Bathinda News : ਬਠਿੰਡਾ ’ਚ ਪੁਲਿਸ ਨੇ ਗੋਲਡੀ ਬਰਾੜ ਗਿਰੋਹ ਦੇ ਤਿੰਨ ਮੈਂਬਰ ਕਾਰ ਤੇ ਹਥਿਆਰਾਂ ਸਮੇਤ ਕੀਤੇ ਕਾਬੂ

By : BALJINDERK

Published : Jun 27, 2024, 1:30 pm IST
Updated : Jun 27, 2024, 3:18 pm IST
SHARE ARTICLE
ਪੁਲਿਸ ਵਲੋਂ ਫੜੇ ਗਏ ਗੋਲਡੀ ਬਰਾੜ ਗਿਰੋਹ ਦੇ ਮੈਂਬਰ
ਪੁਲਿਸ ਵਲੋਂ ਫੜੇ ਗਏ ਗੋਲਡੀ ਬਰਾੜ ਗਿਰੋਹ ਦੇ ਮੈਂਬਰ

Bathinda News : ਨਾਕਾਬੰਦੀ ਕਰਕੇ ਕਾਰ ਸਵਾਰਾਂ ਦੀ ਕੀਤੀ ਗਈ ਸੀ ਚੈਕਿੰਗ,2 ਮੁਲਜ਼ਮਾਂ ਦੀ ਭਾਲ ’ਚ ਜੁਟੀ ਪੁਲਿਸ

Bathinda News : ਬਠਿੰਡਾ ਦੀ ਸੀਆਈਏ 2 ਦੀ ਪੁਲਿਸ ਨੇ ਮੋਡ ਇਲਾਕੇ ਤੋਂ ਗੋਲਡੀ ਬਰਾੜ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਇੱਕ ਕਾਰ ਅਤੇ ਤਿੰਨ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਜਦੋਂਕਿ ਪੁਲਿਸ ਵੱਲੋਂ ਫੜੇ ਗਏ ਤਿੰਨਾਂ ਮੁਲਜ਼ਮਾਂ ਦੇ ਬਾਕੀ ਦੋ ਸਾਥੀਆਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। 
ਫ਼ਿਲਹਾਲ ਪੁਲਿਸ ਨੇ ਕਾਬੂ ਕੀਤੇ ਤਿੰਨਾਂ ਮੁਲਜ਼ਮਾਂ ਕਰਨਦੀਪ ਸਿੰਘ ਉਰਫ਼ ਕੰਨੂ ਮੌੜ ਮੰਡੀ, ਰਘਵੀਰ ਸਿੰਘ, ਕੁਲਵਿੰਦਰ ਸਿੰਘ ਵਾਸੀ ਕੋਟਸ਼ਮੀਰ, ਮਨਿੰਦਰ ਸਿੰਘ ਵਾਸੀ ਤਲਵੰਡੀ ਸਾਬੋ ਅਤੇ ਗੁਰਪ੍ਰੀਤ ਸਿੰਘ ਵਾਸੀ ਭੀਖੀ ਜ਼ਿਲ੍ਹਾ ਮਾਨਸਾ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਜਾਣਕਾਰੀ ਦਿੰਦਿਆਂ ਸੂਤਰਾਂ ਨੇ ਦੱਸਿਆ ਕਿ ਸੀ.ਆਈ.ਏ.2 ਦੀ ਪੁਲਿਸ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੌੜ ਮੰਡੀ ਇਲਾਕੇ 'ਚ ਕੁਝ ਨੌਜਵਾਨ ਹਥਿਆਰਾਂ ਸਮੇਤ ਇਕ ਕਾਰ 'ਚ ਘੁੰਮ ਰਹੇ ਹਨ। ਜਿਸ ਦੇ ਚੱਲਦਿਆਂ ਉਕਤ ਸੂਚਨਾ ਦੇ ਆਧਾਰ 'ਤੇ ਥਾਣਾ ਮੌੜ ਦੀ ਪੁਲਿਸ ਨੇ ਨਾਕਾਬੰਦੀ ਕਰਕੇ ਕਾਰ ਸਵਾਰਾਂ ਨੂੰ ਚੈਕਿੰਗ ਲਈ ਰੋਕਿਆ ਤਾਂ ਕਾਰ ਸਵਾਰਾਂ ਕਰਨਦੀਪ ਸਿੰਘ ਉਰਫ਼ ਕਨੂੰ, ਰਘਵੀਰ ਸਿੰਘ, ਕੁਲਵਿੰਦਰ ਸਿੰਘ ਕੋਲੋਂ ਤਿੰਨ 30 ਬੋਰ ਦੇ ਹਥਿਆਰ ਬਰਾਮਦ ਹੋਏ। ਪੁਲਿਸ ਟੀਮ ਨੇ ਜਦੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਤਾਂ ਮੁਲਜ਼ਮਾਂ ਨੇ ਆਪਣੇ 2 ਹੋਰ ਸਾਥੀਆਂ ਮਨਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਨਾਂ ਉਜਾਗਰ ਕੀਤੇ ਜਿਸ ਤੋਂ ਬਾਅਦ ਪੁਲਿਸ ਨੇ ਮੌੜ ਥਾਣੇ ’ਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਨੇ ਦੱਸਿਆ ਕਿ ਫੜੇ ਗਏ ਤਿੰਨ ਮੁਲਜ਼ਮ ਅਤੇ ਦੋ ਹੋਰ ਮੁਲਜ਼ਮ ਜਿਨ੍ਹਾਂ ਦੀ ਗ੍ਰਿਫ਼ਤਾਰੀ ਬਾਕੀ ਹੈ, ਇਹ 5 ਮੁਲਜ਼ਮ ਗੋਲਡੀ ਬਰਾੜ ਗਿਰੋਹ ਨਾਲ ਸਬੰਧਤ ਹਨ।

(For more news apart from   police arrested three members of the Goldi Brar gang along with their car and weapons In Bathinda News in Punjabi, stay tuned to Rozana Spokesman)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement