PSPCL ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ : ਹਰਭਜਨ ਸਿੰਘ ਈ.ਟੀ.ਓ
Published : Jun 27, 2024, 7:21 pm IST
Updated : Jun 27, 2024, 7:21 pm IST
SHARE ARTICLE
  Harbhajan Singh ETO
Harbhajan Singh ETO

ਇਸ ਤੋਂ ਪਹਿਲਾਂ ਪੰਜਾਬ ਨੇ 19 ਜੂਨ 2024 ਨੂੰ 15933 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਪੀਕ ਮੰਗ ਵੀ ਪੂਰੀ ਕੀਤੀ ਸੀ

Punjab News : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਨੇ 26 ਜੂਨ 2024 ਨੂੰ ਇੱਕ ਦਿਨ ਵਿੱਚ 3563 ਲੱਖ ਯੂਨਿਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਪੂਰੀ ਕੀਤੀ ਹੈ, ਜਦੋਂ ਕਿ ਪਿਛਲੀ ਸਭ ਤੋਂ ਵੱਧ ਮੰਗ 09 ਸਤੰਬਰ 2023 ਨੂੰ 3427 ਲੱਖ ਯੂਨਿਟ ਸੀ।

ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਨੇ 19 ਜੂਨ 2024 ਨੂੰ 15933 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਪੀਕ ਮੰਗ ਵੀ ਪੂਰੀ ਕੀਤੀ ਸੀ, ਜਦੋਂ ਕਿ ਪਿਛਲੇ ਸਾਲ 23 ਜੂਨ 2023 ਨੂੰ 15325 ਮੈਗਾਵਾਟ ਦੀ ਪੀਕ ਮੰਗ ਦਰਜ ਕੀਤੀ ਗਈ ਸੀ।

ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਅਤੇ ਪੰਜਾਬ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਜੂਨ 2024 ਦੇ ਮਹੀਨੇ ਵਿੱਚ 28 ਫੀਸਦੀ ਵੱਧ ਬਿਜਲੀ ਦੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ (26 ਜੂਨ, 2024 ਤੱਕ 7464 ਮਿਲੀਅਨ ਯੂਨਿਟ ਬਨਾਮ 26 ਜੂਨ, 2023 ਤੱਕ 5853 ਮਿਲੀਅਨ ਯੂਨਿਟ)। ਉਨ੍ਹਾਂ ਇਹ ਵੀ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਮਈ 2024 ਦੇ ਮਹੀਨੇ ਦੌਰਾਨ 7231 ਮਿਲੀਅਨ ਯੂਨਿਟ ਦੀ ਸਪਲਾਈ ਕੀਤੀ ਜੋ ਕਿ ਮਈ 2023 ਦੌਰਾਨ ਸਪਲਾਈ ਕੀਤੇ 5270 ਮਿਲੀਅਨ ਯੂਨਿਟ ਤੋਂ 37 ਫੀਸਦੀ ਵੱਧ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ 'ਤੇ ਕੋਈ ਬਿਜਲੀ ਕੱਟ ਲਗਾਏ ਬਿਨਾਂ ਬਿਜਲੀ ਦੀ ਹੁਣ ਤੱਕ ਦੀ ਸਭ ਤੋਂ ਵੱਧ ਮੰਗ ਪੂਰੀ ਕੀਤੀ ਹੈ ਅਤੇ ਰਾਜ ਵਿੱਚ ਖੇਤੀਬਾੜੀ ਖਪਤਕਾਰਾਂ ਨੂੰ ਵੱਧ ਤੋਂ ਵੱਧ ਏ.ਪੀ. ਸਪਲਾਈ ਦਿੱਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement