ। ਜਿਸ ਵਿਚ ਪਹਿਲੀ ਮੰਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਹੈ।

ਮੁਲਾਜ਼ਮ ਸਰਕਾਰ ਤੋਂ ਬਰਾਬਰ ਕੰਮ ਬਰਾਬਰ ਤਨਖ਼ਾਹ ਦੇਣ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਤਹਿਤ ਸਰਕਾਰੀ ਵਿਭਾਗਾਂ ਵਿਚ ਪ੍ਰਾਈਵੇਟ ਬੱਸਾਂ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦਾ ਉਹ ਸਖ਼ਤ ਵਿਰੋਧ ਕਰਦੇ ਹਨ। ਉਹਨਾਂ ਨੇ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਪੰਜਾਬ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦੀ ਗੱਲ ਕਰ ਰਹੇ ਹਨ, ਜਦਕਿ ਦੂਜੇ ਪਾਸੇ ਕਿਲੋਮੀਟਰ ਸਕੀਮ ਤਹਿਤ ਨਿੱਜੀਕਰਨ ਅਤੇ ਠੇਕੇਦਾਰੀ ਸਿਸਟਮ ਨੂੰ ਬਰਕਰਾਰ ਰੱਖ ਰਹੇ ਹਨ।

ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਕਿਲੋਮੀਟਰ ਸਕੀਮ ਦਾ ਟੈਂਡਰ ਤੁਰੰਤ ਰੱਦ ਕਰੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਓਵਰਲੋਡਿੰਗ ਵੀ ਇੱਕ ਵੱਡੀ ਸਮੱਸਿਆ ਹੈ। ਔਰਤਾਂ ਲਈ ਮੁਫ਼ਤ ਸਫ਼ਰ ਨੇ ਬੱਸਾਂ ਵਿਚ ਸਵਾਰੀਆਂ ਦੀ ਗਿਣਤੀ ਵਿਚ ਵਾਧਾ ਕੀਤਾ ਹੈ। ਇਸ ਕਾਰਨ ਕਈ ਵਾਰ ਕੰਡਕਟਰਾਂ ਨਾਲ ਔਰਤਾਂ ਦੀ ਲੜਾਈ ਵੀ ਹੋ ਜਾਂਦੀ ਹੈ ਤੇ ਸਾਰਾ ਕਸੂਰ ਕੰਡਕਟਰਾਂ ਦਾ ਨਿਕਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿੱਥੇ ਸਾਡੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ, ਉੱਥੇ ਮੁਲਾਜ਼ਮਾਂ ਨੂੰ ਠੇਕੇ ਦੀ ਪ੍ਰਥਾ ਤੋਂ ਬਾਹਰ ਕੱਢ ਕੇ ਰੈਗੂਲਰ ਕਰਨ ਦਾ ਆਪਣਾ ਵਾਅਦਾ ਵੀ ਪੂਰਾ ਕਰਨਾ ਚਾਹੀਦਾ ਹੈ। 

ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਪਨਬਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਨੇ ਟਰਾਂਸਪੋਰਟ ਮੰਤਰੀ ਨੂੰ ਪੱਤਰ ਲਿਖਿਆ ਹੈ ਜਿਸ ਵਿਚ ਉਹਨਾਂ ਨੇ ਕਿਹਾ ਕਿ ਉਹਨਾਂ ਦੀ ਯੂਨੀਅਨ ਵੱਲੋਂ ਬਾਕੀ ਹੋਰ ਯੂਨੀਅਨਾਂ ਜੋ ਕਿ ਅੱਜ ਹੜਤਾਲ ਕਰ ਰਹੀਆਂ ਹਨ ਉਹਨਾਂ ਵਿਚ ਕੋਈ ਸਮਰਥਨ ਨਹੀਂ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਦੀ ਯੂਨੀਅਨ ਦੇ ਸਾਰੇ ਵਰਕਰ ਡਿਊਟੀਆਂ ਕਰਨਗੇ ਅਤੇ ਡਿਪੂ ਵਿਚ ਹਾਜ਼ਰ ਰਹਿਣਗੇ, ਸਾਰੇ ਵਰਕਰ ਅਪਣੀ ਹਾਜ਼ਰੀ ਲਗਵਾਉਣਗੇ ਅਤੇ ਰੂਟਾਂ 'ਤੇ ਜਾਣ ਲਈ ਬੱਸਾਂ ਮੁਹੱਈਆ ਕਰਵਾਈਆਂ ਜਾਣ। 
 

file photo

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement