ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ : CM ਭਗਵੰਤ ਮਾਨ
Published : Jun 27, 2024, 9:30 pm IST
Updated : Jun 27, 2024, 9:30 pm IST
SHARE ARTICLE
CM Bhagwant Mann
CM Bhagwant Mann

''ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਆਪਣੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ ਚੋਣ ਪ੍ਰਚਾਰ ਕਰਨਗੇ ਸੁਖਬੀਰ ਬਾਦਲ''

Punjab News : ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਉਤੇ ਵਿਅੰਗ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਅਕਾਲੀ ਦਲ ਦਾ ਸੁਪਰੀਮੋ ਸੁਖਬੀਰ ਸਿੰਘ ਬਾਦਲ ਆਪਣੀ ਹੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ਼ ਚੋਣ ਪ੍ਰਚਾਰ ਕਰੇਗਾ।

ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਇਸ ਵੇਲੇ ਸੰਕਟ ਵਿੱਚ ਬੁਰੀ ਤਰ੍ਹਾਂ ਗ੍ਰਸਿਆ ਹੋਇਆ ਹੈ ਕਿਉਂਕਿ ਅਕਾਲੀ ਲੀਡਰ ਚੌਧਰ ਚਮਕਾਉਣ ਲਈ ਆਪਸ ਵਿੱਚ ਕਾਟੋ-ਕਲੇਸ਼ ’ਚ ਉਲਝੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦੀ ਨਾ ਤਾਂ ਕੋਈ ਵਿਚਾਰਧਾਰਾ ਹੈ ਅਤੇ ਨਾ ਹੀ ਚੌਧਰ ਦੇ ਭੁੱਖੇ ਲੀਡਰਾਂ ਦਾ ਕੋਈ ਸਟੈਂਡ ਹੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਕਾਲੀ ਲੀਡਰ ਨਿਰਲੱਜ ਹੋ ਕੇ ਸਿਰਫ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਕੰਮ ਕਰ ਰਹੇ ਹਨ ਜਦਕਿ ਇਨ੍ਹਾਂ ਨੂੰ ਪੰਜਾਬ ਤੇ ਪੰਜਾਬੀਆਂ ਦੀਆਂ ਦੁੱਖ-ਤਕਲੀਫਾਂ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਪਾਰਟੀ ਪ੍ਰਧਾਨ ਅਕਾਲੀ ਦਲ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਚੋਣ ਨਿਸ਼ਾਨ ਕਿਸੇ ਹੋਰ ਉਮੀਦਵਾਰ ਕੋਲ ਹੈ ਜਦਕਿ ਸੁਖਬੀਰ ਸਿੰਘ ਬਾਦਲ ਕਿਸੇ ਹੋਰ ਉਮੀਦਵਾਰ ਲਈ ਚੋਣ ਪ੍ਰਚਾਰ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਸੂਬੇ ਦੇ ਲੋਕਾਂ ਦਾ ਘਾਣ ਕਰ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਕੀਤੇ ਗਏ ਗੁਨਾਹਾਂ ਲਈ ਮੁਆਫ਼ ਨਹੀਂ ਕਰਨਗੇ ਅਤੇ ਇਨ੍ਹਾਂ ਨੂੰ ਚੋਣਾਂ ਵਿੱਚ ਢੁੱਕਵਾਂ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਬਾਹਰ ਦਾ ਰਸਤਾ ਵਿਖਾਉਣਗੇ ਕਿਉਂਕਿ ਇਨ੍ਹਾਂ ਲੋਕਾਂ ਨੇ ਆਪਣੇ ਘਟੀਆ ਦਰਜੇ ਦੇ ਪ੍ਰਚਾਰ ਤੋਂ ਬਾਜ਼ ਨਹੀਂ ਆਉਣਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਹਿੱਤਾਂ ਨੂੰ ਪਹਿਲ ਦਿੰਦਿਆਂ ਹਮੇਸ਼ਾ ਸੂਬੇ ਦੇ ਲੋਕਾਂ ਨਾਲ ਦਗਾ ਕਮਾਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement