ਜਲੰਧਰ ’ਚ ਏਐਸਆਈ ਦੇ ਪੁੱਤਰ ਨੂੰ ਮਾਰੀ ਗੋਲੀ, ਹਸਪਤਾਲ ’ਚ ਦਾਖ਼ਲ

By : PARKASH

Published : Jun 27, 2025, 11:59 am IST
Updated : Jun 27, 2025, 11:59 am IST
SHARE ARTICLE
ASI's son shot dead in Jalandhar, admitted to hospital
ASI's son shot dead in Jalandhar, admitted to hospital

ਆਦਮਪੁਰ ਪੁਲਿਸ ਨੇ ਮਾਮਲਾ ਕੀਤਾ ਦਰਜ, ਮੁਲਜ਼ਮਾਂ ਦੀ ਭਾਲ ਜਾਰੀ

 

ASI's son shot dead in Jalandhar, admitted to hospital : ਜਲੰਧਰ ਦੇ ਆਦਮਪੁਰ ਨੇੜੇ ਪਿੰਡ ਡਰੋਲੀ ਕਲਾਂ ਵਿੱਚ ਮਾਮੂਲੀ ਝਗੜੇ ਤੋਂ ਬਾਅਦ ਇੱਕ ਵਿਅਕਤੀ ਨੇ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਵਿੱਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਦੀ ਪਛਾਣ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ। ਦੇਰ ਸ਼ਾਮ ਵਾਪਰੀ ਇਸ ਘਟਨਾ ਤੋਂ ਬਾਅਦ ਆਦਮਪੁਰ ਥਾਣੇ ਦੀ ਪੁਲਿਸ ਜਾਂਚ ਲਈ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਮਾਮਲੇ ਵਿੱਚ ਐਫ਼ਆਈਆਰ ਦਰਜ ਕਰ ਲਈ ਹੈ। ਫਿਲਹਾਲ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਜਾਵੇਗਾ।

ਪੀੜਤ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕੱਲ੍ਹ ਸ਼ਾਮ 6 ਵਜੇ ਗੁਰਦੁਆਰੇ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਬਾਈਕ ’ਤੇ ਸਵਾਰ ਦਵਿੰਦਰ ਸਿੰਘ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਉਸਨੂੰ ਘੇਰ ਲਿਆ ਅਤੇ ਗਾਲ੍ਹਾਂ ਕੱਢਣ ਲੱਗ ਪਿਆ। ਹਮਲਾਵਰ ਨੇ ਕਿਹਾ ਕਿ ਉਹ ਉਸ ਦੇ ਪਿਤਾ ਨੂੰ ਗੋਲੀ ਮਾਰ ਦੇਵੇਗਾ ਅਤੇ ਉਸਨੂੰ ਜ਼ਿੰਦਾ ਨਹੀਂ ਛੱਡੇਗਾ। ਇਸ ਤੋਂ ਬਾਅਦ ਉਨ੍ਹਾਂ ਨੇ ਉਸਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਜਦੋਂ ਉਸਨੇ ਆਪਣੀ ਜਾਨ ਬਚਾਉਣ ਲਈ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲੀ ਚਲਾ ਦਿੱਤੀ ਜੋ ਉਸਦੀ ਖੱਬੀ ਲੱਤ ਵਿੱਚ ਲੱਗੀ। ਜਦੋਂ ਲੋਕਾਂ ਨੇ ਰੌਲਾ ਪਾਇਆ ਤਾਂ ਹਮਲਾਵਰ ਆਪਣੇ ਦੋ ਸਾਥੀਆਂ ਸਮੇਤ ਮੌਕੇ ਤੋਂ ਭੱਜ ਗਿਆ। ਜ਼ਖ਼ਮੀ ਹਰਮਨਪ੍ਰੀਤ ਸਿੰਘ ਨੂੰ ਉਸਦੇ ਦੋਸਤਾਂ ਅਤੇ ਸਥਾਨਕ ਲੋਕਾਂ ਨੇ ਆਦਮਪੁਰ ਸਿਵਲ ਹਸਪਤਾਲ ਪਹੁੰਚਾਇਆ।

ਇਸ ਘਟਨਾ ਬਾਰੇ ਜ਼ਖ਼ਮੀ ਲੜਕੇ ਦੇ ਪਿਤਾ ਸੁਖਵਿੰਦਰ ਸਿੰਘ ਜੋ ਪੰਜਾਬ ਪੁਲਿਸ ਵਿੱਚ ਏਐਸਆਈ ਵਜੋਂ ਸੇਵਾ ਨਿਭਾ ਰਹੇ ਹਨ। ਫ਼ਿਲਹਾਲ ਆਦਮਪੁਰ ਹਵਾਈ ਅੱਡੇ ’ਤੇ ਡਿਊਟੀ ਤਾਇਨਾਤ ਹਨ ਨੇ ਦਸਿਆ ਕਿ ਉਸਦੀ ਕਿਸੇ ਨਾਲ ਕੋਈ ਪੁਰਾਣੀ ਦੁਸ਼ਮਣੀ ਨਹੀਂ ਹੈ। ਗੋਲੀਆਂ ਚਲਾਉਣ ਵਾਲੇ ਮੁਲਜ਼ਮਾਂ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਦਰਜ ਹਨ ਅਤੇ ਉਨ੍ਹਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ। 

(For more news apart from Jalandhar Latest News, stay tuned to Rozana Spokesman)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement