Ludhiana News: ਨੀਲੇ ਡਰੰਮ ’ਚੋਂ ਲਾਸ਼ ਮਿਲਣ ਦਾ ਮਾਮਲਾ, ਪੁਲਿਸ ਨੇ ਮੁਲਜ਼ਮ ਕੀਤੇ ਕਾਬੂ 
Published : Jun 27, 2025, 4:37 pm IST
Updated : Jun 27, 2025, 4:37 pm IST
SHARE ARTICLE
Ludhiana News
Ludhiana News

 ਮਾਮੂਲੀ ਤਕਰਾਰ ਮਗਰੋਂ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਸੀ ਕਤਲ

Ludhiana News ਬੀਤੇ ਦਿਨ ਲੁਧਿਆਣਾ ਜ਼ਿਲ੍ਹੇ ਦੇ ਸ਼ੇਰਪੁਰ ਇਲਾਕੇ ਵਿੱਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਨੀਲੇ ਰੰਗ ਦੇ ਡਰੰਮ ’ਚੋਂ ਮਿਲੀ ਸੀ। 

ਚਸ਼ਮਦੀਦਾਂ ਅਨੁਸਾਰ ਲਾਸ਼ ਦੇ ਦੋਵੇਂ ਹੱਥ ਅਤੇ ਲੱਤਾਂ ਰੱਸੀ ਨਾਲ ਬੰਨ੍ਹੀਆਂ ਹੋਈਆਂ ਸਨ, ਜਿਨ੍ਹਾਂ ਨੂੰ ਚਾਦਰ ਵਿੱਚ ਲਪੇਟ ਕੇ ਪਲਾਸਟਿਕ ਦੇ ਲਿਫ਼ਾਫ਼ੇ ਵਿੱਚ ਪਾ ਕੇ ਨੀਲੇ ਰੰਗ ਦੇ ਡਰੰਮ ਵਿੱਚ ਸੁੱਟ ਦਿੱਤਾ ਗਿਆ ਸੀ। 

ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਲਾਸ਼ ਵਿਚੋਂ ਬਦਬੂ ਆਉਣੀ ਸ਼ੁਰੂ ਹੋ ਗਈ। ਇਸ ਮਗਰੋਂ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਇਲਾਕੇ ਵਿਚ ਲੱਗੇ ਕੈਮਰਿਆਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ। ਪੁਲਿਸ ਡਰੰਮ ਵੇਚਣ ਵਾਲਿਆਂ ਤੋਂ ਪੁੱਛਗਿੱਛ ਵੀ ਕਰਦੀ ਰਹੀ। ਪੁਲਿਸ ਨੇ ਆਖ਼ਰਕਾਰ ਇਸ ਕਤਲ ਕਾਂਡ ’ਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਨੀਲੇ ਡਰੰਮ ’ਚ ਲਾਸ਼ ਮਿਲਣ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਸੀ, ਕਿਉਂਕਿ ਲਗਭਗ 1 ਸਾਲ ਪਹਿਲਾਂ ਵੀ ਇਸੇ ਇਲਾਕੇ ਤੋਂ ਇਕ ਸੂਟਕੇਸ ’ਚੋਂ ਲਾਸ਼ ਦੇ ਟੁਕੜੇ ਮਿਲੇ ਸਨ। 

ਪੁਲਿਸ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਸਬੰਧੀ ਦੱਸਿਆ ਕਿ ਮ੍ਰਿਤਕ ਦਾ ਨਾਮ ਮਨੋਜ ਕੁਮਾਰ ਸੀ। ਇਸ ਮਾਮਲੇ ਵਿਚ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਦੇ ਨਾਮ-ਸਾਗੂ ਪ੍ਰਸਾਦ, ਊਸ਼ਾ ਦੇਵੀ, ਸੀਡੂ ਕੁਮਾਰ, ਜੈ ਵੀਰ ਅਤੇ ਵਿਸ਼ਾਲ ਕੁਮਾਰ ਹਨ। 

ਉਨ੍ਹਾਂ ਦੱਸਿਆ ਕਿ ਇਹ ਸਾਰੇ ਪ੍ਰਵਾਸੀ ਹਨ ਅਤੇ ਲੁਧਿਆਣਾ ਵਿੱਚ ਦਿਹਾੜੀ ਦਾ ਕੰਮ ਕਰਦੇ ਹਨ। ਮਨੋਜ ਕੁਮਾਰ ਹਰ ਰੋਜ਼ ਮੁਲਜ਼ਮਾਂ ਨਾਲ ਬੈਠ ਕੇ ਸ਼ਰਾਬ ਪੀਂਦਾ ਸੀ ਤੇ ਇਸ ਦੌਰਾਨ ਇਨ੍ਹਾਂ ਵਿਚਕਾਰ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਈ। 

ਲੜਾਈ ਝਗੜੇ ਦੌਰਾਨ ਮੁਲਜ਼ਮਾਂ ਨੇ ਮਨੋਜ ਕੁਮਾਰ ਉੱਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਮਨੋਜ ਕੁਮਾਰ ਬੇਹੋਸ਼ ਹੋ ਗਿਆ। ਕਤਲ ਤੋਂ ਅਗਲੇ ਦਿਨ ਇਨ੍ਹਾਂ ਨੇ ਲਾਸ਼ ਨੂੰ ਲਿਫ਼ਾਫ਼ੇ ਵਿਚ ਪਾ ਕੇ ਨੀਲੇ ਡਰੰਮ ਵਿਚ ਪਾ ਲਈ ਅਤੇ ਈ-ਰਿਕਸ਼ਾ ਵਿਚ ਰੱਖ ਕੇ ਡਰੰਮ ਨੂੰ ਸ਼ੇਰਪੁਰ ’ਚ ਕੂੜੇ ਦੇ ਢੇਰ ਉੱਤੇ ਸੁੱਟ ਦਿੱਤਾ। 
ਪੁਲਿਸ ਨੇ ਜਦੋਂ ਇਲਾਕੇ ਵਿਚ ਸੀਸੀਟੀਵੀ ਕੈਮਰੇ ਖੰਗਾਲੇ ਤਾਂ ਈ-ਰਿਕਸ਼ਾ ਚਲਾਉਣ ਵਾਲੇ ਰੋਹਿਤ ਕੁਮਾਰ ਦੀ ਪਛਾਣ ਕੀਤੀ ਗਈ । ਉਸ ਦੇ ਬਿਆਨਾਂ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। 
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement