ਲੁਧਿਆਣਾ ਦੇ ਪਿੰਡ ਅੱਬੂਵਾਲ ਨਾਲ ਸਬੰਧਤ ਸੀ ਮ੍ਰਿਤਕ
Punjabi Died in Canada News: ਕੈਨੇਡਾ ਵਿਚ ਇਕ ਹਫ਼ਤੇ ਤੋਂ ਲਾਪਤਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਦਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਨਿਆਗਰਾ ਫਾਲਜ਼ ਤੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅੱਬੂਵਾਲ ਦਾ 22 ਸਾਲਾ ਨੌਜਵਾਨ ਚਰਨਦੀਪ ਸਿੰਘ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਪਿਛਲੇ ਇਕ ਤੋਂ ਲਾਪਤਾ ਸੀ। ਕਿਸਾਨ ਜੋਰਾ ਸਿੰਘ ਦਾ ਪੁੱਤਰ ਕਰੀਬ 10 ਮਹੀਨੇ ਪਹਿਲਾਂ ਪੜ੍ਹਨ ਲਈ ਕੈਨੇਡਾ ਗਿਆ ਸੀ।
ਦਸਿਆ ਜਾ ਰਿਹਾ ਹੈ ਕਿ ਬੀਤੇ ਵੀਰਵਾਰ ਚਰਨਦੀਪ ਸਿੰਘ ਸਵੇਰੇ ਅਪਣੇ ਦੋਸਤਾਂ ਨੂੰ ਨਿਆਗਰਾ ਫਾਲ ਨੇੜੇ ਕੰਮ ਉਪਰ ਜਾਣ ਬਾਰੇ ਕਹਿ ਕੇ ਗਿਆ, ਪਰ ਵਾਪਸ ਨਹੀਂ ਆਇਆ। ਇਸ ਮਗਰੋਂ ਚਰਨਦੀਪ ਸਿੰਘ ਦੇ ਦੋਸਤਾਂ ਨੇ ਕੈਨੇਡਾ ਪੁਲਿਸ ਕੋਲ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਇਸ ਮਗਰੋਂ ਮਾਪਿਆਂ ਨੂੰ ਉਸ ਦੇ ਦੋਸਤਾਂ ਤੋਂ ਇਸ ਬਾਰੇ ਜਾਣਕਾਰੀ ਮਿਲੀ।
(For more Punjabi news apart from Punjabi Died in Canada News, stay tuned to Rozana Spokesman)