Bathinda News : ਬਠਿੰਡਾ ਪੁਲਿਸ ਨੇ ਕਰੀਬ 5.35 ਕਰੋੜ ਦੇ ਨਸ਼ੀਲੇ ਪਦਾਰਥਾਂ ਸਮੇਤ ਇੱਕ ਤਸਕਰ ਨੂੰ ਕੀਤਾ ਗ੍ਰਿਫਤਾਰ
Published : Jun 27, 2024, 10:05 pm IST
Updated : Jun 27, 2024, 10:05 pm IST
SHARE ARTICLE
drugs smuggler
drugs smuggler

24.10 ਲੱਖ ਨਸ਼ੀਲੇ ਕੈਪਸੂਲ-ਗੋਲੀਆਂ ਬਰਾਮਦ , 30 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Bathinda News : ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਅੱਜ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਜਿਸ ਦੇ ਚੱਲਦਿਆਂ ਇਕ ਗੋਦਾਮ 'ਤੇ ਛਾਪਾ ਮਾਰ ਕੇ 5 ਕਰੋੜ 35 ਲੱਖ ਰੁਪਏ ਦੀ ਕੀਮਤ ਦੇ 24 ਲੱਖ 10 ਹਜ਼ਾਰ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਬਰਾਮਦ ਕੀਤੀਆਂ ਹਨ।

ਇਸ ਤੋਂ ਇਲਾਵਾ 30 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਭਾਰੀ ਮਾਤਰਾ 'ਚ ਬਰਾਮਦ ਕੀਤੀਆਂ ਨਸ਼ੀਲੀਆਂ ਗੋਲੀਆਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਉਕਤ ਵਿਅਕਤੀ ਖਿਲਾਫ ਥਾਣਾ ਤਲਵੰਡੀ ਸਾਬੋ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਐਸਐਸਪੀ ਦੀਪਕ ਪਾਰਿਕ ਨੇ ਦੱਸਿਆ ਕਿ 20 ਜੂਨ ਨੂੰ ਥਾਣਾ ਤਲਵੰਡੀ ਸਾਬੋ ਦੀ ਪੁਲੀਸ ਨੇ ਮੁਲਜ਼ਮ ਜਸਵਿੰਦਰ ਸਿੰਘ, ਇੰਦਰਪ੍ਰੀਤ ਸਿੰਘ ਵਾਸੀ ਤਲਵੰਡੀ ਸਾਬੋ ਨੂੰ 37 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ’ਤੇ ਉਨ੍ਹਾਂ ਖੁਲਾਸਾ ਕੀਤਾ ਕਿ ਉਹ ਉਕਤ ਨਸ਼ੀਲੀਆਂ ਗੋਲੀਆਂ ਤਰਸੇਮ ਚੰਦ ਉਰਫ ਢਿੱਪਈ ਵਾਸੀ ਬੋਹੜਵਾਲਾ ਚੌਕ ਮੌੜ ਮੰਡੀ ਤੋਂ ਲਿਆਏ ਸਨ, ਜੋ ਕਿ ਬਠਿੰਡਾ ਜ਼ਿਲ੍ਹੇ ’ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਸਪਲਾਈ ਕਰਨ ਦਾ ਧੰਦਾ ਕਰਦਾ ਹੈ।

 ਪਹਿਲਾਂ ਹੀ ਦਰਜ ਹਨ 12 ਕੇਸ 

ਪੁਲਿਸ ਨੇ ਇਸ ਮਾਮਲੇ 'ਚ ਆਰੋਪੀ ਤਰਸੇਮ ਚੰਦ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ। ਇਸ ਦੀ ਨਿਸ਼ਾਨਦੇਹੀ 'ਤੇ ਉਸ ਦੇ ਗੋਦਾਮ 'ਚ  ਰੇਡ ਕਰਕੇ 20 ਲੱਖ 42 ਹਜ਼ਾਰ 470 ਨਸ਼ੀਲੇ ਕੈਪਸੂਲ, 3 ਲੱਖ 68 ਹਜ਼ਾਰ 250 ਨਸ਼ੀਲੀਆਂ ਗੋਲੀਆਂ, 3580 ਕਿੱਟਾਂ ਬਰਾਮਦ ਕੀਤੀਆਂ ਹਨ। ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਦੀ ਬਾਜ਼ਾਰੀ ਕੀਮਤ 5 ਕਰੋੜ 35 ਲੱਖ ਰੁਪਏ ਦੱਸੀ ਜਾਂਦੀ ਹੈ। ਇਸ ਤੋਂ ਇਲਾਵਾ 30 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।

ਐਸਐਸਪੀ ਪਾਰਿਕ ਨੇ ਦੱਸਿਆ ਕਿ ਮੁਲਜ਼ਮ ਤਰਸੇਮ ਚੰਦ ਤਲਵੰਡੀ ਸਾਬੋ, ਰਾਮਾਂ ਮੰਡੀ ਅਤੇ ਮੌੜ ਮੰਡੀ ਦੇ ਇਲਾਕਿਆਂ ਵਿੱਚ ਉਕਤ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਕਰਦਾ ਹੈ। ਇਸ ਤੋਂ ਪਹਿਲਾਂ ਵੀ ਮੁਲਜ਼ਮ ਖ਼ਿਲਾਫ਼ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ 12 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ।

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement