ਤਨਖਾਹ ਵਿਚ ਵਾਧੇ ਦੇ ਫ਼ੈਸਲੇ ਦਾ ਅਧਿਆਪਕਾਂ ਨੇ ਕੀਤਾ ਸਵਾਗਤ

By : KOMALJEET

Published : Jun 27, 2023, 9:02 pm IST
Updated : Jun 27, 2023, 9:02 pm IST
SHARE ARTICLE
CM Bhagwant Mann
CM Bhagwant Mann

ਲਗਭਗ 12700 ਅਧਿਆਪਕਾਂ ਨੂੰ ਮਿਲੇਗਾ ਤਨਖਾਹ ਵਾਧੇ ਦਾ ਲਾਭ

ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਇਸ ਇਤਿਹਾਸਕ ਫ਼ੈਸਲੇ ਲਈ ਕੀਤਾ ਧਨਵਾਦ

ਚੰਡੀਗੜ੍ਹ : ਅਧਿਆਪਕਾਂ ਦੇ ਇਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿਚ ਰੈਗੁਲਰ ਹੋਏ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਸੂਬਾ ਸਰਕਾਰ ਵੱਲੋਂ ਕੀਤੇ ਵਾਧੇ ਦੇ ਇਤਿਹਾਸਕ ਫ਼ੈਸਲੇ ਲਈ ਉਨ੍ਹਾਂ ਦਾ ਤਹਿ ਦਿਲੋਂ ਧਨਵਾਦ ਕੀਤਾ।

ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਅਧਿਆਪਕਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਫੋਕੀ ਬਿਆਨਬਾਜ਼ੀ ਤੋਂ ਸਿਵਾਏ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਕੁੱਝ ਨਹੀਂ ਕੀਤਾ। ਦੂਜੇ ਪਾਸੇ ਭਗਵੰਤ ਮਾਨ ਸਰਕਾਰ ਨੇ ਪਹਿਲਾਂ ਕੱਚੇ ਅਧਿਆਪਕਾਂ ਨੂੰ ਪੱਕਾ ਕਰ ਕੇ ਅਤੇ ਹੁਣ ਤਨਖ਼ਾਹ ਵਿੱਚ ਵਾਧਾ ਕਰ ਕੇ ਵੱਡਾ ਤੋਹਫ਼ਾ ਦਿਤਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਲਈ ਸਮੁੱਚਾ ਅਧਿਆਪਕ ਭਾਈਚਾਰਾ ਮੁੱਖ ਮੰਤਰੀ ਦਾ ਕਰਜ਼ਦਾਰ ਹੈ।

ਵਫ਼ਦ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਮਿਸਾਲੀ ਫੈਸਲੇ ਦਾ ਲਾਭ ਪੰਜਾਬ ਦੇ ਕਰੀਬ 12700 ਅਧਿਆਪਕਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਇਹ ਮਿਸਾਲੀ ਪਹਿਲਕਦਮੀ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਵਿਚ ਸਹਾਈ ਸਿੱਧ ਹੋਵੇਗੀ।

"ਅਸੀਂ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮਾਨ ਸਰਕਾਰ ਨੇ ਸਾਨੂੰ ਤਨਖਾਹ ਵਾਧੇ ਦਾ ਤੋਹਫ਼ਾ ਦਿਤਾ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਸਰਕਾਰ ਭਵਿੱਖ ਵਿਚ ਸਾਡੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇਗੀ।”- ਕੁਲਦੀਪ ਸਿੰਘ

"ਮੈਂ 2006 ਤੋਂ ਇਕ ਅਧਿਆਪਕ ਵਜੋਂ ਕੰਮ ਕਰ ਰਿਹਾ ਹਾਂ। ਪਹਿਲਾਂ ਸਾਨੂੰ ਸਿਰਫ 10,000 ਰੁਪਏ ਮਹੀਨਾ ਮਿਲਦਾ ਸੀ, ਜਿਸ ਨਾਲ ਸਾਡਾ ਘਰ ਚਲਾਉਣਾ ਮੁਸ਼ਕਲ ਸੀ। ਪਰ ਸਰਕਾਰ ਨੇ ਇਸ ਨੂੰ ਵਧਾ ਕੇ 22,000 ਰੁਪਏ ਕਰ ਦਿੱਤਾ ਹੈ। ਹੁਣ ਸਾਨੂੰ ਆਪਣਾ ਘਰ ਚਲਾਉਣ ਵਿਚ ਸੌਖ ਹੋਵੇਗੀ ਅਤੇ ਅਸੀਂ ਇੱਜ਼ਤ ਤੇ ਮਾਣ ਨਾਲ ਅਪਣੀ ਜ਼ਿੰਦਗੀ ਬਿਤਾ ਸਕਾਂਗੇ।" - ਮਨਿੰਦਰ ਰਾਣਾ

"ਪਿਛਲੀਆਂ ਸਰਕਾਰਾਂ ਨੇ ਸਾਨੂੰ ਸਾਡਾ ਹੱਕ ਨਹੀਂ ਦਿਤਾ। ਉਲਟਾ ਸਾਡੇ ਨਾਲ ਧੱਕਾ ਕੀਤਾ ਪਰ ਮਾਨ ਸਰਕਾਰ ਨੇ ਪੰਦਰਾਂ ਮਹੀਨਿਆਂ ਵਿਚ ਹੀ ਸਾਡੇ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰ ਦਿਤਾ ਹੈ। ਅਸੀਂ ਇਸ ਇਤਿਹਾਸਕ ਫ਼ੈਸਲੇ ਲਈ ਮਾਨ ਸਰਕਾਰ ਦਾ ਧਨਵਾਦ ਕਰਦੇ ਹਾਂ।" - ਅਜਮੇਰ ਸਿੰਘ ਔਲਖ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement