Punjab Weather Update News: ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਠੰਢੀਆਂ ਹਵਾਵਾਂ ਚੱਲਣ ਨਾਲ ਪਿਆ ਭਾਰੀ ਮੀਂਹ
Published : Jun 27, 2024, 7:34 am IST
Updated : Jun 27, 2024, 7:57 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update News: ਕਈ ਇਲਾਕਿਆਂ ਵਿਚ ਮੀਂਹ ਪੈਣ ਨਾਲ ਮੌਸਮ ਠੰਢਾ ਹੋ ਗਿਆ

Punjab Weather Update News in punjabi : ਪੰਜਾਬ ਦੇ ਪੂਰਬੀ ਮਾਲਵਾ ਖੇਤਰ 'ਚ ਬੁੱਧਵਾਰ ਸ਼ਾਮ ਨੂੰ ਤੇਜ਼ ਹਵਾਵਾਂ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਨੇ ਮੌਸਮ 'ਚ ਬਦਲਾਅ ਲਿਆ ਦਿੱਤਾ। ਅੱਜ ਸਵੇਰੇ 5 ਵਜੇ ਮੌਸਮ ਵਿਭਾਗ ਨੇ ਅੱਜ ਭਾਵ ਵੀਰਵਾਰ ਸਵੇਰੇ 9 ਵਜੇ ਤੱਕ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Lal Krishna Advani News: ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਅਚਾਨਕ ਵਿਗਾੜੀ ਸਿਹਤ, AIIMS 'ਚ ਭਰਤੀ

ਸੰਗਰੂਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਤਰਨਤਾਰਨ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਪ੍ਰੀ-ਮੌਨਸੂਨ ਕਾਰਨ ਸੂਬੇ ਦੇ ਔਸਤ ਤਾਪਮਾਨ ਵਿੱਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਿਮਾਚਲ ਅਤੇ ਹਰਿਆਣਾ 'ਚ ਮੀਂਹ ਤੋਂ ਬਾਅਦ ਪੰਜਾਬ 'ਚ ਪ੍ਰੈਸ਼ਰ ਬਿਲਡਿੰਗ ਕਾਰਨ ਨਮੀ ਵਾਲੇ ਹਾਲਾਤ ਪੈਦਾ ਹੋਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਬੀਤੀ ਸ਼ਾਮ 42.3 ਡਿਗਰੀ ਤਾਪਮਾਨ ਨਾਲ ਅੰਮ੍ਰਿਤਸਰ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ।ਇਸ ਤੋਂ ਇਲਾਵਾ ਜਿੱਥੇ ਹੁਣ ਤੱਕ ਪੰਜਾਬ 'ਚ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਸੀ, ਉੱਥੇ ਹੀ ਅੱਜ ਸੂਬੇ 'ਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 9 ਜ਼ਿਲ੍ਹਿਆਂ ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਾਲੇਰਕੋਟਲਾ, ਲੁਧਿਆਣਾ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 28 ਜੂਨ ਨੂੰ ਅਤੇ ਪੂਰੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 29-30 ਜੂਨ ਨੂੰ ਬਾਰਿਸ਼ ਹੋਣ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਰਾਹਤ ਮਿਲੇਗੀ ਪਰ ਹੁਣ ਧੁੱਪ ਦੇ ਨਾਲ ਹੁੰਮਸ ਪਰੇਸ਼ਾਨ ਕਰੇਗੀ। ਅਗਲੇ 3-4 ਦਿਨਾਂ ਦੌਰਾਨ ਉੱਤਰੀ ਅਰਬ ਸਾਗਰ, ਗੁਜਰਾਤ, ਮੱਧ ਪ੍ਰਦੇਸ਼ ਦੇ ਬਾਕੀ ਹਿੱਸਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹੋਣ ਦੀ ਸੰਭਾਵਨਾ ਹੈ। ਜਿਸ ਵਿੱਚ ਰਾਜਸਥਾਨ, ਛੱਤੀਸਗੜ੍ਹ, ਪੱਛਮੀ ਬੰਗਾਲ ਦੇ ਬਾਕੀ ਹਿੱਸੇ, ਝਾਰਖੰਡ ਅਤੇ ਬਿਹਾਰ, ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹੋਰ ਹਿੱਸੇ, ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹੋਰ ਹਿੱਸੇ, ਉੱਤਰਾਖੰਡ ਦੇ ਕੁਝ ਹਿੱਸੇ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਪੰਜਾਬ ਦੇ ਉੱਤਰੀ ਹਿੱਸੇ ਸ਼ਾਮਲ ਹਨ ਅਤੇ ਹਰਿਆਣਾ ਦੇ ਉੱਤਰੀ ਹਿੱਸੇ ਵਿੱਚ ਅੱਗੇ ਵਧਣ ਲਈ ਹਾਲਾਤ ਪੂਰੀ ਤਰ੍ਹਾਂ ਅਨੁਕੂਲ ਹਨ।

(For more news apart from Punjab Weather Update News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM

ਮਹਿਲਾ ਅਧਿਆਪਕਾ ਨੇ ਜੜ 'ਤਾ ਪ੍ਰਿੰਸੀਪਲ ਦੇ ਥੱ.ਪੜ, ਮੌਕੇ ਤੇ ਪੈ ਗਿਆ ਭੜਥੂ ! CCTV ਆਈ ਬਾਹਰ

16 Jul 2025 4:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM
Advertisement